2 ਹੋਲਸੇਲ ਮੈਡੀਕਲ ਸਟੋਰਾਂ ’ਤੇ ਪਾਈਆਂ ਗਈਆਂ ਊਣਤਾਈਆਂ
Wednesday, Jun 27, 2018 - 04:25 AM (IST)
ਹੁਸ਼ਿਆਰਪੁਰ, (ਘੁੰਮਣ)- ਜ਼ੋਨਲ ਲਾਇਸੰਸਿੰਗ ਅਥਾਰਟੀ ਡਰੱਗ ਰਾਜੇਸ਼ ਸੂਰੀ ਦੇ ਨਿਰਦੇਸ਼ਾਂ ’ਤੇ ਡਰੱਗ ਕੰਟਰੋਲ ਅਫ਼ਸਰ ਪਰਮਿੰਦਰ ਸਿੰਘ ਨੇ 5 ਹੋਲਸੇਲ ਮੈਡੀਕਲ ਸਟੋਰਾਂ ਦੀ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਇਕ ਮੈਡੀਕਲ ਸਟੋਰ ਦੀ ਚੈਕਿੰਗ ਦੌਰਾਨ 3 ਸੈਂਪਲ ਵੀ ਲਏ ਗਏ ਅਤੇ 2 ਮੈਡੀਕਲ ਸਟੋਰਾਂ ’ਤੇ ਊਣਤਾਈਆਂ ਪਾਈਆਂ ਗਈਆਂ, ਜਿਨ੍ਹਾਂ ਦੀ ਰਿਪੋਰਟ ਬਣਾ ਕੇ ਵਿਭਾਗ ਦੇ ਸੰਯੁਕਤ ਕਮਿਸ਼ਨਰ ਨੂੰ ਭੇਜ ਦਿੱਤੀ ਗਈ ਹੈ। ਸ੍ਰੀ ਸੂਰੀ ਨੇ ਦੱਸਿਆ ਕਿ ਜਿਨ੍ਹਾਂ ਦਵਾਈ ਵਿਕਰੇਤਾਵਾਂ ’ਚ ਊਣਤਾਈਆਂ ਪਾਈਆਂ ਜਾ ਰਹੀਆਂ ਹਨ, ਉਨ੍ਹਾਂ ਖਿਲਾਫ਼ ਡਰੱਗ ਐਂਡ ਕਾਸਮੈਟਿਕਸ ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ।
