ਗੁਰਦਾਸਪੁਰ ਅੰਦਰ ਬਣਾਈਆਂ ਗਈਆਂ ਡਿਫੈਂਸ ਕਮੇਟੀਆਂ, DIG ਅੰਮ੍ਰਿਤਸਰ ਨੇ ਕੀਤੀ ਵਿਸ਼ੇਸ਼ ਮੁਲਾਕਾਤ
Saturday, Dec 27, 2025 - 02:35 PM (IST)
ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ 37 ਕਿਲੋਮੀਟਰ ਬਾਰਡਰ ਏਰੀਏ ਦੇ ਪਿੰਡਾਂ ਅੰਦਰ ਬਣਾਈਆਂ ਗਈਆਂ ਡਿਫੈਂਸ ਕਮੇਟੀਆਂ ਦੇ ਅਹੁਦੇਦਾਰਾਂ ਨਾਲ ਡੀਆਈਜੀ ਬਾਰਡਰ ਰੇਂਜ ਅੰਮ੍ਰਿਤਸਰ ਸੰਦੀਪ ਗੋਇਲ ਵੱਲੋਂ ਦੀਨਾਨਗਰ ਵਿਖੇ ਇਕ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡੀਆਈਜੀ ਸੰਦੀਪ ਗੋਇਲ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਡਿਫੈਂਸ ਕਮੇਟੀ ਪੰਜਾਬ ਪੁਲਸ ਦੇ ਨਾਲ ਰਲ ਕੇ ਯੁੱਧ ਵਿਰੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਵਿੱਚ ਕਾਫੀ ਸਰਗਰਮ ਰੋਲ ਅਦਾ ਕਰ ਰਹੀਆਂ ਹਨ।
ਇਹ ਵੀ ਪੜ੍ਹੋ- ਜਥੇਦਾਰ ਗੜਗੱਜ ਦਾ ਵੱਡਾ ਬਿਆਨ ! ਸ਼ਹੀਦੀ ਦਿਹਾੜਿਆਂ ਮੌਕੇ ਪੰਜਾਬ 'ਚ ਹੋਵੇ 'ਡਰਾਈ ਡੇਅ' ਘੋਸ਼ਿਤ
ਉਨ੍ਹਾਂ ਨਾਲ ਰੂਬਰੂ ਹੋਣ ਲਈ ਦੀਨਾਨਗਰ ਵਿਖੇ ਆਇਆ ਹਾਂ । ਇਸ ਮੌਕੇ ਉਨ੍ਹਾਂ ਨਾਲ ਵਿਚਾਰ ਵਟਾਂਦਰਾ ਕੀਤੇ ਗਏ ਹਨ ਕਿਉਂਕਿ ਕਿ ਪਿਛਲੇ ਸਮੇਂ ਵਿੱਚ ਐਸਐਸਪੀ ਗੁਰਦਾਸਪੁਰ ਅਦਿੱਤਿਆ ਦੀ ਅਗਵਾਈ ਵਿੱਚ ਸਰਹੱਦੀ ਖੇਤਰ ਜਿਹੜਾ ਕਰੀਬ 37 ਕਿਲੋਮੀਟਰ ਇੰਟਰਨੈਸ਼ਨਲ ਬਾਰਡਰ ਨਾਲ ਪੈਂਦਾ ਹੈ। ਇਨ੍ਹਾਂ ਇਲਾਕਿਆਂ ਵਿਚੋਂ ਤਕਰੀਬਨ 20 ਕਿਲੋ ਦੇ ਕਰੀਬ ਹੈਰੋਇਨ ਬਰਾਮਦ ਕੀਤੀ ਹੈ ਅਤੇ 2000 ਦੇ ਕਰੀਬ ਬੰਦਿਆਂ ਨੂੰ ਉਟ ਸੈਂਟਰ ਦੇ ਵਿੱਚ ਰਜਿਸਟਰ ਕਰਾਇਆ ਗਿਆ ਹੈ ਤਾਂ ਜੋ ਬੱਚੇ ਨਸ਼ੇ ਦੀ ਦਲਦਲ ਵਿੱਚ ਆ ਚੁੱਕੇ ਹਨ, ਅਸੀਂ ਉਨ੍ਹਾਂ ਨੂੰ ਦਲਦਲ ਵਿੱਚੋਂ ਬਾਹਰ ਕੱਢਣ ਦੀ ਕੋਸ਼ਿਸ਼ ਕਰ ਰਹੇ ਹਾਂ।
ਇਹ ਵੀ ਪੜ੍ਹੋ- ਦਿੱਲੀ ਤੋਂ ਵੀ ਵੱਧ ਖ਼ਰਾਬ ਹੋਈ ਅੰਮ੍ਰਿਤਸਰ ਦੀ ਹਵਾ, 987 ਦਰਜ ਹੋਇਆ AQI !
