ਮਿਲੀਅਨ ਲੋਕਾਂ ਦੀਆਂ ਦੁਆਵਾਂ ਨਾਲ ਟਿਕਟਾਕ ਸਟਾਰ ਦੀਪ ਮਠਾਰੂ ਦੀ ਬਚੀ ਜਾਨ, ਸੁਣੋ ਕੀ ਦਿੱਤਾ ਸੁਨੇਹਾ (ਵੀਡੀਓ)
Tuesday, Sep 28, 2021 - 01:14 PM (IST)
ਅੰਮ੍ਰਿਤਸਰ (ਦਲਜੀਤ) - ਲੋਕਾਂ ਦੀਆਂ ਦੁਆਵਾਂ ਅਤੇ ਡਾਕਟਰਾਂ ਦੀ ਮਿਹਨਤ ਨੇ ਆਖ਼ਿਰਕਾਰ ਟਿਕ ਟਾਕ ਫਾਲੋਅਰਸ ਦੀਪ ਮਠਾਰੂ ਨੂੰ ਮੌਤ ਦੇ ਮੂੰਹ ਤੋਂ ਬਚਾਅ ਲਿਆ ਹੈ। ਇਲਾਜ ਤੋਂ ਬਾਅਦ ਦੀਪ ਦੀ ਸਿਹਤ ਹੁਣ ਸਹੀ ਹੈ, ਜਿਸ ਨੂੰ ਬਹੁਤ ਜਲਦੀ ਘਰ ਭੇਜ ਦਿੱਤਾ ਜਾਵੇਗਾ। ਦੱਸ ਦੇਈਏ ਕਿ ਦੀਪ ਮਠਾਰੂ ਨੇ 3 ਦਿਨ ਪਹਿਲਾਂ ਸਲਫਾਸ ਨਾਮਕ ਇਕ ਖ਼ਤਰਨਾਕ ਜ਼ਹਿਰ ਖਾ ਲਿਆ ਸੀ, ਜਿਸ ਕਾਰਨ ਉਸ ਦੀ ਤਬੀਅਤ ਕਾਫ਼ੀ ਖ਼ਰਾਬ ਹੋ ਗਈ ਸੀ। ਕਾਰਪੋਰੇਟ ਹਸਪਤਾਲ ਵਲੋਂ ਸਖ਼ਤ ਮਿਹਨਤ ਦੇ ਬਾਅਦ ਦੀਪ ਨੂੰ ਨਵਾਂ ਜੀਵਨ ਦਾਨ ਦਿੱਤਾ ਗਿਆ ਹੈ। ਦੀਪ ਨੇ ਜਗਬਾਣੀ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕਦੇ ਵੀ ਫੇਸਬੁੱਕ ’ਤੇ ਕਿਸੇ ਕੁੜੀ ਨਾਲ ਪਿਆਰ ਨਾ ਕਰੋ, ਉਹ ਧੋਖੇਬਾਜ਼ ਹੁੰਦੀਆਂ ਹਨ।
ਪੜ੍ਹੋ ਇਹ ਵੀ ਖ਼ਬਰ - ਸਾਊਦੀ ਅਰਬ ਗਏ ਗੁਰਦਾਸਪੁਰ ਦੇ 24 ਸਾਲਾ ਨੌਜਵਾਨ ਨੇ ਲਿਆ ਫਾਹਾ, ਪਰਿਵਾਰ ਨੇ ਦੱਸੀ ਖ਼ੁਦਕੁਸ਼ੀ ਦੀ ਅਸਲ ਵਜ੍ਹਾ
ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ. ਜਤਿੰਦਰ ਮਲਹੋਤਰਾ ਨੇ ਦੱਸਿਆ ਕਿ ਜਦੋਂ ਮਰੀਜ਼ ਨੂੰ ਹਸਪਤਾਲ ’ਚ ਲਿਆਇਆ ਗਿਆ ਤਾਂ ਉਸ ਦੀ ਹਾਲਤ ਕਾਫੀ ਗੰਭੀਰ ਸੀ। ਮਰੀਜ਼ ਦੇ ਅੰਦਰ ਸਾਇਟਾਂਟਿਕਸ ਜ਼ਹਿਰ ਫੈਲ ਗਿਆ ਸੀ। ਅਜਿਹੇ ਕੇਸ ’ਚ ਮਰੀਜ਼ ਨੂੰ ਮੌਤ ਦੇ ਮੂੰਹ ’ਚੋਂ ਕੱਢਣਾ ਬੇਹੱਦ ਮੁਸ਼ਕਲ ਹੁੰਦਾ ਹੈ ਪਰ ਹਸਪਤਾਲ ਦੀ ਟੀਮ ਨੇ ਹਾਰ ਨਹੀਂ ਮੰਨੀ ਅਤੇ 4 ਵਿਸ਼ੇਸ਼ ਟੀਮਾਂ ਦਾ ਗਠਨ ਕਰ ਕੇ ਦਿਨ ਰਾਤ ਇਕ ਕਰਕੇ ਕੰਮ ਕੀਤਾ। ਹੁਣ ਟਿਪ ਟਾਪ ਹੀਰੋ ਖਤਰੇ ਤੋਂ ਬਾਹਰ ਹੈ ਅਤੇ ਕੁਝ ਹੀ ਦਿਨਾਂ ’ਚ ਉਸ ਨੂੰ ਛੁੱਟੀ ਦੇ ਦਿੱਤੀ ਜਾਵੇਗੀ।
ਪੜ੍ਹੋ ਇਹ ਵੀ ਖ਼ਬਰ - ਮੌਤ ਤੋਂ ਡੇਢ ਮਹੀਨੇ ਬਾਅਦ ਕਬਰ ’ਚੋਂ ਕੱਢਣੀ ਪਈ ਗਰਭਵਤੀ ਦੀ ਲਾਸ਼,ਹੈਰਾਨ ਕਰ ਦੇਵੇਗਾ ਗੁਰਦਾਸਪੁਰ ਦਾ ਇਹ ਮਾਮਲਾ
ਦੱਸ ਦੇਈਏ ਕਿ ਵਿਦੇਸ਼ ਵਿੱਚ ਰਹਿੰਦੀ ਇਕ ਫੇਸਬੁੱਕ ਫਰੈਂਡ ਵਲੋਂ ਵਿਆਹ ਕਰਵਾਉਣ ਤੋਂ ਇਨਕਾਰ ਕਰ ਦੇਣ ਕਾਰਨ ਦੀਪ ਮਠਾਰੂ ਨੇ ਜ਼ਹਿਰ ਨਿਗਲ ਲਿਆ ਸੀ। ਹਾਲਤ ਖ਼ਰਾਬ ਹੋਣ ’ਤੇ ਉਸ ਨੂੰ ਪਰਿਵਾਰਕ ਮੈਂਬਰ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਲੈ ਕੇ ਗਏ, ਜਿਥੋਂ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਾਤ ਨੂੰ ਵੇਖਦੇ ਹੋਏ ਅੰਮ੍ਰਿਤਸਰ ਦੇ ਹਸਪਤਾਲ ਰੈਫਰ ਕਰ ਦਿੱਤਾ ਹੈ। ਨੌਜਵਾਨ ਦੇ ਮਾਤਾ-ਪਿਤਾ ਆਪਣੇ ਪੁੱਤਰ ਨੂੰ ਵੇਖ-ਵੇਖ ਕੇ ਬਹੁਤ ਰੋ ਰਹੇ ਹਨ।
ਪੜ੍ਹੋ ਇਹ ਵੀ ਖ਼ਬਰ - ਬਟਾਲਾ : ਵਿਦੇਸ਼ ’ਚ ਰਹਿੰਦੀ ਫੇਸਬੁੱਕ ਫਰੈਂਡ ਵਲੋਂ ਵਿਆਹ ਤੋਂ ਇਨਕਾਰ ਕਰਨ ’ਤੇ ਟਿਕਟਾਕ ਸਟਾਰ ਨੇ ਖਾਧਾ ਜ਼ਹਿਰ