ਦੀਪ ਸਿੱਧੂ ਦੇ ਕਰੀਬੀ ਗੁਰਪ੍ਰੀਤ ਸਿੰਘ ਦੇ ਕਤਲ ਕਾਂਡ 'ਚ ਅੰਮ੍ਰਿਤਪਾਲ ਸਿੰਘ 'ਤੇ ਵੱਡੀ ਕਾਰਵਾਈ

Saturday, Oct 19, 2024 - 03:36 PM (IST)

ਚੰਡੀਗੜ੍ਹ : ਪੰਜਾਬ ਪੁਲਸ ਨੇ ਦੀਪ ਸਿੱਧੂ ਦੇ ਕਰੀਬੀ ਗੁਰਪ੍ਰੀਤ ਸਿੰਘ ਹਰੀ ਨੌ ਦੇ ਕਤਲ ਕਾਂਡ ਦੇ ਮਾਸਟਰਮਾਈਂਡ ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ਦੀਪ ਸਿੰਘ ਉਰਫ਼ ਅਰਸ਼ ਡੱਲਾ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਂਚ ਦੌਰਾਨ ਅਜਿਹੇ ਸਬੂਤ ਮਿਲੇ ਹਨ, ਜੋ ਕਤਲ ਦੀ ਸਾਜ਼ਿਸ਼ ਵਿੱਚ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭੂਮਿਕਾ ਨੂੰ ਦਰਸਾਉਂਦੇ ਹਨ। ਪੁਲਸ ਨੇ ਦਾਅਵਾ ਕੀਤਾ ਕਿ ਜਾਂਚ ਦੌਰਾਨ ਦਰਜ ਕੀਤੇ ਗਏ ਕੁਝ ਬਿਆਨਾਂ ਅਨੁਸਾਰ ਇਹ ਕਤਲ ਅੰਮ੍ਰਿਤਪਾਲ ਸਿੰਘ ਦੇ ਇਸ਼ਾਰੇ ’ਤੇ ਕੀਤਾ ਗਿਆ ਸੀ। ਦੱਸਣਯੋਗ ਹੈ ਕਿ ਗੁਰਪ੍ਰੀਤ ਸਿੰਘ ਦਾ 9 ਅਕਤੂਬਰ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੁਲਸ ਨੇ ਇਸ ਕਤਲ ਕਾਂਡ ਵਿਚ ਅੰਮ੍ਰਿਤਪਾਲ ਸਿੰਘ ਅਤੇ ਅਰਸ਼ ਡੱਲਾ ਦਾ ਨਾਂ ਵੀ ਦਰਜ ਕੀਤਾ ਹੈ। 

ਇਹ ਵੀ ਪੜ੍ਹੋ : ਪੰਜਾਬ ਦਾ ਇਹ ਨੈਸ਼ਨਲ ਹਾਈਵੇਅ ਹੋਇਆ ਜਾਮ, ਠੱਪ ਹੋਈ ਆਵਾਜਾਈ, ਲੱਗੀਆਂ ਲੰਬੀਆਂ ਲਾਈਨਾਂ

ਡੀਜੀਪੀ ਪੰਜਾਬ ਗੌਰਵ ਯਾਦਵ ਮੁਤਾਬਕ ਇਸ ਕਤਲ ਕਾਂਡ ਦੀ ਗੁੱਥੀ ਸੁਲਝਾ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਕਾਂਡ ਵਿਚ ਬਿਲਾਲ ਅਹਿਮਦ ਉਰਫ਼ ਫ਼ੌਜੀ, ਗੁਰਮਰਦੀਪ ਸਿੰਘ ਉਰਫ਼ ਪੋਂਟੂ ਅਤੇ ਅਰਸ਼ਦੀਪ ਸਿੰਘ ਉਰਫ਼ ਝੰਡੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗੁਰਪ੍ਰੀਤ ਸਿੰਘ ਦੇ ਕਤਲ ਦਾ ਮਾਸਟਰਮਾਈਂਡ ਵਿਦੇਸ਼ ਆਧਾਰਿਤ ਗੈਂਗਸਟਰ ਅਰਸ਼ ਡੱਲਾ ਤੇ ਹੋਰ ਵਿਅਕਤੀ ਹਨ। ਕਤਲ ਨੂੰ ਅੰਜਾਮ ਦੇਣ ਲਈ ਵਿਦੇਸ਼ ਆਧਾਰਿਤ ਵੱਖ-ਵੱਖ ਸੰਚਾਲਕਾਂ ਦੇ ਵੱਖੋ-ਵੱਖਰੇ ਮਾਡਿਊਲਾਂ ਦੀ ਵਰਤੋਂ ਕੀਤੀ ਗਈ ਸੀ। ਅਪਰਾਧੀਆਂ ਵੱਲੋਂ ਸਾਜ਼ਿਸ਼ ਨੂੰ ਛੁਪਾਉਣ ਲਈ ਵੱਖੋ-ਵੱਖਰੇ ਮਾਡਿਊਲਾਂ ਨੂੰ ਵੱਖ-ਵੱਖ ਕੰਮ ਸੌਂਪੇ ਗਏ ਸਨ। ਗ੍ਰਿਫ਼ਤਾਰ ਕੀਤੇ ਤਿੰਨੋਂ ਵਿਅਕਤੀ ਰੇਕੀ ਕਰਨ ਵਾਲੇ ਮਾਡਿਊਲ ਦਾ ਹਿੱਸਾ ਸਨ, ਜਿਸ ਦਾ ਸੰਚਾਲਨ ਕੈਨੇਡਾ ਆਧਾਰਿਤ ਕਰਮਵੀਰ ਸਿੰਘ ਉਰਫ਼ ਗੋਰਾ ਵੱਲੋਂ ਕੀਤਾ ਜਾ ਰਿਹਾ ਸੀ। ਪੁਲਸ ਟੀਮਾਂ ਉਨ੍ਹਾਂ ਨੂੰ ਫੜਨ ਲਈ ਛਾਪੇ ਮਾਰ ਰਹੀਆਂ ਹਨ।

ਇਹ ਵੀ ਪੜ੍ਹੋ : ਮਰਦਾਨਾ ਕਮਜ਼ੋਰੀ 'ਚ ਸੋਨੇ 'ਤੇ ਸੁਹਾਗਾ ਹੋ ਰਿਹੈ ਇਹ ਖ਼ਾਸ ਦੇਸੀ ਇਲਾਜ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


Gurminder Singh

Content Editor

Related News