ਪੰਜਾਬ ਵਾਸੀਆਂ ਲਈ ਡੂੰਘੀ ਚਿੰਤਾ ਭਰੀ ਖ਼ਬਰ, CM ਮਾਨ ਨੇ ਸਦਨ ''ਚ ਦੱਸਿਆ ਵੱਡਾ ਸੱਚ

Monday, May 05, 2025 - 04:35 PM (IST)

ਪੰਜਾਬ ਵਾਸੀਆਂ ਲਈ ਡੂੰਘੀ ਚਿੰਤਾ ਭਰੀ ਖ਼ਬਰ, CM ਮਾਨ ਨੇ ਸਦਨ ''ਚ ਦੱਸਿਆ ਵੱਡਾ ਸੱਚ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਪਾਣੀਆਂ ਦੇ ਮੁੱਦੇ ਬਾਰੇ ਗੱਲਬਾਤ ਕਰਦਿਆਂ ਮੁੱਖ ਮੰਤਰੀ ਮਾਨ ਨੇ ਜਿਹੜਾ ਵੱਡਾ ਸੱਚ ਦੱਸਿਆ, ਉਹ ਸਾਰੇ ਪੰਜਾਬ ਵਾਸੀਆਂ ਲਈ ਡੂੰਘੀ ਚਿੰਤਾ ਦਾ ਵਿਸ਼ਾ ਹੈ। ਦਰਅਸਲ ਮੁੱਖ ਮੰਤਰੀ ਨੇ ਕਿਹਾ ਕਿ ਚੌਲ ਉਗਾਉਣ ਲਈ 9 ਗੋਬਿੰਦ ਸਾਗਰ ਝੀਲਾਂ ਜਿੰਨਾ ਪਾਣੀ ਅਸੀਂ ਝੋਨੇ ਦੇ ਇਕ ਸੀਜ਼ਨ ਦੌਰਾਨ ਹੇਠੋਂ ਕੱਢ ਲੈਂਦੇ ਹਾਂ। ਮੁੱਖ ਮੰਤਰੀ ਨੇ ਦੱਸਿਆ ਕਿ ਜਿਸ ਡੂੰਘਾਈ ਤੋਂ ਅੱਜ ਮਾਲਵੇ 'ਚ ਧਰਤੀ ਹੇਠੋਂ ਪਾਣੀ ਕੱਢਿਆ ਜਾ ਰਿਹਾ ਹੈ, ਉਸੇ ਡੂੰਘਾਈ ਤੋਂ ਸਾਊਦੀ ਅਰਬ ਵਾਲੇ ਤੇਲ ਕੱਢ ਰਹੇ ਹਨ।

ਇਹ ਵੀ ਪੜ੍ਹੋ : BBMB ਦੇ ਫ਼ੈਸਲੇ ਖ਼ਿਲਾਫ਼ ਪੰਜਾਬ ਵਿਧਾਨ ਸਭਾ 'ਚ ਮਤਾ ਪੇਸ਼, ਚੁੱਕੀ ਗਈ ਪੁਨਰਗਠਨ ਦੀ ਮੰਗ (ਵੀਡੀਓ)

ਉਨ੍ਹਾਂ ਕਿਹਾ ਕਿ ਪੰਜਾਬ 'ਚੋਂ ਪਾਣੀ ਖ਼ਤਮ ਹੋ ਰਿਹਾ ਹੈ ਅਤੇ ਇਹ ਆਉਣ ਵਾਲੀਆਂ ਪੀੜ੍ਹੀਆਂ ਲਈ ਬੇਹੱਦ ਚਿੰਤਾਜਨਕ ਗੱਲ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਾਲਾਤ ਇਹ ਹੋ ਗਏ ਹਨ ਕਿ ਸਾਡੇ ਬੋਰਾਂ 'ਚ ਪਾਣੀ ਗਰਮ ਆ ਰਿਹਾ ਹੈ ਅਤੇ ਮੱਛੀ ਮੋਟਰਾਂ ਵੀ ਜਵਾਬ ਦੇ ਗਈਆਂ ਹਨ, ਇਸ ਤੋਂ ਹੋਰ ਥੱਲੇ ਕਿੱਥੇ ਚਲੇ ਜਾਈਏ। ਮੁੱਖ ਮੰਤਰੀ ਨੇ ਕਿਹਾ ਅੱਜ ਸਾਡੇ ਕੋਲ ਪਾਈਪਾਂ ਦੀ ਘਾਟ ਹੈ ਅਤੇ ਬੇਂਗਲੁਰੂ ਤੋਂ ਮੰਗਵਾਏ ਜਾ ਰਹੇ ਹਨ।

ਇਹ ਵੀ ਪੜ੍ਹੋ : ਤੁਹਾਡੇ ਵੀ ਪਿੱਤੇ 'ਚ ਪੱਥਰੀ ਹੈ ਤਾਂ ਸਾਵਧਾਨ! ਹੋਸ਼ ਉਡਾ ਦੇਣ ਵਾਲੀ ਖ਼ਬਰ ਆਈ ਸਾਹਮਣੇ

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਦੀ ਸਜ਼ਾ ਸਾਨੂੰ ਭੁਗਤਣੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂਆਂ ਨਾਲ ਸਾਡੀ ਕੋਈ ਨਿੱਜੀ ਦੁਸ਼ਮਣੀ ਨਹੀਂ ਹੈ, ਸਿਰਫ ਵਿਚਾਰਾਂ ਦਾ ਅੰਤਰ ਹੈ ਅਤੇ ਪਾਣੀਆਂ ਦੇ ਮੁੱਦੇ 'ਤੇ ਅਸੀਂ ਸਾਰੇ ਇੱਕ ਹੈ। ਉਨ੍ਹਾਂ ਕਿਹਾ ਕਿ ਜੋ ਗੱਲ ਹੋਵੇਗੀ, ਲੋਕਾਂ ਦੇ ਸਾਹਮਣੇ ਹੋਵੇਗੀ ਅਤੇ ਪੰਜਾਬ ਦੇ ਪਾਣੀ ਦੀ ਇਕ ਵੀ ਬੂੰਦ ਬਾਹਰ ਨਹੀਂ ਜਾਣ ਦੇਵਾਂਗੇ। ਜੇਕਰ ਸਾਨੂੰ ਸੁਪਰੀਮ ਕੋਰਟ ਤੱਕ ਵੀ ਜਾਣਾ ਪਿਆ ਤਾਂ ਅਸੀਂ ਜਾਵਾਂਗੇ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


author

Babita

Content Editor

Related News