ਸਿੱਧੂ ਮੂਸੇਵਾਲਾ ਦੇ ਕਾਤਲ ਦੀਪਕ ਮੁੰਡੀ ਤੇ ਕਪਿਲ ਪੰਡਿਤ ਨੂੰ ਲਿਆਂਦਾ ਜਾ ਰਿਹਾ ਪੰਜਾਬ

Sunday, Sep 11, 2022 - 05:47 AM (IST)

ਸਿੱਧੂ ਮੂਸੇਵਾਲਾ ਦੇ ਕਾਤਲ ਦੀਪਕ ਮੁੰਡੀ ਤੇ ਕਪਿਲ ਪੰਡਿਤ ਨੂੰ ਲਿਆਂਦਾ ਜਾ ਰਿਹਾ ਪੰਜਾਬ

ਚੰਡੀਗੜ੍ਹ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਮਾਰਨ ਵਾਲੇ 6ਵੇਂ ਸ਼ੂਟਰ ਦੀਪਕ ਮੁੰਡੀ ਤੇ ਉਸ ਦੇ 2 ਸਾਥੀਆਂ ਕਪਿਲ ਪੰਡਿਤ ਤੇ ਰਾਜਿੰਦਰ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਨੇਪਾਲ ਬਾਰਡਰ ਤੋਂ ਦੀਪਕ ਮੁੰਡੀ ਤੇ ਉਸ ਦੇ ਸਾਥੀਆਂ ਨੂੰ ਦਿੱਲੀ ਲੈ ਕੇ ਆਈ, ਜਿਸ ਤੋਂ ਬਾਅਦ ਘਰੇਲੂ ਉਡਾਣ ਰਾਹੀਂ ਉਨ੍ਹਾਂ ਨੂੰ ਚੰਡੀਗੜ੍ਹ ਤੇ ਦੇਰ ਰਾਤ ਮਾਨਸਾ ਲਿਆਂਦਾ ਜਾਵੇਗਾ। ਇਸ ਤੋਂ ਬਾਅਦ ਉਸ ਨੂੰ ਮਾਨਸਾ ਦੀ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਦੀਪਕ ਮੁੰਡੀ ਉਹ 6ਵਾਂ ਸ਼ੂਟਰ ਹੈ, ਜਿਸ ਨੇ ਗਾਇਕ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਮਾਰੀਆਂ ਸਨ। ਇਹ ਸ਼ੂਟਰ ਨੇਪਾਲ ਬਾਰਡਰ ਰਾਹੀਂ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਪੱਛਮੀ ਬੰਗਾਲ ਤੋਂ ਹੋ ਕੇ ਇਨ੍ਹਾਂ ਨੇ ਨੇਪਾਲ ਪਹੁੰਚਣਾ ਸੀ, ਜਿਸ ਤੋਂ ਬਾਅਦ ਇਨ੍ਹਾਂ ਨੇ ਹੋਰ ਦੇਸ਼ਾਂ 'ਚ ਜਾਣਾ ਸੀ ਪਰ ਉਸ ਤੋਂ ਪਹਿਲਾਂ ਹੀ ਪੁਲਸ ਨੇ ਇਨ੍ਹਾਂ ਨੂੰ ਦਬੋਚ ਲਿਆ।

ਇਹ ਵੀ ਪੜ੍ਹੋ : ਗੋਲਡੀ ਬਰਾੜ ਨੇ ਦੀਪਕ ਮੁੰਡੀ ਤੇ ਸਾਥੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪਾਈ ਪੋਸਟ, ਕਹੀ ਇਹ ਗੱਲ

ਨੋਟ - ਇਸ ਖ਼ਬਰ ਬਾਰੇ ਆਪਣੇ ਵਿੱਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News