ਅੱਜ ਦੀਪ ਸਿੱਧੂ ਦੀ ਜ਼ਮਾਨਤ ਦੀ ਸੁਣਵਾਈ ''ਤੇ ਕੀ ਹੋਵੇਗਾ ਅਦਾਲਤ ਦਾ ਫ਼ੈਸਲਾ ?
Thursday, Apr 08, 2021 - 10:44 AM (IST)
ਚੰਡੀਗੜ੍ਹ (ਬਿਊਰੋ) : 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ 'ਤੇ ਹੋਈ ਘਟਨਾ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਅਦਾਕਾਰ ਦੀਪ ਸਿੱਧੂ ਦੀ ਜ਼ਮਾਨਤ ਅਰਜ਼ੀ 'ਤੇ ਅੱਜ ਵੀਰਵਾਰ ਨੂੰ ਮੁੜ ਸੁਣਵਾਈ ਹੋਵੇਗੀ। ਵਧੀਕ ਸੈਸ਼ਨ ਜੱਜ ਦੀਪਕ ਡਬਾਸ ਨੇ ਇਹ ਕੇਸ ਜ਼ਿਲ੍ਹਾ ਅਤੇ ਸੈਸ਼ਨ ਜੱਜ (ਹੈਡਕੁਆਟਰ) ਨੂੰ ਵਾਪਸ ਤਬਦੀਲ ਕਰ ਦਿੱਤਾ ਗਿਆ ਹੈ ਅਤੇ ਹੁਣ ਉਹ ਕੇਸ ਦੀ ਸੁਣਵਾਈ ਕਰਨਗੇ।
ਕੀ ਸੀ ਪੂਰਾ ਮਾਮਲਾ
ਦੱਸ ਦੇਈਏ ਕਿ ਗਣਤੰਤਰ ਦਿਵਸ ਵਾਲੇ ਦਿਨ ਰਾਜਧਾਨੀ 'ਚ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਕਿਸਾਨਾਂ ਅਤੇ ਪੁਲਸ ਮੁਲਾਜ਼ਮਾਂ ਵਿਚਾਲੇ ਝੜਪ ਹੋ ਗਈ ਸੀ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀ ਟਰੈਕਟਰਾਂ ਨਾਲ ਲਾਲ ਕਿਲ੍ਹੇ ਪਹੁੰਚ ਗਏ ਸਨ ਅਤੇ ਉੱਥੇ ਉਨ੍ਹਾਂ ਨੇ ਕੇਸਰੀ ਝੰਡਾ ਲਹਿਰਾ ਦਿੱਤਾ ਸੀ, ਜਿਸ ਦੇ ਚਲਦੇ ਦੀਪ ਸਿੱਧੂ ਨੂੰ ਪੁਲਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ। ਹੁਣ ਦਿੱਲੀ ਕੋਰਟ ਨੇ ਗਣਤੰਤਰ ਦਿਵਸ ਵਿਖੇ ਕਿਸਾਨ ਟਰੈਕਟਰ ਰੈਲੀ ਦੇ ਸਬੰਧ 'ਚ ਲਾਲ ਕਿਲ੍ਹਾ ਮਾਮਲੇ 'ਚ ਦੀਪ ਸਿੱਧੂ ਦੁਆਰਾ ਦਾਇਰ ਜ਼ਮਾਨਤ ਪਟੀਸ਼ਨ 'ਚ 8 ਅਪ੍ਰੈਲ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਸੀ। ਅਦਾਲਤ ਨੇ ਰਾਜ ਨੂੰ ਮਾਮਲੇ ਦੀ ਸੁਣਵਾਈ ਦੀ ਅਗਲੀ ਤਰੀਕ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ।
ਅੱਜ ਦੀਪ ਸਿੱਧੂ ਦੀ ਜ਼ਮਾਨਤ 'ਤੇ ਹੋਵੇਗੀ ਸੁਣਵਾਈ
ਦੱਸ ਦੇਈਏ ਕਿ ਅੱਜ ਦੀਪ ਸਿੱਧੂ ਦੀ ਜ਼ਮਾਨਤ ਦੀ ਸੁਣਵਾਈ ਹੈ। ਦੇਖਣਾ ਹੋਵੇਗਾ ਕੀ ਅੱਜ ਕੀ ਫੈਸਲਾ ਹੋਵੇਗਾ। ਦਿੱਲੀ ਪੁਲਸ ਵੱਲੋਂ ਦੀਪ ਸਿੱਧੂ ਨੂੰ 26 ਜਨਵਰੀ ਨੂੰ ਕਿਸਾਨ ਟਰੈਕਟਰ ਪਰੇਡ ਦੌਰਾਨ ਦਿੱਲੀ ਦੇ ਲਾਲ ਕਿਲ੍ਹੇ 'ਤੇ ਵਾਪਰੀ ਘਟਨਾ 'ਚ ਮੁੱਖ ਮੁਲਜ਼ਮ ਵਜੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਦੀਪ ਸਿੱਧੂ 'ਤੇ ਵੱਖ-ਵੱਖ ਧਾਰਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਦੀਪ ਸਿੱਧੂ ਨੂੰ 8 ਫਰਵਰੀ ਦੀ ਰਾਤ ਨੂੰ ਦਿੱਲੀ ਪੁਲਸ ਵੱਲੋਂ ਕਰਨਾਲ ਬਾਈਪਾਸ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਤੀਸ ਹਜਾਰੀ ਕੋਰਟ 'ਚ ਪੇਸ਼ ਕੀਤਾ ਗਿਆ ਸੀ, ਜਿਸ ਤੋਂ ਬਾਅਦ ਦੀਪ ਸਿੱਧੂ ਨੂੰ ਕੋਰਟ ਵੱਲੋਂ 14 ਦਿਨ ਦੀ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਸੀ। ਹੁਣ ਅੱਜ ਇੱਕ ਵਾਰ ਮੁੜ ਦੀਪ ਸਿੱਧੂ ਦੀ ਜ਼ਮਾਨਤ ਦੀ ਪਟੀਸ਼ਨ 'ਤੇ ਸੁਣਵਾਈ ਹੋਣੀ ਹੈ।