ਦੀਪ ਸਿੱਧੂ ਦੀ ਬਰਸੀ ਮੌਕੇ ਜੱਦੀ ਪਿੰਡ ’ਚ ਕਰਵਾਇਆ ਗਿਆ ਪਹਿਲਾ ਫੁੱਟਬਾਲ ਟੂਰਨਾਮੈਂਟ

Sunday, Feb 19, 2023 - 06:05 PM (IST)

ਦੀਪ ਸਿੱਧੂ ਦੀ ਬਰਸੀ ਮੌਕੇ ਜੱਦੀ ਪਿੰਡ ’ਚ ਕਰਵਾਇਆ ਗਿਆ ਪਹਿਲਾ ਫੁੱਟਬਾਲ ਟੂਰਨਾਮੈਂਟ

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਸਿੰਘ ਰਿਣੀ) : ਮਰਹੂਮ ਅਦਾਕਾਰ ਦੀਪ ਸਿੱਧੂ ਦੇ ਜੱਦੀ ਪਿੰਡ ਉਦੇਕਰਨ ਵਿਚ ਦੀਪ ਸਿੱਧੂ ਦੀ ਬਰਸੀ ਸਬੰਧੀ ਪਿੰਡ ਵਾਸੀਆਂ ਵੱਲੋਂ ਦੀਪ ਸਿੱਧੂ ਦੀ ਯਾਦ ਵਿਚ ਪਹਿਲਾ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਇਸ ਦੌਰਾਨ ਸ੍ਰੀ ਮੁਕਤਸਰ ਸਾਹਿਬ ਇਲਾਕੇ ਦੇ ਆਸ ਪਾਸ ਦੀਆਂ ਕੁੱਲ 32 ਟੀਮਾਂ ਨੇ ਹਿੱਸਾ ਲਿਆ। ਟੂਰਨਾਮੈਂਟ ਦੇ ਆਖਰੀ ਦਿਨ ਦੀਪ ਸਿੱਧੂ ਦੇ ਭਰਾ ਮਨਦੀਪ ਸਿੰਘ ਸਿੱਧੂ ਪਹੁੰਚੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਮਨਦੀਪ ਸਿੱਧੂ ਨੇ ਕਿਹਾ ਕਿ ਦੀਪ ਪ੍ਰਤੀ ਲੋਕਾਂ ’ਚ ਅਥਾਹ ਪਿਆਰ ਹੈ। ਬਰਸੀ ਸਮਾਗਮਾਂ ਚ ਲੋਕ ਵੱਡੀ ਗਿਣਤੀ ’ਚ ਪਹੁੰਚੇ । 

ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਚੱਲ ਰਹੇ ਮੋਰਚੇ ਦੇ ਮਾਮਲੇ ’ਚ ਮਨਦੀਪ ਸਿੱਧੂ ਨੇ ਕਿਹਾ ਕਿ ਅਸੀਂ ਪੂਰਾ ਸਹਿਯੋਗ ਦੇ ਰਹੇ ਹਾਂ। ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਵੱਲੋਂ ਕੌਮੀ ਇਨਸਾਫ ਮੋਰਚੇ ਸਬੰਧੀ ਦਿੱਤੇ ਬਿਆਨ ’ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਬਿਆਨ ਸੁਣਿਆ ਨਹੀਂ ਪਰ ਮੋਰਚੇ ਨੂੰ ਸਾਨੂੰ ਇਕਜੁੱਟ ਹੋ ਕੇ ਲੜਣਾ ਚਾਹੀਦਾ ਹੈ। ਬਾਹਰੋਂ ਫੰਡਿੰਗ ਵਾਲੀ ਕੋਈ ਗੱਲ ਨਹੀਂ ਹੈ ਅਤੇ ਅਜਿਹੀਆਂ ਗੱਲਾਂ ਤਾਂ ਕਿਸਾਨ ਅੰਦੋਲਨ ਵੇਲੇ ਵੀ ਕੀਤੀਆਂ ਗਈਆਂ ਸਨ।


author

Gurminder Singh

Content Editor

Related News