ਛਿੜੀ ਨਵੀਂ ਬਹਿਸ, ਦੀਪ ਸਿੱਧੂ ਦੀ ਮੌਤ ਪਿੱਛੋਂ ਉਭਰੀ ਹਮਦਰਦੀ ਲਹਿਰ ਦਾ ਕਿਸ ਨੂੰ ਹੋਵੇਗਾ ਫ਼ਾਇਦਾ

Thursday, Feb 24, 2022 - 11:38 AM (IST)

ਛਿੜੀ ਨਵੀਂ ਬਹਿਸ, ਦੀਪ ਸਿੱਧੂ ਦੀ ਮੌਤ ਪਿੱਛੋਂ ਉਭਰੀ ਹਮਦਰਦੀ ਲਹਿਰ ਦਾ ਕਿਸ ਨੂੰ ਹੋਵੇਗਾ ਫ਼ਾਇਦਾ

ਜਲੰਧਰ (ਧਵਨ)– ਅਭਿਨੇਤਾ ਦੀਪ ਸਿੱਧੂ ਦੀ ਪਿਛਲੇ ਹਫ਼ਤੇ ਸੜਕ ਹਾਦਸੇ ਵਿਚ ਹੋਈ ਮੌਤ ਤੋਂ ਬਾਅਦ ਉਭਰੀ ਹਮਦਰਦੀ ਲਹਿਰ ਦਾ ਮਾਲਵਾ ਖੇਤਰ ਵਿਚ ਕਿਸ ਪਾਰਟੀ ਨੂੰ ਸਭ ਤੋਂ ਜ਼ਿਆਦਾ ਫ਼ਾਇਦਾ ਮਿਲੇਗਾ, ਇਸ ਨੂੰ ਲੈ ਕੇ ਸਿਆਸੀ ਖੇਤਰਾਂ ’ਚ ਨਵੀਂ ਬਹਿਸ ਛਿੜ ਗਈ ਹੈ। ਦੀਪ ਸਿੱਧੂ ਦੀ ਮੌਤ ਤੋਂ ਬਾਅਦ 20 ਫਰਵਰੀ ਨੂੰ ਹੋਈ ਵੋਟਿੰਗ ਵਿਚ ਅਕਾਲੀ ਦਲ (ਅੰਮ੍ਰਿਤਸਰ) ਅਤੇ ਸੰਯੁਕਤ ਸਮਾਜ ਮੋਰਚਾ ਨੂੰ ਮਾਲਵਾ ਖੇਤਰ ਵਿਚ ਵੋਟਰਾਂ ਨੇ ਵੱਡੀ ਗਿਣਤੀ ’ਚ ਵੋਟਾਂ ਪਾਈਆਂ ਸਨ, ਜਿਸ ਨੂੰ ਵੇਖਦੇ ਹੋਏ ਕਾਂਗਰਸ ਮਾਲਵਾ ਵਿਚ ਖ਼ੁਦ ਨੂੰ ਦੌੜ ਵਿਚ ਦੱਸ ਰਹੀ ਹੈ ਅਤੇ ਉਸ ਦਾ ਮੰਨਣਾ ਹੈ ਕਿ ਇਸ ਦੇ ਦਮ ’ਤੇ ਉਸ ਦੀ ਸੱਤਾ ਵਿਚ ਮੁੜ ਵਾਪਸੀ ਹੋਣ ਦੀ ਸੰਭਾਵਨਾ ਨੂੰ ਨਕਾਰਿਆ ਨਹੀਂ ਜਾ ਸਕਦਾ। ਕਾਂਗਰਸੀ ਨੇਤਾਵਾਂ ਦਾ ਮੰਨਣਾ ਹੈ ਕਿ ਦੀਪ ਸਿੱਧੂ ਦੀ ਉਹ ਵੀਡੀਓ ਮਾਲਵਾ ਖੇਤਰ ਵਿਚ ਕਾਫ਼ੀ ਪ੍ਰਸਾਰਿਤ ਹੋਈ, ਜਿਸ ਵਿਚ ਉਸ ਨੇ ਮਰਨ ਤੋਂ ਪਹਿਲਾਂ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਪੱਖ ਵਿਚ ਵੋਟਿੰਗ ਨਾ ਕਰਨ ਦੀ ਅਪੀਲ ਕੀਤੀ ਸੀ।

