ਗੜ੍ਹਸ਼ੰਕਰ ਪੁੱਜੇ ਦੀਪ ਸਿੱਧੂ ਬੋਲੇ, ਨੌਜਵਾਨ ਤੇ ਬਜ਼ੁਰਗ ਏਕੇ 'ਚ ਚੱਲਣ ਤਾਂ ਸਰਕਾਰ ਟਿਕ ਨਹੀਂ ਸਕਦੀ
Wednesday, Jun 02, 2021 - 07:17 PM (IST)
ਗੜ੍ਹਸ਼ੰਕਰ (ਸ਼ੋਰੀ)- ਪਾਲੀਵੁੱਡ ਦੇ ਮਸ਼ਹੂਰ ਗਾਇਕ ਅਤੇ ਨੌਜਵਾਨ ਕਿਸਾਨ ਆਗੂ ਦੀਪ ਸਿੱਧੂ ਅੱਜ ਗੜ੍ਹਸ਼ੰਕਰ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਲੰਮੇਂ ਹੱਥੀ ਲਿਆ।ਨੌਜਵਾਨ ਕਿਸਾਨ ਆਗੂ ਦੀਪ ਸਿੱਧੂ ਨੇ ਇਥੋ ਦੇ ਪਿੰਡ ਚੱਕਗੁਰੂ ਦੇ ਗੁਰਦੁਆਰਾ ਸਾਹਿਬ ਵਿਖੇ ਇਕ ਸਮਾਗਮ ਦੌਰਾਨ ਕਿਹਾ ਕਿ ਜੇਕਰ ਹੁਣ ਵੀ ਨੌਜਵਾਨ ਅਤੇ ਬਜ਼ੁਰਗ ਏਕੇ ਵਿੱਚ ਚੱਲਣ ਤਾਂ ਸਰਕਾਰ ਟਿਕ ਨਹੀਂ ਸਕਦੀ ਕਿਉਂਕਿ ਸਰਕਾਰ ਜਿੰਨੀ ਤਾਕਤਵਰ ਹੁੰਦੀ ਹੈ, ਓਨੀ ਹੀ ਕਮਜ਼ੋਰ ਹੁੰਦੀ ਹੈ। ਦੀਪ ਸਿੱਧੂ ਨੇ 26 ਜਨਵਰੀ ਨੂੰ ਲਾਲ ਕਿਲ੍ਹੇ ਉਤੇ ਵਾਪਰੀ ਘਟਨਾ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਕਿਹਾ ਕਿ ਮਾਹੌਲ ਅਜਿਹਾ ਬਣ ਗਿਆ ਸੀ ਕਿ ਪੰਥ ਪ੍ਰਗਟ ਹੋ ਗਿਆ।
ਇਹ ਵੀ ਪੜ੍ਹੋ: ਆਪਣੀ ਹੀ ਪਾਰਟੀ ਖ਼ਿਲਾਫ਼ ਅਸ਼ਵਨੀ ਸੇਖੜੀ ਨੇ ਮੁੜ ਖੋਲ੍ਹਿਆ ਮੋਰਚਾ, ਦਿੱਤਾ ਵੱਡਾ ਬਿਆਨ
ਉਨ੍ਹਾਂ ਕਿਹਾ ਕਿ ਸਰਕਾਰਾਂ ਲੁਕਵੇਂ ਰੂਪ ਵਿਚ ਹਮਲੇ ਕਰਦੀਆਂ ਹਨ ਅਤੇ ਸਵੈ ਰੱਖਿਆ ਕਰਨ ਵਾਲੇ ਨੂੰ ਮਾਰਨ ਤੱਕ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ ਹੋਂਦ ਦੀ ਲੜਾਈ ਹੈ, ਜੇਕਰ ਜ਼ਮੀਨ ਬਚੇਗੀ ਤਾਂ ਹੀ ਸਾਡਾ ਸਭਿਆਚਾਰ ਬਚੇਗਾ। ਉਨਾਂ ਕਿਹਾ ਕਿ ਕਿਸਾਨੀ ਸੰਘਰਸ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਤੋਂ ਪ੍ਰੇਰਿਤ ਹੈ, ਜੋਕਿ ਸਾਂਤੀਪੂਰਵਕ ਚੱਲ ਰਿਹਾ ਹੈ।
ਇਹ ਵੀ ਪੜ੍ਹੋ: ਸੇਵਾਮੁਕਤੀ ਦਾ ਮਿਲਿਆ ਤੋਹਫ਼ਾ, ਈ. ਡੀ. ਦੇ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਹੋਏ ਚਾਰਜਸ਼ੀਟ
ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੀਪ ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 26 ਨਵੰਬਰ ਨੂੰ ਨੌਜਵਾਨਾਂ ਨੇ ਹੀ ਸਮੂਹ ਕਿਸਾਨਾਂ ਨੂੰ ਦਿੱਲੀ ਬਾਰਡਰ ਤੱਕ ਪਹੁੰਚਾਇਆ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਵਿੱਚ 80 ਅਤੇ 90 ਦੇ ਦਹਾਕੇ ਵਾਲਾ ਡਰ ਬਣਿਆ ਹੋਇਆ ਹੈ ਪਰ ਨੌਜਵਾਨਾਂ ਦੇ ਮਨਾਂ ਵਿੱਚ ਕੋਈ ਡਰ ਨਹੀਂ ਇਸ ਲਈ ਇਨਾਂ ਨੇ ਕਿਸਾਨੀ ਸੰਘਰਸ਼ ਦੀ ਰੂਪ-ਰੇਖਾ ਬਦਲ ਦਿੱਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਾਲਮ ਅਤੇ ਨਿਰਦਈ ਬਣੀ ਹੋਈ ਹੈ।
ਇਹ ਵੀ ਪੜ੍ਹੋ: ਜਲੰਧਰ ਲਈ ਰਾਹਤ ਭਰੀ ਖ਼ਬਰ: ਘਟੀ ਕੋਰੋਨਾ ਦੀ ਰਫ਼ਤਾਰ, 100 ਸੈਂਪਲਾਂ ’ਚੋਂ ਮਿਲ ਰਹੇ ਸਿਰਫ਼ 6 ਸੰਕ੍ਰਮਿਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