ਸ਼ਹੀਦੀ ਸ਼ਤਾਬਦੀਆਂ ਨੂੰ ਸਮਰਪਿਤ ਗੁ. ਬੁਰਜ ਅਕਾਲੀ ਫੂਲਾ ਸਿੰਘ ''ਚ ਸੁਖਮਨੀ ਸੇਵਾ ਸੁਸਾਇਟੀਆਂ ਵੱਲੋਂ ਗੁਰਮਤਿ ਸਮਾਗਮ
Thursday, Mar 19, 2026 - 12:34 AM (IST)
ਅੰਮ੍ਰਿਤਸਰ : (ਸਰਬਜੀਤ) : ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਹੇਠ ਗੁਰਦੁਆਰਾ ਮੱਲ ਅਖਾੜਾ ਪਾਤਸ਼ਾਹੀ ਛੇਵੀਂ ਅਤੇ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ, ਭਾਈ ਤਾਰਾ ਸਿੰਘ ਵਾਂ ਦੇ 300 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਦੀ 203ਵੀਂ ਸਲਾਨਾ ਬਰਸੀ ਸਮਾਗਮ ਨੂੰ ਸਮਰਪਿਤ ਸਮੂਹ ਸੁਖਮਨੀ ਸੇਵਾ ਸੁਸਾਇਟੀਆਂ ਦੇ ਬੀਬੀਆਂ ਦੇ ਜਥਿਆਂ ਵੱਲੋਂ ਸੁਖਮਨੀ ਸਾਹਿਬ ਦੇ ਪਾਠ ਜਾਪ ਤੇ ਸ਼ਬਦ ਕੀਰਤਨ ਸਮੂਹਿਕ ਤੌਰ 'ਤੇ ਕੀਤੇ ਗਏ। ਇਸ ਮੌਕੇ ਗਿਆਨੀ ਸਤਵੰਤ ਸਿੰਘ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਨੇ ਅਰਦਾਸ ਕੀਤੀ ਅਤੇ ਕਥਾ ਸੰਗਤ ਨੂੰ ਸਰਵਣ ਕਰਵਾ ਕੇ ਗੁਰ ਇਤਿਹਾਸ ਬਾਰੇ ਚਾਨਣਾ ਪਾਇਆ।
ਇਹ ਵੀ ਪੜ੍ਹੋ : ਸੂਬੇ ਵਿਚ ਪੈਦਾ ਹੋਏ ਹਾਲਾਤ ਨੂੰ ਦੇਖਦਿਆਂ ਪੰਜਾਬ ਦੇ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ
ਬੁੱਢਾ ਦਲ ਦੇ ਮੈਨੇਜਰ ਪਰਮਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਪ੍ਰੇਰਨਾ ਸਕਦਾ ਅੱਜ ਅਸੀਂ ਆਪਣੇ ਗੁਰੂਆਂ, ਮਹਾਪੁਰਸ਼ਾਂ ਦੇ ਸ਼ਹੀਦੀ ਦਿਹਾੜੇ ਮਨਾ ਰਹੇ ਹਾਂ। ਬਾਜਵਾ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੁਨੀਆ ਦੇ ਧਾਰਮਿਕ ਇਤਿਹਾਸ ਵਿੱਚ ਜਿੱਥੇ ਗੁਰ-ਇਤਿਹਾਸ ਆਪਣੇ-ਆਪ ਵਿੱਚ ਇੱਕ ਵਿਲੱਖਣ ਤੇ ਗੌਰਵਮਈ ਗਾਥਾਵਾਂ ਨਾਲ ਭਰਪੂਰ ਹੈ, ਉੱਥੇ ਸਿੱਖ ਇਤਿਹਾਸ ਵੀ ਅਦੁੱਤੀ ਤੇ ਬੇਮਿਸਾਲ ਕੁਰਬਾਨੀਆਂ ਅਤੇ ਸ਼ਹਾਦਤਾਂ ਨਾਲ ਸਿਰਜਿਆ ਹੋਇਆ ਹੈ। ਸਿੱਖ ਇਤਿਹਾਸ ਵਿੱਚ ਐਸੇ-ਐਸੇ ਮਹਾਨ ਯੋਧੇ, ਸੂਰਬੀਰ ਤੇ ਕੁਰਬਾਨੀ ਦੇ ਪੁੰਜ ਹੋਏ ਹਨ, ਜਿਨ੍ਹਾਂ ਨੇ ਸਮੁੱਚਾ ਜੀਵਨ ਹੀ ਪੰਥਕ ਸੇਵਾਵਾਂ ਲਈ ਅਰਪਣ ਕੀਤਾ। ਸਿੱਖ ਇਤਿਹਾਸ ਦੇ ਪੰਥਕ ਸੂਰਬੀਰਾਂ ਵਿੱਚ ਅਜਿਹੇ ਮਹਾਨ ਅਣਖੀਲੇ ਜਰਨੈਲ ਹੋਏ ਹਨ, ਅਕਾਲੀ ਫੂਲਾ ਸਿੰਘ ਜੀ ਨੇ ਜਿੱਥੇ ਸਿੱਖ ਪੰਥ ਦੀਆਂ ਕਦਰਾਂ-ਕੀਮਤਾਂ ਤੇ ਰਹਿਤ ਵਿੱਚ ਪਰਪੱਕ ਰਹਿੰਦਿਆਂ ਆਪਣਾ ਜੀਵਨ ਗੁਜ਼ਾਰਿਆ, ਉੱਥੇ ਉਨ੍ਹਾਂ ਨੇ ਖ਼ਾਲਸਾ ਰਾਜ ਦੇ ਵਿਸਥਾਰ ਵਿੱਚ ਵੀ ਅਹਿਮ ਭੂਮਿਕਾ ਨਿਭਾਈ।
ਇਹ ਵੀ ਪੜ੍ਹੋ : ਪੈਸੇ ਨਾਲ ਬਣਾਓ ਪੈਸਾ! 1 ਲੱਖ ਦਾ ਬਣ ਜਾਵੇਗਾ ਡੇਢ ਲੱਖ, ਜਾਣੋ PNB ਦੀ ਪੂਰੀ ਸਕੀਮ
ਇਸ ਮੌਕੇ ਬੀਬੀ ਤੇਜ ਕੌਰ, ਬੀਬੀ ਗੁਰਚਰਨ ਕੌਰ, ਬੀਬੀ ਪਰਮਜੀਤ ਕੌਰ ਜੀ, ਬੀਬੀ ਅਮਰਜੀਤ ਕੌਰ, ਬੀਬੀ ਅਵਤਾਰ ਕੌਰ, ਬੀਬੀ ਤਰਲੋਚਨ ਕੌਰ, ਬੀਬੀ ਚਰਨਜੀਤ ਕੌਰ, ਬੀਬੀ ਨਰਿੰਦਰਜੀਤ ਕੌਰ, ਬੀਬੀ ਸੁਖਵਿੰਦਰ ਕੌਰ ਬਬਲੀ, ਬੀਬੀ ਰਜਵੰਤ ਕੌਰ, ਬੀਬੀ ਦਲਜੀਤ ਕੌਰ, ਬੀਬੀ ਰਜਿੰਦਰ ਕੌਰ, ਬੀਬੀ ਅੰਜਨਾ ਕੌਰ, ਬੀਬੀ ਅੰਮ੍ਰਿਤ ਕੌਰ ਨੂੰ ਗੁ: ਸਾਹਿਬ ਦੇ ਪ੍ਰਬੰਧਕ ਬਾਬਾ ਭਗਤ ਸਿੰਘ, ਬਾਬਾ ਗੁਰਲਾਲ ਸਿੰਘ ਵੱਲੋਂ ਸਿਰਪਾਓ ਦੀ ਬਖਸ਼ਿਸ਼ ਕੀਤੀ ਗਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
