ਦੀਪ ਸਿੱਧੂ ਨੇ ਆਖਰੀ ਵਾਰ ਸੋਸ਼ਲ ਮੀਡੀਆ ’ਤੇ ਪਾਈ ਸੀ ਇਹ ਪੋਸਟ

02/15/2022 11:33:56 PM

ਜਲੰਧਰ (ਵੈੱਬ ਡੈਸਕ)-ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਭਿਆਨਕ ਸੜਕ ਹਾਦਸੇ ’ਚ ਮੌਤ ਹੋ ਗਈ। ਦੀਪ ਸਿੱਧੂ ਨੇ ਸੋਸ਼ਲ ਮੀਡੀਆ ’ਤੇ ਇਕ ਦਿਨ ਪਹਿਲਾਂ ਵੈਲੇਨਟਾਈਨ ਡੇਅ ’ਤੇ ਆਪਣੀ ਮਹਿਲਾ ਦੋਸਤ ਨਾਲ ਇਕ ਤਸਵੀਰ ਵੀ ਸਾਂਝੀ ਕੀਤੀ ਸੀ, ਜਿਸ ’ਤੇ ਹੈਪੀ ਵੈਲੇਨਟਾਈਨ ਡੇਅ ਲਿਖਿਆ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਫੇਸਬੁੱਕ ਅਕਾਊਂਟ ’ਤੇ ਵੀ ਇਕ ਤਸਵੀਰ ਸਾਂਝੀ ਕੀਤੀ ਸੀ, ਜਿਸ ’ਚ ਉਹ ਆਪਣੀ ਮਹਿਲਾ ਦੋਸਤ ਨਾਲ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ : ਅਦਾਕਾਰ ਦੀਪ ਸਿੱਧੂ ਦਾ ਭਿਆਨਕ ਸੜਕ ਹਾਦਸੇ 'ਚ ਹੋਇਆ ਦਿਹਾਂਤ (ਵੀਡੀਓ)

ਜ਼ਿਕਰਯੋਗ ਹੈ ਕਿ ਦਿੱਲੀ ਤੋਂ ਪੰਜਾਬ ਆਉਂਦੇ ਸਮੇਂ ਕੁੰਡਲੀ-ਮਾਨੇਸਰ ਹਾਈਵੇਅ 'ਤੇ ਵਾਪਰੇ ਸੜਕ ਹਾਦਸੇ ’ਚ ਦੀਪ ਸਿੱਧੂ ਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਦੀਪ ਸਿੱਧੂ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਚਰਚਾ 'ਚ ਆਏ ਸਨ। ਲਾਲ ਕਿਲ੍ਹੇ 'ਚ ਹੋਈ ਹਿੰਸਾ ਨੂੰ ਲੈ ਕੇ ਉਨ੍ਹਾਂ ਨੂੰ ਮੁਲਜ਼ਮ ਬਣਾਇਆ ਗਿਆ ਸੀ ਅਤੇ ਇਸ ਮਾਮਲੇ 'ਚ ਦੀਪ ਸਿੱਧੂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਗੜ੍ਹਸ਼ੰਕਰ ਤੋਂ ਭਾਜਪਾ ਉਮੀਦਵਾਰ ਨਿਮਿਸ਼ਾ ਮਹਿਤਾ ਨੇ ਸ਼ਹਿਰ 'ਚ ਬਾਈਪਾਸ ਬਣਾਉਣ ਦਾ ਕੀਤਾ ਵਾਅਦਾ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

Karan Kumar

This news is Content Editor Karan Kumar