ਮਾਲਵਾ ਖੇਤਰ ਵਿਚ ਪਹਿਲੀ ਵਾਰ ਵੇਖਿਆ ਗਿਆ ਕਿ ਵੋਟਰ ਅਕਾਲੀ ਦਲ (ਅੰਮ੍ਰਿਤਸਰ) ਦੇ ਬੂਥਾਂ ’ਤੇ ਵੀ ਵਿਖਾਈ ਦੇ ਰਹੇ ਸਨ। ਜਿਨ੍ਹਾਂ ਵਿਧਾਨ ਸਭਾ ਸੀਟਾਂ ’ਤੇ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਮੈਦਾਨ ਵਿਚ ਨਹੀਂ ਸਨ, ਉੱਥੇ ਲੋਕਾਂ ਨੇ ਦੀਪ ਸਿੱਧੂ ਦੀ ਅਪੀਲ ’ਤੇ ਕਿਸਾਨਾਂ ਦੀ ਪਾਰਟੀ ਸੰਯੁਕਤ ਕਿਸਾਨ ਮੋਰਚਾ ਦੇ ਉਮੀਦਵਾਰਾਂ ਨੂੰ ਵੋਟਾਂ ਪਾਈਆਂ ਹਨ। ਇਹ ਵੋਟਾਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਜਾਣ ਦੀਆਂ ਗੱਲਾਂ ਕਹੀਆਂ ਜਾ ਰਹੀਆਂ ਸਨ।

ਇਹ ਵੀ ਪੜ੍ਹੋ: ਅਮਰੀਕਾ 'ਚ ਭਿਆਨਕ ਸੜਕ ਹਾਦਸੇ ਦੌਰਾਨ ਕਪੂਰਥਲਾ ਦੇ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ

PunjabKesari

ਕਾਂਗਰਸੀ ਨੇਤਾਵਾਂ ਦਾ ਮੰਨਣਾ ਹੈ ਕਿ ਉਨ੍ਹਾਂ ਦਾ ਅਨੁਮਾਨ ਹੈ ਕਿ ਮਾਨ ਅਤੇ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰਾਂ ਨੂੰ 1000 ਤੋਂ ਲੈ ਕੇ 20,000 ਤਕ ਵੋਟਾਂ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਮਾਲਵਾ ਖੇਤਰ ’ਚ ਪਈਆਂ ਹੋਣਗੀਆਂ। ਇਨ੍ਹਾਂ ਵੋਟਾਂ ਦੇ ਬਿਖਰਾਅ ਕਾਰਨ ‘ਆਪ’ ਤੇ ਅਕਾਲੀ ਦਲ ਨੂੰ ਨੁਕਸਾਨ ਪਹੁੰਚ ਸਕਦਾ ਹੈ। ਇਸੇ ਕਾਰਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਭਦੌੜ ਸੀਟ ਵੀ ਸੁਰੱਖਿਅਤ ਦੱਸੀ ਜਾ ਰਹੀ ਹੈ। ਸਿਮਰਨਜੀਤ ਸਿੰਘ ਮਾਨ ਇਸ ਵਾਰ ਅਮਰਗੜ੍ਹ ਸੀਟ ਤੋਂ ਚੋਣ ਮੈਦਾਨ ਵਿਚ ਹਨ। ਉਨ੍ਹਾਂ ਦੀ ਪਾਰਟੀ ਨੇ ਸੂਬੇ ਭਰ ਵਿਚ 83 ਉਮੀਦਵਾਰ ਖੜ੍ਹੇ ਕੀਤੇ ਸਨ। ਦੀਪ ਸਿੱਧੂ ਦੀ ਮੌਤ ਤੋਂ ਬਾਅਦ ਮਾਨ ਨੂੰ ਲੈ ਕੇ ਸਿਆਸੀ ਹਲਕਿਆਂ ਵਿਚ ਇਕ ਵਾਰ ਫਿਰ ਗੱਲਬਾਤ 'ਤੇ ਚਰਚਾ ਸ਼ੁਰੂ ਹੋ ਗਈ ਹੈ। ਉਨ੍ਹਾਂ ਦੀ ਪਾਰਟੀ ਨੂੰ ਜਾਣ ਵਾਲੀਆਂ ਵੋਟਾਂ ਤੋਂ ਕਾਂਗਰਸ ਨੂੰ ਸਿੱਧਾ ਲਾਭ ਮਿਲਣ ਦੀ ਸੰਭਾਵਨਾ ਜ਼ਾਹਿਰ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਇਨਸਾਨੀਅਤ ਸ਼ਰਮਸਾਰ, ਕੁੜੀ ਨਾਲ ਜਬਰ-ਜ਼ਿਨਾਹ ਮਗਰੋਂ ਕੁੱਟਮਾਰ, ਹਾਲਤ ਨਾਜ਼ੁਕ