ਉਨ੍ਹਾਂ ਕਿਹਾ ਪੰਜਾਬ ਸਰਹੱਦੀ ਸਰਹੱਦੀ ਸੂਬਾ ਹੋਣ ਕਰਕੇ ਪਾਕਿਸਤਾਨ ਆਈ. ਐੱਸ. ਆਈ. ਵੱਲੋਂ ਕਈ ਤਰ੍ਹਾਂ ਦਾ ਨਸ਼ਾ ਪਹੁੰਚਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ ਪਰ ਇਨ੍ਹਾਂ ਕੋਸ਼ਿਸ਼ਾਂ ਨੂੰ ਸਰਹੱਦਾਂ 'ਤੇ ਤਾਇਨਾਤ ਬੀਐਸਐਫ ਅਤੇ ਪੰਜਾਬ ਪੁਲਸ ਵੱਲੋਂ ਹਮੇਸ਼ਾ ਹੀ ਨਾਕਾਮ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਾਫੀ ਵੱਡੇ ਪੱਧਰ 'ਤੇ ਰਿਕਵਰੀ ਕੀਤੀ ਗਈ ਹੈ ਅਤੇ ਕਈ ਡਰੋਨਾਂ ਦੀ ਵੀ ਬਰਾਮਦ ਹੋਏ ਹਨ। ਇਸ ਦੌਰਾਨ ਉਨ੍ਹਾਂ ਨੇ ਡਿਫੈਂਸ ਕਮੇਟੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਧੁੰਦ ਦੇ ਮੱਦੇਨਜ਼ਰ ਪੰਜਾਬ ਪੁਲਸ ਵੱਲੋਂ ਸਪੈਸ਼ਲ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਸਰਹੱਦੀ ਖੇਤਰ ਦੇ ਅੰਦਰ ਪੂਰੀ ਤਰ੍ਹਾਂ ਨਿਗਰਾਨੀ ਰੱਖ ਰਹੀਆਂ ਹਨ। ਇਸ ਮੌਕੇ ਐਸਐਸਪੀ ਗੁਰਦਾਸਪੁਰ ਅਦਿੱਤਿਆ, ਐਸਪੀ ਪਠਾਨਕੋਟ ਸੁਖਵਿੰਦਰਪਾਲ ਸਿੰਘ, ਡੀਐਸਪੀ ਦੀਨਾਨਗਰ ਰਜਿੰਦਰ ਮਿਨਹਾਸ ਸਮੇਤ ਵੱਡੀ ਗਿਣਤੀ ਵਿੱਚ ਪੁਲਸ ਅਧਿਕਾਰੀ ਅਤੇ ਡਿਫੈਂਸ ਕਮੇਟੀਆਂ ਦੇ ਮੈਂਬਰ ਹਾਜ਼ਰ ਸਨ।
ਇਹ ਵੀ ਪੜ੍ਹੋ- ਅੰਮ੍ਰਿਤਸਰ : ਹਵਾ 'ਚ ਚੱਕਰ ਕੱਟਦਾ ਰਿਹਾ ਜਹਾਜ਼, ਨਹੀਂ ਮਿਲੀ ਉਤਰਣ ਦੀ ਇਜਾਜ਼ਤ, ਜਾਣੋ ਕੀ ਹੈ ਮਾਮਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
