ਸਾਬਕਾ ਵਿਧਾਇਕ ਦੀਪ ਮਲਹੋਤਰਾ ਦੇ ਘਰ ਆਬਕਾਰੀ ਵਿਭਾਗ ਦੀ ਛਾਪੇਮਾਰੀ

05/18/2023 10:47:39 AM

ਫਰੀਦਕੋਟ (ਜਗਤਾਰ, ਵੈੱਬ ਡੈਸਕ) : ਫਰੀਦਕੋਟ ਵਿਖੇ ਆਬਕਾਰੀ ਵਿਭਾਗ ਦੀਆਂ ਟੀਮਾਂ ਵੱਲੋਂ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ। ਜਾਣਕਾਰੀ ਮੁਤਾਬਕ ਮਲਹੋਤਰਾ ਦੇ ਘਰ ਅਤੇ ਦਫ਼ਤਰ 'ਚ ਆਬਕਾਰੀ ਅਧਿਕਾਰੀਆਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਫਿਰੋਜ਼ਪੁਰ 'ਚ ਵੀ ਇਨਕਮ ਟੈਕਸ ਵਿਭਾਗ ਵੱਲੋਂ ਛਾਪਾ ਮਾਰਿਆ ਗਿਆ ਹੈ ਤੇ ਮਲਹੋਤਰਾ ਨਾਲ ਸਬੰਧਿਤ ਪਵਨ ਬਾਂਸਲ ਦੇ ਘਰ ਵੀ ਇਨਕਮ ਟੈਕਸ ਅਧਿਕਾਰੀ ਪਹੁੰਚੇ ਹਨ। 

ਇਹ ਵੀ ਪੜ੍ਹੋ- ਜਦੋਂ ਛੱਤਾਂ 'ਤੇ ਖੜਾਕਾ ਸੁਣ ਅੱਧੀ ਰਾਤ ਨੂੰ ਘਰਾਂ ਤੋਂ ਬਾਹਰ ਭੱਜੇ ਲੋਕ...

ਜ਼ਿਕਰਯੋਗ ਹੈ ਕਿ 8 ਫਰਵਰੀ 2023 ਨੂੰ ਈ. ਡੀ. ਨੇ ਦੀਪ ਮਲਹੋਤਰਾ ਦੇ ਮੁੰਡੇ ਅਤੇ ਪੰਜਾਬ ਦੇ ਵਪਾਰੀ ਗੌਤਮ ਮਲਹੋਤਰਾ ਨੂੰ ਮਨੀ ਲਾਂਡਰਿੰਗ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਸੀ। ਈ.ਡੀ. ਦੇ ਅਧਿਕਾਰੀਆਂ ਨੇ ਮਾਮਲੇ 'ਚ ਪੁੱਛ-ਗਿੱਛ ਕਰਨ ਤੋਂ ਬਾਅਦ ਗੌਤਮ ਮਲਹੋਤਰਾ ਨੂੰ ਗ੍ਰਿਫ਼ਤਾਰ ਕੀਤਾ ਸੀ। ਵਪਾਰੀ 'ਤੇ ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਕਾਰਟਲਾਈਜੇਸ਼ਨ ਦਾ ਦੋਸ਼ ਹੈ।

ਇਹ ਵੀ ਪੜ੍ਹੋ- 13 ਸਾਲਾ ਸਕੂਲੀ ਬੱਚੇ ਨੂੰ ਦੂਰ ਤੱਕ ਘੜੀਸਦਾ ਲੈ ਗਿਆ ਟਿੱਪਰ, ਮਿੰਟਾਂ 'ਚ ਪੈ ਗਿਆ ਚੀਕ-ਚਿਹਾੜਾ (ਵੀਡੀਓ)

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
 

Simran Bhutto

This news is Content Editor Simran Bhutto