 

PunjabKesari

‘ਆਪ’ ਵੋਟਿੰਗ ਤੋਂ 2-3 ਦਿਨ ਪਹਿਲਾਂ ਹੀ ਬਿਖਰ ਗਈ ਸੀ: ਜਾਖੜ
ਪੰਜਾਬ ਕਾਂਗਰਸ ਕੰਪੇਨ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦਾ ਗੁਬਾਰਾ ਤਾਂ ਵੋਟਿੰਗ ਤੋਂ 2-3 ਦਿਨ ਪਹਿਲਾਂ ਹੀ ਫਟ ਗਿਆ ਸੀ। ਉਨ੍ਹਾਂ ਕਿਹਾ ਕਿ ਕੁਮਾਰ ਵਿਸ਼ਵਾਸ ਨੇ ਜਦੋਂ ਕੇਜਰੀਵਾਲ ’ਤੇ ਗੰਭੀਰ ਦੋਸ਼ ਲਾਏ ਸਨ ਤਾਂ ਉਸੇ ਸਮੇਂ ਲੋਕਾਂ ਦੀਆਂ ਨਜ਼ਰਾਂ ਵਿਚ ਇਹ ਪਾਰਟੀ ਸ਼ੱਕੀ ਬਣ ਗਈ ਸੀ। ਇਸੇ ਤਰ੍ਹਾਂ ਮਾਲਵਾ ਵਿਚ ਵਾਪਰੀਆਂ ਹੋਰ ਘਟਨਾਵਾਂ ਨੂੰ ਵੇਖਦੇ ਹੋਏ ਵੀ ਇਹ ਪਾਰਟੀ ਜੋਕਿ ਪਹਿਲਾਂ ਬਹੁਮਤ ਪ੍ਰਾਪਤ ਕਰਨ ਦਾ ਦਾਅਵਾ ਕਰ ਰਹੀ ਸੀ, ਉਸ ਤੋਂ ਪੱਛੜ ਗਈ ਸੀ। ਜਾਖੜ ਨੇ ਦਾਅਵਾ ਕੀਤਾ ਕਿ ਕਾਂਗਰਸ ਚੋਣ ਨਤੀਜੇ ਐਲਾਨੇ ਜਾਣ ਸਮੇਂ ਬਹੁਮਤ ਦੇ ਨੇੜੇ ਪਹੁੰਚ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵੋਟਰ ਅਜਿਹੀ ਕਿਸੇ ਪਾਰਟੀ ਨੂੰ ਸਮਰਥਨ ਨਹੀਂ ਦਿੰਦੇ ਜਿਸ ਦੇ ਦਾਮਨ ’ਤੇ ਦਾਗ ਲੱਗ ਜਾਂਦੇ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਅਜੇ ਤਕ ਕੁਮਾਰ ਵਿਸ਼ਵਾਸ ਵੱਲੋਂ ਲਾਏ ਗਏ ਦੋਸ਼ਾਂ ਦਾ ਜਵਾਬ ਨਹੀਂ ਦਿੱਤਾ। ਜਨਤਾ ਇਨ੍ਹਾਂ ਦੋਸ਼ਾਂ ਦਾ ਜਵਾਬ ਮੰਗਦੀ ਹੈ।

ਇਹ ਵੀ ਪੜ੍ਹੋ: ਰੂਪਨਗਰ ਵਿਖੇ 9ਵੀਂ ਜਮਾਤ ਦੇ ਵਿਦਿਆਰਥੀ ਨੇ ਨਹਿਰ 'ਚ ਮਾਰੀ ਛਾਲ, ਮਾਪਿਆਂ ਦਾ ਰੋ-ਰੋ ਹੋਇਆ ਬੁਰਾ ਹਾਲ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News