ਦੀਪ ਸਿੱਧੂ ਦੀ ਗ੍ਰਿਫ਼ਤਾਰੀ ''ਤੇ ਢੀਂਡਸਾ ਦਾ ਵੱਡਾ ਬਿਆਨ, ਕੇਂਦਰ ਸਰਕਾਰ ਨੂੰ ਕੀਤੀ ਇਹ ਅਪੀਲ
Wednesday, Feb 10, 2021 - 06:28 PM (IST)
ਭਵਾਨੀਗੜ੍ਹ (ਵਿਕਾਸ, ਸੰਜੀਵ)- ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀਪ ਸਿੱਧੂ ਦੇ ਮਾਮਲੇ 'ਚੇ ਕੇਂਦਰ ਸਰਕਾਰ ਤੋਂ ਨਰਮ ਰੁਖ ਅਪਨਾਉਣ ਦੀ ਮੰਗ ਕੀਤੀ ਹੈ। ਢੀਂਡਸਾ ਨੇ ਆਖਿਆ ਹੈ ਕਿ ਜਿੱਥੇ ਉਹ 26 ਜਨਵਰੀ ਨੂੰ ਦਿੱਲੀ ਦੇ ਲਾਲ ਕਿਲੇ ਵਿਖੇ ਵਾਪਰੇ ਘਟਨਾਕ੍ਰਮ ਦੀ ਨਿਖੇਧੀ ਕਰਦੇ ਹਨ, ਉੱਥੇ ਹੀ ਕੇਂਦਰ ਸਰਕਾਰ ਤੋਂ ਮੰਗ ਕਰਦੇ ਹਨ ਕਿ ਉਹ ਮਾਮਲੇ ਨੂੰ ਲੈ ਕੇ ਦਰਿਆਦਿਲੀ ਦਾ ਸਬੂਤ ਪੇਸ਼ ਕਰਕੇ ਦੀਪ ਸਿੱਧੂ ਅਤੇ ਹੋਰਨਾਂ ਮੁਲਜ਼ਮਾਂ ਪ੍ਰਤੀ ਨਰਮ ਰਵੱਈਆ ਅਪਣਾ ਕੇ ਇਸ ਦੀ ਪੂਰੀ ਜਾਂਚ ਕਰਵਾਵੇ ਤਾਂ ਜੋ ਕਿਸਾਨੀ ਮਸਲੇ ਨੂੰ ਸੁਲਝਾਉਣ ਲਈ ਮੁੜ ਤੋਂ ਸੁਖਾਲਾ ਮਾਹੌਲ ਤਿਆਰ ਕੀਤਾ ਜਾ ਸਕੇ।
ਇਹ ਵੀ ਪੜ੍ਹੋ : ਨੌਦੀਪ 'ਤੇ ਤਸ਼ੱਦਦ ਨੇ ਪੰਜਾਬ 'ਚ ਭਖਾਇਆ ਰੋਹ, ਪਟਿਆਲਾ 'ਚ ਜ਼ੋਰਦਾਰ ਪ੍ਰਦਰਸ਼ਨ
ਬੁੱਧਵਾਰ ਨੂੰ ਇੱਥੇ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕਰਨ ਪਹੁੰਚੇ ਢੀਂਡਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਖਿਆ ਕਿ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਸੂਬੇ ਵਿਚ ਪੈਰਾ ਮਿਲਟਰੀ ਫੋਰਸ ਦੀ ਤੈਨਾਤੀ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੱਤਾ ਦੇ ਨਸ਼ੇ 'ਚ ਚੂਰ ਕਾਂਗਰਸ ਪਾਰਟੀ ਚੋਣਾਂ ਨੂੰ ਜਿੱਤਣ ਲਈ ਹੇਠਲੇ ਪੱਧਰ ਦੀ ਰਾਜਨੀਤੀ 'ਤੇ ਉਤਰ ਆਈ ਹੈ। ਢੀਂਡਸਾ ਨੇ ਦੋਸ਼ ਲਗਾਇਆ ਕਿ ਸੂਬੇ ਦਾ ਚੋਣ ਕਮਿਸ਼ਨ ਵੀ ਆਪਣੀ ਨਿਰਪੱਖ ਭੂਮਿਕਾ ਅਦਾ ਨਹੀਂ ਕਰ ਰਿਹਾ ਪਰੰਤੂ ਉਨ੍ਹਾਂ ਦੀ ਪਾਰਟੀ ਅਮਨ ਸ਼ਾਂਤੀ ਨਾਲ ਚੋਣਾਂ ਚਾਹੁੰਦੀ ਹੈ।
ਇਹ ਵੀ ਪੜ੍ਹੋ : ਪਹਿਲਾਂ ਪੁੱਤ ਨੇ ਕੀਤੀ ਖ਼ੁਦਕੁਸ਼ੀ, ਹੁਣ ਪਿਓ ਨੇ ਮਾਂ ਨੂੰ ਗੋਲ਼ੀ ਮਾਰ ਕੇ ਖੁਦ ਨੂੰ ਉਤਾਰਿਆ ਮੌਤ ਦੇ ਘਾਟ
ਢੀਂਡਸਾ ਨੇ ਕਿਹਾ ਕਿ ਭਾਵੇਂ ਉਨ੍ਹਾਂ ਦੀ ਪਾਰਟੀ ਵੱਲੋਂ ਕਿਸਾਨ ਅੰਦੋਲਨ ਕਰਕੇ ਪਹਿਲਾਂ ਹੀ ਇਨ੍ਹਾਂ ਚੋਣਾਂ ਦਾ ਬਾਈਕਾਟ ਕਰਦਿਆਂ ਚੋਣਾਂ ਵਿਚ ਆਪਣੇ ਉਮੀਦਵਾਰ ਨਾ ਉਤਾਰਨ ਦਾ ਐਲਾਨ ਕੀਤਾ ਹੋਇਆ ਹੈ ਪਰ ਫਿਰ ਵੀ ਆਜ਼ਾਦ ਤੌਰ 'ਤੇ ਸੂਝਵਾਨ ਅਤੇ ਸਾਫ਼ ਅਕਸ ਵਾਲੇ ਉਮੀਦਵਾਰਾਂ ਦੀ ਮਦਦ ਕੀਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਨਾਲ ਅਮਨਵੀਰ ਸਿੰਘ ਚੈਰੀ, ਗੁਰਤੇਜ ਸਿੰਘ ਝਨੇੜੀ, ਜਥੇਦਾਰ ਇੰਦਰਜੀਤ ਸਿੰਘ ਤੂਰ, ਹਰਜੀਤ ਸਿੰਘ ਬੀਟਾ, ਧਨਮਿੰਦਰ ਸਿੰਘ ਭੱਟੀਵਾਲ, ਜਗਦੀਸ਼ ਸਿੰਘ ਬਲਿਆਲ, ਨਿਹਾਲ ਸਿੰਘ ਨੰਦਗੜ੍ਹ, ਅਜੈਬ ਸਿੰਘ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਜਵਾਨ ਦੀ ਕਾਰ ਦੇ ਹਾਦਸੇ ਤੋਂ ਬਾਅਦ ਉਡੇ ਪਰਖਚੇ, ਐੱਨ. ਆਰ. ਆਈ. ਦੋਸਤ ਸਣੇ ਦੋਵਾਂ ਦੀ ਮੌਤ
ਨੋਟ - ਕਿਸਾਨ ਅੰਦੋਲਨ ਦੀ ਹਰ ਅਪਡੇਟ ਸਭ ਤੋਂ ਪਹਿਲਾਂ ਤੁਸੀਂ 'ਜਗ ਬਾਣੀ' ਦੀ ਐੱਪ, ਯੂ-ਟਿਊਬ, ਅਤੇ ਫੇਸਬੁੱਕ ਪੇਜ਼ 'ਤੇ ਦੇਖ ਸਕਦੇ ਹੋ।