ਅਬੋਹਰ ਹਲਕੇ ਤੋਂ ਦੀਪ ਕੰਬੋਜ ਨੇ ਆਮ ਆਦਮੀ ਪਾਰਟੀ ਤੋਂ ਦਿੱਤਾ ਅਸਤੀਫ਼ਾ

Monday, Jul 29, 2024 - 12:10 PM (IST)

ਅਬੋਹਰ ਹਲਕੇ ਤੋਂ ਦੀਪ ਕੰਬੋਜ ਨੇ ਆਮ ਆਦਮੀ ਪਾਰਟੀ ਤੋਂ ਦਿੱਤਾ ਅਸਤੀਫ਼ਾ

ਫਾਜ਼ਿਲਕਾ (ਸੁਖਵਿੰਦਰ ਥਿੰਦ) : ਆਮ ਆਦਮੀ ਪਾਰਟੀ 'ਚ ਪਿਛਲੇ 12 ਸਾਲਾਂ ਤੋਂ ਸੇਵਾਵਾਂ ਨਿਭਾਅ ਰਹੇ ਦੀਪ ਕੰਬੋਜ ਨੇ ਅਸਤੀਫ਼ਾ ਦੇ ਦਿੱਤਾ ਹੈ। ਇਸ ਬਾਰੇ ਫੇਸਬੁੱਕ 'ਤੇ ਇਕ ਪੋਸਟ ਪਾ ਕੇ ਦੀਪ ਕੰਬੋਜ ਨੇ ਸੂਚਨਾ ਦਿੱਤੀ ਹੈ। ਉਨ੍ਹਾਂ ਲਿਖਿਆ ਕਿ ਉਨ੍ਹਾਂ ਨੇ ਪਿਛਲੇ 12 ਸਾਲਾਂ ਤੋਂ ਆਮ ਆਦਮੀ ਪਾਰਟੀ 'ਚ ਦਿਨ-ਰਾਤ ਰਹਿ ਕੇ ਪਾਰਟੀ ਲਈ ਸੇਵਾ ਕੀਤੀ।

ਪਾਰਟੀ ਵੱਲੋਂ ਪਿਛਲੇ ਸਮੇਂ ਦੌਰਾਨ ਉਨ੍ਹਾਂ ਨੂੰ ਹਲਕਾ ਅਬੋਹਰ ਤੋਂ ਇੰਚਾਰਜ ਹਟਾ ਕੇ ਭਾਜਪਾ ਤੋਂ ਆਏ ਅਰੁਣ ਨਾਰੰਗ ਨੂੰ ਆਮ ਆਦਮੀ ਪਾਰਟੀ 'ਚ ਸ਼ਾਮਲ ਕੀਤਾ ਗਿਆ ਅਤੇ ਹਲਕਾ ਅਬੋਹਰ ਦਾ ਇੰਚਾਰਜ ਲਗਾ ਦਿੱਤਾ ਅਤੇ ਹੁਣ ਉਨ੍ਹਾਂ ਦੀ ਪਾਰਟੀ 'ਚ ਕੋਈ ਸੁਣਵਾਈ ਨਹੀਂ ਹੈ, ਜਿਸ ਕਾਰਨ ਉਨ੍ਹਾਂ ਨੇ ਅੱਜ 12 ਸਾਲਾਂ ਬਾਅਦ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ।  


author

Babita

Content Editor

Related News