ਚੋਣ ਮੈਦਾਨ ''ਚ ਉਤਰੇਗਾ ਦੀਪ ਸਿੱਧੂ ਦਾ ਭਰਾ ਮਨਦੀਪ ਸਿੱਧੂ, ਗਿੱਦੜਬਾਹਾ ਤੋਂ ਲੜੇਗਾ ਜ਼ਿਮਨੀ ਚੋਣ

Sunday, Sep 15, 2024 - 07:23 PM (IST)

ਚੋਣ ਮੈਦਾਨ ''ਚ ਉਤਰੇਗਾ ਦੀਪ ਸਿੱਧੂ ਦਾ ਭਰਾ ਮਨਦੀਪ ਸਿੱਧੂ, ਗਿੱਦੜਬਾਹਾ ਤੋਂ ਲੜੇਗਾ ਜ਼ਿਮਨੀ ਚੋਣ

ਗਿੱਦੜਬਾਹਾ- ਵਾਰਿਸ ਪੰਜਾਬ ਦੇ ਸੰਸਥਾਪਕ ਦੀਪ ਸਿੱਧੂ ਦੇ ਭਰਾ ਮਨਦੀਪ ਸਿੰਘ ਸਿੱਧੂ ਗਿੱਦੜਬਾਹਾ ਤੋਂ ਜ਼ਿਮਨੀ ਚੋਣ ਲੜਨਗੇ। ਮਿਲੀ ਜਾਣਕਾਰੀ ਮੁਤਾਬਕ ਡਿਬਰੂਗੜ੍ਹ ਜੇਲ੍ਹ ਵਿੱਚ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਗਿੱਦੜਬਾਹਾ ਦੌਰੇ ਦੌਰਾਨ ਮਨਦੀਪ ਸਿੱਧੂ ਨੂੰ ਪੰਥਕ ਉਮੀਦਵਾਰ ਐਲਾਨ ਦਿੱਤਾ। ਉਨ੍ਹਾਂ ਗਿੱਦੜਬਾਹਾ ਵਿੱਚ ਨੁੱਕੜ ਮੀਟਿੰਗਾਂ ਵੀ ਕੀਤੀਆਂ।

ਇਸ ਮੌਕੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਉਨ੍ਹਾਂ ਦੇ ਗਿੱਦੜਬਾਹਾ ਆਉਣ ਦੇ ਦੋ ਮਕਸਦ ਸਨ। ਇਕ ਤਾਂ ਉਨ੍ਹਾਂ ਲੋਕਾਂ ਦਾ ਧੰਨਵਾਦ ਕਰਨਾ ਹੈ, ਜਿਨ੍ਹਾਂ ਨੇ ਉਨ੍ਹਾਂ ਨੂੰ ਵੱਡੇ ਫਰਕ ਨਾਲ ਜਿਤਾਇਆ। ਦੂਜਾ ਮਨਦੀਪ ਸਿੰਘ ਸਿੱਧੂ ਨੂੰ ਸਾਰਿਆਂ ਨਾਲ ਜਾਣੂੰ ਕਰਵਾਉਣਾ ਸੀ। ਜ਼ਿਮਨੀ ਚੋਣ 'ਚ ਗਿੱਦੜਬਾਹਾ ਤੋਂ ਮਨਦੀਪ ਸਿੰਘ ਸਿੱਧੂ ਉਮੀਦਵਾਰ ਹੋਣਗੇ। ਲੋਕਾਂ ਵੱਲੋਂ ਮਨਦੀਪ ਸਿੱਧੂ ਨੂੰ ਉਸੇ ਫਰਕ ਨਾਲ ਜਿਤਾਉਣ ਲਈ ਕਿਹਾ ਗਿਆ ਹੈ।  

ਇਹ ਵੀ ਪੜ੍ਹੋ-ਪੰਜਾਬ ਪੁਲਸ ਨੇ ਕਰ 'ਤਾ ਐਨਕਾਊਂਟਰ! ਪੁਲਸ ਤੇ ਬਦਮਾਸ਼ਾਂ ਵਿਚਾਲੇ ਹੋਈ ਤਾਬੜਤੋੜ ਫਾਇਰਿੰਗ

ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਵੀ ਉਨ੍ਹਾਂ ਦੇ ਨਾਲ ਸਨ। ਇਸ ਦੌਰਾਨ ਤਰਸੇਮ ਸਿੰਘ ਨੇ ਕਿਹਾ ਕਿ ਲੰਬੇ ਸਮੇਂ ਬਾਅਦ ਦੀਪ ਸਿੱਧੂ ਨੇ ਸਿੱਖਾਂ ਦੀ ਆਵਾਜ਼ ਬੁਲੰਦ ਕੀਤੀ ਹੈ। ਸਰਕਾਰ ਸਿੱਖਾਂ ਨਾਲ ਕੀ ਕਰਦੀ ਹੈ ਇਸ ਦਾ ਪਰਦਾਫਾਸ਼ ਕੀਤਾ ਹੈ। ਮਨਦੀਪ ਸਿੰਘ ਸਿੱਧੂ ਇਕ ਸਮਝਦਾਰ ਵਿਅਕਤੀ ਹਨ ਅਤੇ ਜੇਕਰ ਉਹ ਜਿੱਤ ਜਾਂਦੇ ਹਨ ਤਾਂ ਉਹ ਲੋਕਾਂ ਦੀ ਆਵਾਜ਼ ਬਣ ਜਾਣਗੇ।

ਜ਼ਿਕਰਯੋਗ ਹੈ ਕਿ ਹਲਕਾ ਗਿੱਦੜਬਾਹਾ ਦੀ ਜ਼ਿਮਨੀ ਚੋਣ ਇਸ ਵਾਰ ਦਿਲਚਸਪ ਬਣਦੀ ਵਿਖਾਈ ਦੇ ਰਹੀ ਹੈ। ਇਕ ਪਾਸੇ ਜਿੱਥੇ ਅਕਾਲੀ ਦਲ ਦੇ ਡਿੰਪੀ ਢਿਲੋਂ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਚੁੱਕੇ ਹਨ, ਉੱਥੇ ਹੀ ਹੁਣ ਅੰਮ੍ਰਿਤਪਾਲ ਧੜੇ ਵੱਲੋਂ ਮਰਹੂਮ ਅਦਾਕਾਰ ਦੀਪ ਸਿੱਧੂ ਦੇ ਭਰਾ ਮਨਦੀਪ ਸਿੱਧੂ ਨੂੰ ਉਮੀਦਵਾਰ ਐਲਾਨ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਸ਼ਰਮਨਾਕ ਘਟਨਾ : ਧੀ ਨਾਲ 7 ਸਾਲ ਤੱਕ ਜਬਰ-ਜ਼ਿਨਾਹ ਕਰਦਾ ਰਿਹਾ ਪਿਓ, ਇੰਝ ਖੁੱਲ੍ਹਿਆ ਭੇਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News