ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਦੀਪ ਸਿੱਧੂ
Thursday, Jan 27, 2022 - 02:11 AM (IST)
ਅੰਮ੍ਰਿਤਸਰ(ਗੁਰਿੰਦਰ ਸਾਗਰ)-ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨੋਂ ਖੇਤੀ ਕਾਨੂੰਨ ਬੇਸ਼ੱਕ ਰੱਦ ਕਰ ਦਿੱਤੇ ਗਏ ਹਨ ਪਰ ਅੱਜ ਵੀ ਉਸ ਦੀਆਂ ਮਿੱਠੀਆਂ ਯਾਦਾਂ ਕਿਸਾਨ ਦੇ ਪੁੱਤਰ ਅਤੇ ਕਿਸਾਨ ਆਗੂ ਅੱਜ ਵੀ ਯਾਦ ਕਰ ਰਹੇ ਹਨ। ਉੱਥੇ ਹੀ 26 ਜਨਵਰੀ ਵਾਲੇ ਦਿਨ ਲਾਲ ਕਿਲ੍ਹੇ 'ਤੇ ਜਦੋਂ ਕੇਸਰੀ ਨਿਸ਼ਾਨ ਸਾਹਿਬ ਚੜ੍ਹਾਇਆ ਗਿਆ ਸੀ ਤਾਂ ਉਸ ਤੋਂ ਬਾਅਦ ਕਾਫ਼ੀ ਵਿਵਾਦ ਵੀ ਸਾਹਮਣੇ ਆਇਆ ਸੀ। ਇਸੇ ਤਹਿਤ ਅੱਜ ਇਕ ਸਾਲ ਬੀਤ ਜਾਣ ਤੋਂ ਬਾਅਦ ਦੀਪ ਸਿੱਧੂ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ ਅਤੇ ਉਨ੍ਹਾਂ ਨੇ ਪੰਜਾਬ ਅਤੇ ਪੰਜਾਬੀਅਤ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਅਤੇ ਕਿਹਾ ਕਿ ਜੋ ਫ਼ੈਸਲੇ ਸਰਕਾਰਾਂ ਵੱਲੋਂ ਦਿੱਤੇ ਗਏ ਸਨ ਉਹ ਵਾਪਸ ਲੈਣ ਤੋਂ ਬਾਅਦ ਅੱਜ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ ਹਨ।
ਇਹ ਵੀ ਪੜ੍ਹੋ : ਮੰਡਲ ਰੇਲ ਪ੍ਰਬੰਧਕ ਉੱਤਰ ਰੇਲਵੇ ਫਿਰੋਜ਼ਪੁਰ ਵੱਲੋਂ ਮਨਾਇਆ ਗਿਆ ਗਣਤੰਤਰ ਦਿਵਸ
ਉੱਥੇ ਹੀ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆ ਦੀਪ ਸਿੱਧੂ ਨੇ ਦੱਸਿਆ ਕਿ ਇਕ ਸਾਲ ਪਹਿਲਾਂ ਜਦੋਂ ਕਿਸਾਨੀ ਅੰਦੋਲਨ ਚੱਲ ਰਿਹਾ ਸੀ ਤਾਂ ਉੱਥੇ ਅੱਜ ਦੇ ਦਿਨ ਕਿਸਾਨਾਂ ਵੱਲੋਂ ਲਾਲ ਕਿਲ੍ਹੇ 'ਤੇ ਕੇਸਰੀ ਨਿਸ਼ਾਨ ਸਾਹਿਬ ਝੁਲਾਇਆ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਉੱਥੇ ਹੀ ਫ਼ੈਸਲਾ ਦਿੱਤਾ ਗਿਆ ਸੀ ਕਿ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਜ਼ਰੂਰ ਜਾਣਗੇ ਅਤੇ ਅੱਜ ਉਨ੍ਹਾਂ ਦਾ ਉਹ ਸੁਫ਼ਨਾ ਪੂਰਾ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸਾਨੀ ਅੰਦੋਲਨ ਦੀ ਜਿੱਤ ਹੋਈ ਹੈ ਤਾਂ ਉਹ ਪਰਮਾਤਮਾ ਦਾ ਸ਼ੁਕਰ ਅਦਾ ਕਰਦੇ ਹਨ। ਉੱਥੇ ਹੀ ਕਿਸਾਨੀ ਅੰਦੋਲਨ ਦੇ ਦੌਰਾਨ ਬਣੀਆਂ ਪਾਰਟੀਆਂ 'ਤੇ ਬੋਲਦੇ ਹੋਏ ਦੀਪ ਸਿੱਧੂ ਨੇ ਕਿਹਾ ਕਿ ਕਿਸਾਨੀ ਅੰਦੋਲਨ ਦੌਰਾਨ ਜੋ ਪ੍ਰੈਸ਼ਰ ਗਰੁੱਪ ਬਣਾਇਆ ਗਿਆ ਸੀ ਉਨ੍ਹਾਂ ਵੱਲੋਂ ਪਾਰਟੀ 'ਚ ਖੜ੍ਹੇ ਹੋਣ ਤੋਂ ਬਾਅਦ ਉਹ ਪ੍ਰੈਸ਼ਰ ਗਰੁੱਪ ਖ਼ਤਮ ਹੋ ਚੁੱਕਾ ਹੈ।
ਇਹ ਵੀ ਪੜ੍ਹੋ : ਬੀਤੇ ਹਫ਼ਤੇ ਕੋਰੋਨਾ ਦੇ 2.1 ਕਰੋੜ ਤੋਂ ਜ਼ਿਆਦਾ ਨਵੇਂ ਮਾਮਲੇ ਆਏ ਸਾਹਮਣੇ : WHO
ਇਸ ਦੌਰਾਨ ਜਦੋਂ ਦੀਪ ਸਿੱਧੂ ਤੋਂ ਸਿਆਸਤ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਉਹ ਕਦੇ ਵੀ ਸਿਆਸਤ 'ਚ ਨਹੀਂ ਆ ਸਕਦੇ ਕਿਉਂਕਿ ਪੰਜਾਬ ਦੇ ਹਾਲਾਤ ਹੁਣ ਪਹਿਲੇ ਵਰਗੇ ਨਹੀਂ ਹਨ, ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਜੋ ਲੋਕ ਤੀਜੇ ਬਦਲ ਦੀ ਗੱਲ ਕਰ ਰਹੇ ਹਨ, ਉਨ੍ਹਾਂ ਦੇ ਵੀ ਹੱਥ ਵਿਚ ਕੁਝ ਵੀ ਨਹੀਂ ਆ ਸਕਦਾ ਕਿਉਂਕਿ ਉਨ੍ਹਾਂ ਦਾ ਰਿਮੋਟ ਕੰਟਰੋਲ ਕੇਂਦਰ ਸਰਕਾਰ ਦੇ ਹੱਥ 'ਚ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਵਾਉਣ ਦੀ ਗੱਲ ਤਾਂ ਕੀਤੀ ਜਾ ਰਹੀ ਸੀ ਪਰ ਉਨ੍ਹਾਂ ਨੂੰ ਲੱਗਦਾ ਹੈ ਕਿ ਤਿੰਨੋਂ ਖੇਤੀ ਕਾਨੂੰਨ ਦੋਬਾਰਾ ਤੋਂ ਕੇਂਦਰ ਸਰਕਾਰ ਜ਼ਰੂਰ ਪਾਸ ਕਰੇਗੀ ਚਾਹੇ ਉਹ ਕਿਸੇ ਹੋਰ ਮਕਸਦ ਨਾਲ ਪਾਸ ਕੀਤੇ ਜਾ ਸਕਣ।
ਇਹ ਵੀ ਪੜ੍ਹੋ : ਰੂਪਨਗਰ 'ਚ ਧੂਮਧਾਮ ਨਾਲ ਮਨਾਇਆ ਗਿਆ ਗਣਤੰਤਰ ਦਿਵਸ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।