ਦੀਪਕ ਖੋਸਲਾ ਕਪੂਰਥਲਾ ਖੇਤਰ ''ਚ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਨਿਯੁਕਤ
Saturday, Sep 12, 2026 - 08:25 PM (IST)
ਕਪੂਰਥਲਾ : ਪੰਜਾਬ 'ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰ ਪਾਰਟੀ ਵਲੋਂ ਤਿਆਰੀ ਕੀਤੀ ਜਾ ਰਹੀ ਹੈ। ਇਸ ਦੇ ਤਹਿਤ ਨਵੀਆਂ ਨਿਯੁਕਤੀਆਂ ਦਾ ਦੌਰ ਲਗਾਤਾਰ ਜਾਰੀ ਹੈ। ਇਸ ਦੇ ਮੱਦੇਨਜ਼ਰ ਪੰਜਾਬ ਯੂਥ ਕਾਂਗਰਸ ਵਲੋਂ ਵੀ ਨਵੀਆਂ ਨਿਯੁਕਤੀਆਂ ਗਈਆਂ ਹਨ।
ਪੰਜਾਬ ਯੂਥ ਕਾਂਗਰਸ ਦੇ ਸਮੂਹ ਜਨਰਲ ਸਕੱਤਰਾਂ ਅਤੇ ਸਕੱਤਰਾਂ ਨੂੰ ਵੱਖ-ਵੱਖ ਜ਼ਿਲ੍ਹਿਆਂ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਥੇ ਹੀ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਦੀਪਕ ਖੋਸਲਾ ਨੂੰ ਕਪੂਰਥਲਾ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਇਸ ਜਾਰੀ ਸੂਚੀ ਅਨੁਸਾਰ, ਦੀਪਕ ਖੋਸਲਾ ਕਪੂਰਥਲਾ ਖੇਤਰ ਵਿੱਚ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਵਜੋਂ ਕੰਮ ਕਰਨਗੇ। ਉਹਨਾਂ ਦੇ ਨਾਲ ਆਕਾਸ਼ ਤਿਵਾੜੀ ਨੂੰ ਵੀ ਕਪੂਰਥਲਾ ਲਈ ਸਕੱਤਰ ਵਜੋਂ ਨਿਯੁਕਤ ਕੀਤਾ ਗਿਆ ਹੈ।


