ਬੱਬੂ ਮਾਨ ਤੋਂ ਬਾਅਦ ਹੁਣ ਦੀਪ ਸਿੱਧੂ ਨੇ ਦਿੱਲੀ ਕੂਚ ''ਤੇ ਲੋਕਾਂ ਨੂੰ ਕੀਤੀ ਖ਼ਾਸ ਅਪੀਲ, ਆਖੀਆਂ ਇਹ ਗੱਲਾਂ
Thursday, Nov 26, 2020 - 09:23 AM (IST)
ਜਲੰਧਰ (ਬਿਊਰੋ) : ਆਰਡੀਨੈਂਸ ਬਿੱਲਾਂ ਨੂੰ ਲੈ ਕੇ ਵੱਡੇ ਪੱਧਰ 'ਤੇ ਕਿਸਾਨ ਜਥੇਬੰਦੀਆਂ ਤੋਂ ਇਲਾਵਾ ਦੀਪ ਸਿੱਧੂ ਵੀ ਪਿਛਲੇ ਕਾਫ਼ੀ ਦਿਨਾਂ ਤੋਂ ਲਗਾਤਾਰ ਸ਼ੰਭੂ ਬੈਰੀਅਰ 'ਤੇ ਸੰਘਰਸ਼ 'ਚ ਜੁਟੇ ਹਨ। ਦਿੱਲੀ ਜਾਂਚ ਦੇ ਚਲਦਿਆਂ ਦੀਪ ਸਿੱਧੂ ਨੇ ਕਿਸਾਨ ਜਥੇਬੰਦੀਆਂ ਬਜ਼ੁਰਗਾਂ ਨੌਜਵਾਨਾਂ ਅਤੇ ਕਿਸਾਨਾਂ ਨੂੰ ਬੇਨਤੀ ਕਰਦੇ ਕਿਹਾ ਕਿ 'ਸਾਨੂੰ ਇਨ੍ਹਾਂ ਬਿੱਲਾਂ ਖ਼ਿਲਾਫ਼ ਇਕਜੁੱਟ ਹੋ ਕੇ ਸੰਘਰਸ਼ ਕਰਨਾ ਚਾਹੀਦਾ ਹੈ ਅਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਹਰ ਇਕ ਕੁਰਬਾਨੀ ਦੇਣ ਲਈ ਤਿਆਰ ਰਹਿਣਾ ਚਾਹੀਦਾ। ਪੰਜਾਬ ਦੀ ਸੱਭਿਆਚਾਰਕ ਅਤੇ ਹੋਂਦ ਦੀ ਲੜਾਈ ਹੈ। ਸਾਡੀ ਖ਼ੇਤੀ ਸਾਡੇ ਸੱਭਿਆਚਾਰ ਅਤੇ ਫ਼ਲਸਫ਼ੇ ਨੂੰ ਬਚਾ ਕੇ ਰੱਖਣ ਦੀ ਇਹ ਸਭ ਲੜਾਈ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਜਥੇਬੰਦੀਆਂ ਦੇ ਨਾਲ 26 ਅਤੇ 27 ਨਵੰਬਰ ਨੂੰ ਦਿੱਲੀ ਜਾ ਕੇ ਦਿੱਲੀ ਦਾ ਘਿਰਾਓ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪ੍ਰਭਾਵ ਇਕ ਦੋ ਦਿਨਾਂ 'ਚ ਨਹੀਂ ਪੈਂਦਾ ਸਮੇਂ ਅਨੁਸਾਰ ਹੀ ਸਰਕਾਰ ਤੇ ਸੰਘਰਸ਼ ਨਾਲ ਹੀ ਪ੍ਰਵਾਵ ਪੈ ਕੇ ਹੱਕੀ ਮੰਗਾਂ ਨੂੰ ਮਨਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਉਹ ਕਾਲੇ ਕਾਨੂੰਨਾਂ ਨੂੰ ਨਹੀਂ ਮੰਨਦੇ ਅਤੇ ਇਕ ਜੁੱਟ ਹੋ ਕੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਪੰਜਾਬ ਦੇ ਕਿਸਾਨ ਹਰ ਕੁਰਬਾਨੀ ਦੇਣ ਲਈ ਤਿਆਰ ਬਰ ਤਿਆਰ ਬੈਠੇ ਹਨ। ਦਿੱਲੀ ਜਾਨ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਉਹ ਵੀ ਦਿੱਲੀ ਜਾਣਗੇ।'
ਦੱਸ ਦਈਏ ਕਿ ਕਿਸਾਨਾਂ ਤੇ ਪੰਜਾਬੀ ਮਾਂ ਬੋਲੀ ਦੇ ਹੱਕ 'ਚ ਆਪਣੀ ਬੇਬਾਕ ਰਾਏ ਰੱਖਣ ਵਾਲੇ ਉਘੇ ਪੰਜਾਬੀ ਗਾਇਕ, ਗੀਤਕਾਰ ਅਤੇ ਅਦਾਕਾਰ ਬੱਬੂ ਮਾਨ ਨੇ ਕਿਸਾਨਾਂ ਦੇ ਹੱਕ 'ਚ ਵੀ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਕਿਹਾ ਕਿ 26 ਅਤੇ 27 ਤਰੀਕ ਨੂੰ ਪੰਜਾਬ ਦੀਆਂ ਸਾਰੀਆਂ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਰਲ ਕੇ ਦਿੱਲੀ 'ਚ ਧਰਨਾ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਨੇ ਸਾਰਿਆਂ ਨੂੰ ਕਦਮ ਨਾਲ ਕਦਮ ਮਿਲਾ ਕੇ ਚੱਲਣ ਦੇ ਲਈ ਕਿਹਾ ਹੈ। ਉੱਥੇ ਹੀ ਉਨ੍ਹਾਂ ਇਹ ਵੀ ਕਿਹਾ ਕਿ ਜ਼ਿੰਦਗੀ 'ਚ ਕਈ ਵਾਰ ਕੁੱਝ ਉਲਝਣਾਂ ਹੁੰਦੀਆਂ ਹਨ ਜੇਕਰ ਤੁਸੀਂ ਕਿਸੇ ਮਜ਼ਬੂਰੀ ਜਾਂ ਉਲਝਣ 'ਚ ਫਸੇ ਹੋ ਤਾਂ ਆਪਣੇ ਸਾਥੀ ਸੰਗੀਆਂ ਨੂੰ ਧਰਨੇ 'ਚ ਸ਼ਾਮਲ ਹੋਣ ਲਈ ਪ੍ਰੇਰਿਤ ਕਰੋ ਅਤੇ ਇਸ ਤਰਾਂ ਅਸੀਂ ਸਾਰੇ ਰਲ ਮਿਲ ਕੇ ਇੱਕ ਸਫਲ ਇੱਕਠ ਕਰੀਏ। ਉਨ੍ਹਾਂ ਨੇ ਆਪਣੇ ਫੇਸਬੁਕ ਪੇਜ਼ 'ਤੇ ਇਕ ਪੋਸਟ ਵੀ ਸਾਂਝੀ ਕੀਤੀ ਹੈ।