ਆਜ਼ਾਦੀ ਦਿਹਾੜੇ ਨੂੰ ਸਮਰਪਿਤ ਪੁਲਸ ਨੇ ਚੈਕਿੰਗ ਮੁਹਿੰਮ ਚਲਾਈ

08/06/2017 12:01:10 AM

ਬਟਾਲਾ,  (ਸੈਂਡੀ)-  ਆਜ਼ਾਦੀ ਦਿਹਾੜੇ ਨੂੰ ਧਿਆਨ 'ਚ ਰੱਖਦਿਆਂ ਐੱਸ. ਐੱਸ. ਪੀ. ਬਟਾਲਾ ਓਪਿੰਦਰਜੀਤ ਸਿੰਘ ਘੁੰਮਣ ਦੀਆਂ ਹਦਾਇਤਾਂ 'ਤੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਮਨਾਈ ਜਾ ਰਹੀ 15 ਅਗਸਤ ਦੇ ਮੱਦੇਨਜ਼ਰ ਅੱਜ ਸ਼ਹਿਰ ਦੇ ਭੀੜ ਭਰੇ ਇਲਾਕਿਆਂ ਬੱਸ ਸਟੈਂਡ, ਰੇਲਵੇ ਸਟੇਸ਼ਨ, ਟੈਕਸੀ ਸਟੈਂਡ ਆਦਿ ਦੀ ਐਂਟੀਸਾਬੋਟੇਜ ਦੀ ਟੀਮ ਵੱਲੋਂ ਡਾਗ ਸਕੁਐਡ ਦੀ ਮਦਦ ਨਾਲ ਬੜੀ ਡੂੰਘਾਈ ਨਾਲ ਚੈਕਿੰਗ ਕੀਤੀ ਗਈ। ਇਸ ਮੌਕੇ ਟੀਮ ਦੇ ਇੰਚਾਰਜ ਐੱਸ. ਆਈ. ਕੁਲਦੀਪ ਸਿੰਘ ਪੱਡਾ ਨੇ ਦੱਸਿਆ ਕਿ ਪੁਲਸ ਲੋਕਾਂ ਦੀ ਜਾਨ ਤੇ ਮਾਲ ਦੀ ਰਾਖੀ ਲਈ ਵਚਨਬੱਧ ਹੈ ਅਤੇ ਜਨਤਕ ਸਥਾਨਾਂ 'ਤੇ ਹਰ ਵਿਅਕਤੀ ਦੀ ਚੈਕਿੰਗ ਡੂੰਘਾਈ ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਤਰ੍ਹਾਂ ਦੀ ਜੇ ਕੋਈ ਲਵਾਰਿਸ ਚੀਜ਼ ਦਿਖਾਈ ਦਿੰਦੀ ਹੈ ਤਾਂ ਉਸਦੀ ਸੂਚਨਾ ਪੁਲਸ ਨੂੰ ਦਿੱਤੀ ਜਾਵੇ। ਇਸ ਮੌਕੇ ਹੌਲਦਾਰ ਬਲਵਿੰਦਰ ਸਿੰਘ, ਮੇਜਰ ਸਿੰਘ, ਜਸਵਿੰਦਰ ਸਿੰਘ, ਪ੍ਰਗਟ ਸਿੰਘ, ਇੰਦਰਜੀਤ ਸਿੰਘ ਆਦਿ ਹਾਜ਼ਰ ਸਨ। 


Related News