ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਦੀਪਮਾਲਾ ਤੇ ਅਲੌਕਿਕ ਆਤਿਸ਼ਬਾਜ਼ੀ
Wednesday, Oct 12, 2022 - 05:10 AM (IST)
ਅੰਮ੍ਰਿਤਸਰ (ਸਰਬਜੀਤ) : ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਦੀਪਮਾਲਾ ਤੇ ਅਲੌਕਿਕ ਆਤਿਸ਼ਬਾਜ਼ੀ ਕੀਤੀ ਗਈ। ਇਸ ਮੌਕੇ ਸੰਗਤਾਂ 'ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਸੰਗਤਾਂ ਵੱਡੀ ਗਿਣਤੀ ਵਿਚ ਨਤਮਸਤਕ ਹੋਣ ਲਈ ਪੁੱਜੀਆਂ। ਅੱਜ ਸਵੇਰ ਤੋਂ ਹੀ ਸੱਚਖੰਡ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀਆਂ ਰੌਣਕਾਂ ਲੱਗੀਆਂ ਹੋਈਆਂ ਸਨ। ਸ਼ਰਧਾਲੂ ਦੇਸ਼-ਵਿਦੇਸ਼ਾਂ 'ਚੋਂ ਵੱਡੀ ਗਿਣਤੀ ਵਿੱਚ ਇੱਥੇ ਨਤਮਸਤਕ ਹੋਣ ਲਈ ਪੁੱਜੇ ਸਨ।
ਇਹ ਵੀ ਪੜ੍ਹੋ : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਫੁੱਲਾਂ ਦੀ ਸੁੰਦਰ ਸਜਾਵਟ
ਉੱਥੇ ਹੀ ਆਈਆਂ ਹੋਈਆਂ ਸੰਗਤਾਂ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਵੱਖਰਾ ਹੀ ਅਲੌਕਿਕ ਨਜ਼ਾਰਾ ਵੇਖਣ ਨੂੰ ਮਿਲਿਆ ਹੈ, ਇੱਥੇ ਆ ਕੇ ਮਨ ਨੂੰ ਸ਼ਾਂਤੀ ਮਿਲਦੀ ਹੈ। ਵਾਹਿਗੁਰੂ ਦੀ ਕਿਰਪਾ ਨਾਲ ਸਾਨੂੰ ਇਹ ਨਜ਼ਾਰਾ ਵੇਖਣ ਨੂੰ ਮਿਲਿਆ। ਇਸ ਮੌਕੇ ਆਈਆਂ ਹੋਈਆਂ ਸੰਗਤਾਂ ਨੇ ਦੀਪਮਾਲਾ ਕੀਤੀ ਤੇ ਮੱਥਾ ਟੇਕ ਕੇ ਵਾਹਿਗੁਰੂ ਦਾ ਆਸ਼ੀਰਵਾਦ ਵੀ ਲਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। ਆਈਆਂ ਹੋਈਆਂ ਸੰਗਤਾਂ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ 'ਤੇ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।