ਹੋਲੀ ਮੌਕੇ ਰਈਆ ’ਚ ਵੱਡੀ ਵਾਰਦਾਤ, ਗਹਿਣੇ ਲੁੱਟਣ ਆਏ ਲੁਟੇਰਿਆਂ ਤੇ ਸੁਨਿਆਰੇ ਵਿਚਾਲੇ ਚੱਲੀਆਂ ਗੋਲ਼ੀਆਂ

Wednesday, Mar 08, 2023 - 06:54 PM (IST)

ਹੋਲੀ ਮੌਕੇ ਰਈਆ ’ਚ ਵੱਡੀ ਵਾਰਦਾਤ, ਗਹਿਣੇ ਲੁੱਟਣ ਆਏ ਲੁਟੇਰਿਆਂ ਤੇ ਸੁਨਿਆਰੇ ਵਿਚਾਲੇ ਚੱਲੀਆਂ ਗੋਲ਼ੀਆਂ

ਅੰਮ੍ਰਿਤਸਰ- ਹੋਲੀ ਦੇ ਤਿਉਹਾਰ ਮੌਕੇ ਅੰਮ੍ਰਿਤਸਰ ਦੇ ਰਈਆ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਥੇ ਲੁਟੇਰਿਆਂ ਵੱਲੋਂ ਤੇਜ਼ਧਾਰ ਹਥਿਆਰਾਂ ਦੇ ਬਲ 'ਤੇ ਗਹਿਣਿਆਂ ਦੀ ਦੁਕਾਨ 'ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਇਸ ਦੌਰਾਨ ਲੁਟੇਰੇ ਅਤੇ ਸੁਨਿਆਰਾ ਆਹਮੋ-ਸਾਹਮਣੇ ਹੋ ਗਏ ਅਤੇ ਦੋਹਾਂ ਵੱਲੋਂ ਗੋਲ਼ੀਆਂ ਚਲਾਈਆਂ ਗਈਆਂ। ਸੁਨਿਆਰੇ ਨੇ ਬਹਾਦਰੀ ਵਿਖਾਉਂਦੇ ਹੋਏ ਇਕ ਲੁਟੇਰੇ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ, ਜਦਕਿ ਉਸ ਦੇ 3 ਸਾਥੀ ਭੱਜਣ 'ਚ ਕਾਮਯਾਬ ਹੋ ਗਏ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਦੁਕਾਨ ਤੋਂ ਕਿੰਨੀ ਦੀ ਲੁੱਟੀ ਕੀਤੀ ਹੈ। 

ਇਹ ਵੀ ਪੜ੍ਹੋ : ਸ੍ਰੀ ਅਨੰਦਪੁਰ ਸਾਹਿਬ ਵਿਖੇ ਮੁੜ ਵਾਪਰੀ ਮੰਦਭਾਗੀ ਘਟਨਾ, ਹੋਲੇ-ਮਹੱਲੇ 'ਤੇ ਗਏ ਕਪੂਰਥਲਾ ਦੇ ਦੋ ਨੌਜਵਾਨ ਦਰਿਆ 'ਚ ਡੁੱਬੇ 

PunjabKesari

ਦੀਪਕ ਜਿਊਲਰੀ ਸ਼ਾਪ ਦੇ ਮਾਲਕ ਅਮਿਤ ਨੇ ਦੱਸਿਆ ਕਿ ਉਹ ਦੁਪਹਿਰ ਵੇਲੇ ਆਪਣੀ ਦੁਕਾਨ ’ਤੇ ਬੈਠੇ ਸਨ। ਉਸੇ ਸਮੇਂ ਚਾਰ ਨੌਜਵਾਨ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਨਾਲ ਉਥੇ ਆ ਗਏ। ਆਉਂਦਿਆਂ ਹੀ ਉਨ੍ਹਾਂ ਨੇ ਪਿਸਤੌਲ ਤਾਣ ਦਿੱਤੀ। ਇਸ ਦੇ ਨਾਲ ਹੀ ਲੁਟੇਰਿਆਂ ਨੇ ਉਨ੍ਹਾਂ ਨੂੰ ਪਿੱਛੇ ਵੱਲ ਖਿੱਚਿਆ।  ਅਮਿਤ ਨੇ ਦੱਸਿਆ ਕਿ ਜਦੋਂ ਲੁਟੇਰੇ ਦੁਕਾਨ ਨੂੰ ਲੁੱਟ ਰਹੇ ਸਨ ਤਾਂ ਉਨ੍ਹਾਂ ਨੇ ਹਿੰਮਤ ਕਰਕੇ ਆਪਣਾ ਲਾਇਸੈਂਸੀ ਰਿਵਾਲਵਰ ਕੱਢ ਲਿਆ। ਉਨ੍ਹਾਂ ਨੇ ਲੁਟੇਰਿਆਂ ਵੱਲ ਫਾਇਰਿੰਗ ਕੀਤੀ। ਜਿਸ ਤੋਂ ਬਾਅਦ ਲੁਟੇਰੇ ਦੁਕਾਨ ਤੋਂ ਭੱਜਣ ਲੱਗੇ। ਉਨ੍ਹਾਂ ਸਣੇ ਬਾਹਰ ਖੜ੍ਹੇ ਲੋਕਾਂ ਨੇ ਲੁਟੇਰਿਆਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਕੁਝ ਦੂਰੀ 'ਤੇ ਇਕ ਲੁਟੇਰੇ ਨੂੰ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ ਗਿਆ।

 

PunjabKesari

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਰਈਆ ਦੀ ਪੁਲਸ ਮੌਕੇ 'ਤੇ ਪਹੁੰਚੀ। ਐੱਸ. ਐੱਚ. ਓ. ਹਰਦੇਵ ਸਿੰਘ ਨੇ ਦੱਸਿਆ ਕਿ ਸੁਨਿਆਰੇ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਕ ਲੁਟੇਰੇ ਨੂੰ ਕਾਬੂ ਕਰ ਲਿਆ ਗਿਆ ਹੈ ਜਦਕਿ ਤਿੰਨ ਭੱਜਣ ਵਿੱਚ ਕਾਮਯਾਬ ਹੋ ਗਏ ਹਨ। ਲੁਟੇਰੇ ਤੋਂ ਪੁੱਛਗਿੱਛ ਕੀਤੀ ਜਾਵੇਗੀ ਅਤੇ ਹੋਰ ਸਾਥੀਆਂ ਨੂੰ ਵੀ ਤੁਰੰਤ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : ਹੋਲੇ-ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਨੌਜਵਾਨ ਦੇ ਹੋਏ ਕਤਲ ਮਗਰੋਂ ਸ਼ਹਿਰ ਪੁਲਸ ਛਾਉਣੀ 'ਚ ਤਬਦੀਲ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News