ਹਉਮੈ ਦੀ ਹਾਰ ਤੇ ਕਿਸਾਨੀ ਦੀ ਹੋਈ ਜਿੱਤ : ਰਣਦੀਪ ਨਾਭਾ

Friday, Nov 19, 2021 - 08:13 PM (IST)

ਹਉਮੈ ਦੀ ਹਾਰ ਤੇ ਕਿਸਾਨੀ ਦੀ ਹੋਈ ਜਿੱਤ : ਰਣਦੀਪ ਨਾਭਾ

ਚੰਡੀਗੜ੍ਹ (ਬਿਊਰੋ) : ਕੇਂਦਰ ਸਰਕਾਰ ਵੱਲੋਂ ਤਿੰਨੇ ਖੇਤੀ ਕਾਨੂੰਨਾਂ ਨੂੰ ਵਾਪਸ ਲਏ ਜਾਣ ਦੇ ਫੈਸਲੇ ’ਤੇ ਬੋਲਦਿਆਂ ਪੰਜਾਬ ਦੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਅੱਜ ਇੱਥੇ ਕਿਹਾ ਕਿ ਇਹ ਦੇਸ਼ ਦੇ ਸਿਰੜੀ ਕਿਸਾਨਾਂ ਦੀ ਜਿੱਤ ਅਤੇ ਹਊਮੈ ਦੀ ਹਾਰ ਹੈ। ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੂੰ ਇਹ ਫੈਸਲਾ ਬਹੁਤ ਪਹਿਲਾਂ ਲੈ ਲੈਣਾ ਚਾਹੀਦਾ ਸੀ ਪਰ ਉਨ੍ਹਾਂ ਨੇ ਆਪਣਾ ਅੜੀਅਲ ਰਵੱਈਆ ਨਹੀਂ ਛੱਡਿਆ। ਉਨ੍ਹਾਂ ਕਿਹਾ ਕਿ ਦੁਨੀਆ ਦੇ ਸਭ ਤੋਂ ਵੱਡੇ ਕਿਸਾਨ ਅੰਦੋਲਨ ਨੂੰ ਸਫਲ ਬਣਾਉਣ ਲਈ ਦੇਸ਼ ਦੇ ਕਿਸਾਨਾਂ ਵੱਲੋਂ ਝੱਲੀਆਂ ਔਕੜਾਂ ਲਈ ਉਹ ਕਿਸਾਨਾਂ ਨੂੰ ਸਿਜਦਾ ਕਰਦੇ ਹਨ, ਜਿਸ ਸਦਕਾ ਕੇਂਦਰ ਸਰਕਾਰ ਨੂੰ ਉਕਤ ਵਿਵਾਦਤ ਕਾਨੂੰਨ ਰੱਦ ਕਰਨ ਲਈ ਮਜਬੂਰ ਹੋਣਾ ਪਿਆ। ਮੰਤਰੀ ਨੇ ਕਿਹਾ ਕਿ ਕੇਂਦਰ ਦੇ ਫੈਸਲਾ ਵੀ ਸ਼ਲਾਘਾਯੋਗ ਹੈ ਕਿਉਂਕਿ ਇਹ ਐਲਾਨ ਇਸ ਪਵਿੱਤਰ ਦਿਹਾੜੇ ਮੌਕੇ ਕੀਤਾ ਗਿਆ ਹੈ। ਉਨ੍ਹਾਂ ਨੇ ਕੇਂਦਰ ਨੂੰ ਉਨ੍ਹਾਂ ਪਰਿਵਾਰਾਂ ਦੇ ਮੁੜ ਵਸੇਬੇ ਦੀ ਵੀ ਅਪੀਲ ਕੀਤੀ ਜਿਨ੍ਹਾਂ ਨੇ ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਆਪਣੇ ਸਾਕ-ਸਨੇਹੀਆਂ ਨੂੰ ਗੁਆ ਦਿੱਤਾ ਸੀ। ਉਨ੍ਹਾਂ ਇਸ ਧਰਨੇ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦੀ ਵੀ ਮੰਗ ਕੀਤੀ।

ਇਹ ਵੀ ਪੜ੍ਹੋ : ਪ੍ਰਧਾਨ ਮੰਤਰੀ ਵੱਲੋਂ ਖੇਤੀ ਕਾਨੂੰਨ ਵਾਪਿਸ ਲੈਣ ਦੇ ਐਲਾਨ ਦਾ ਬੀਬੀ ਜਗੀਰ ਕੌਰ ਨੇ ਕੀਤਾ ਸਵਾਗਤ

ਇਸ ਨੂੰ ਕਾਫੀ ਦੇਰ ਨਾਲ ਆਇਆ ਪਰ ਸ਼ਲਾਘਾਯੋਗ ਕਦਮ ਦੱਸਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕੇਂਦਰ ਪਹਿਲਾਂ ਇਸ ਮੁੱਦੇ ‘ਤੇ ਬਜ਼ਿੱਦ ਸੀ ਪਰ ਆਖ਼ਰਕਾਰ ਕਿਸਾਨਾਂ ਦੀਆਂ ਸੁਹਿਰਦ ਭਾਵਨਾਵਾਂ ਨੂੰ ਸਮਝਣਾ ਹੀ ਗਿਆ। ਨਾਭਾ ਨੇ ਕਿਹਾ ਕਿ ਸਾਡੇ 700 ਤੋਂ ਵੱਧ ਕਿਸਾਨ  ਭੈਣਾਂ-ਭਰਾਵਾਂ ਨੇ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਗਵਾਈਆਂ ਹਨ। ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ, ਜਿਨ੍ਹਾਂ ਦੀ ਬਦੌਲਤ ਇਨ੍ਹਾਂ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕੀਤਾ ਗਿਆ। ਨਾਭਾ ਨੇ ਕਿਹਾ ਕਿ ਇਹ ਕਾਨੂੰਨ ਪੂਰੀ ਤਰ੍ਹਾਂ ਅਪ੍ਰਸੰਗਿਕ ਅਤੇ ਕਿਸਾਨਾਂ ਦੀਆਂ ਇੱਛਾਵਾਂ ਦੇ ਉਲਟ ਸੀ । ਉਨ੍ਹਾਂ ਕਿਹਾ ਕਿ ਕੇਂਦਰ ਨੂੰ ਅਜਿਹੇ ਕਿਸਾਨੀ ਫੈਸਲੇ ਲੈਣੇ ਚਾਹੀਦੇ ਸਨ, ਜੋ ਦੇਸ਼ ਦੀ ਕਿਸਾਨੀ ਦੇ ਹਿੱਤਾਂ ਦੀ ਰਾਖੀ ਕਰਦੇ ਹੋਣ।    

ਇਹ ਵੀ ਪੜ੍ਹੋ : ‘ਆਪ’ ਨੂੰ ਗੁਰਪੁਰਬ ’ਤੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਲਈ ਨਹੀਂ ਦਿੱਤੀ ਗਈ ਸਿਆਸੀ ਮਨਜ਼ੂਰੀ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 


author

Anuradha

Content Editor

Related News