ਦੀਪ ਸਿੱਧੂ ਦੇ ਅਚਾਨਕ ਤੁਰ ਜਾਣ ਕਾਰਨ ਪੰਜਾਬ ਦੇ ਸੰਘਰਸ਼ੀ ਲੋਕਾਂ ਨੂੰ ਨਾ ਪੂਰਾ ਹੋਣ ਦਾ ਘਾਟਾ ਪਿਆ : ਸਿੰਗਲਾ

Wednesday, Feb 16, 2022 - 06:24 PM (IST)

ਦੀਪ ਸਿੱਧੂ ਦੇ ਅਚਾਨਕ ਤੁਰ ਜਾਣ ਕਾਰਨ ਪੰਜਾਬ ਦੇ ਸੰਘਰਸ਼ੀ ਲੋਕਾਂ ਨੂੰ ਨਾ ਪੂਰਾ ਹੋਣ ਦਾ ਘਾਟਾ ਪਿਆ : ਸਿੰਗਲਾ

ਸੰਗਰੂਰ (ਵਿਜੈ ਕੁਮਾਰ ਸਿੰਗਲਾ, ਬੇਦੀ) : ਹਲਕਾ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਵਿਜੈ ਇੰਦਰ ਸਿੰਗਲਾ ਨੇ ਬੀਤੇ ਦਿਨੀਂ ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸਿੰਗਲਾ ਨੇ ਕਿਹਾ ਕਿ ਦੀਪ ਸਿੱਧੂ ਦੇ ਅਚਾਨਕ ਤੁਰ ਜਾਣ ਕਾਰਨ ਪੰਜਾਬ ਦੇ ਸੰਘਰਸ਼ੀ ਲੋਕਾਂ ਨੂੰ ਨਾ ਪੂਰਾ ਹੋਣ ਦਾ ਘਾਟਾ ਪਿਆ ਹੈ ਕਿਉਂਕਿ ਸਿੱਧੂ ਨੇ ਕਿਸਾਨੀ ਸੰਘਰਸ਼ ਵਿਚ ਵੱਡੀ ਭੂਮਿਕਾ ਨਿਭਾਈ ਅਤੇ ਸੰਘਰਸ਼ ਦੌਰਾਨ ਨੌਜਵਾਨਾਂ ਨੂੰ ਸੰਘਰਸ਼ ਨਾਲ ਜੋੜੀ ਰੱਖਿਆ। 

ਉਨ੍ਹਾਂ ਆਖਿਆ ਕਿ ਉਹ ਪ੍ਰਮਾਤਮਾ ਦੇ ਚਰਨਾਂ ਵਿਚ ਅਰਦਾਸ ਕਰਦੇ ਹਨ ਕਿ ਦੀਪ ਸਿੱਧੂ ਦੇ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਉਨ੍ਹਾਂ ਕਿਹਾ ਕਿ ਦੀਪ ਸਿੱਧੂ ਪੰਜਾਬ ਦਾ ਇਕ ਉਤਸ਼ਾਹੀ ਨੌਜਵਾਨ ਸੀ ਜਿਸ ਨੇ ਪੰਜਾਬ ਦੇ ਨੌਜਵਾਨਾਂ ਨੂੰ ਕਾਫੀ ਨਿੱਗਰ ਸੇਧ ਦਿੱਤੀ ਅਤੇ ਸੰਘਰਸ਼ ਕਰਨਾ ਸਿਖਾਇਆ। 


author

Gurminder Singh

Content Editor

Related News