ਜੀ-20 ਦੇਸ਼ਾਂ ਦੇ ਡੈਲੀਗੇਟਸ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ, ਲੰਗਰ ਪ੍ਰਬੰਧ ਤੇ ਸੇਵਾਵਾਂ ਬਾਰੇ ਲਈ ਜਾਣਕਾਰੀ

03/17/2023 11:53:11 PM

ਅੰਮ੍ਰਿਤਸਰ (ਦੀਪਕ)- ਜੀ-20 ਸੰਮੇਲਨ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਸ੍ਰੀ ਅੰਮ੍ਰਿਤਸਰ ਪੁੱਜੇ ਵੱਖ-ਵੱਖ 20 ਦੇਸ਼ਾਂ ਦੇ ਡੈਲੀਗੇਟਸ ਨੇ ਅੱਜ ਮਾਨਵਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰ ਕੀਤੇ।

ਇਹ ਖ਼ਬਰ ਵੀ ਪੜ੍ਹੋ - ਸਿੱਖ ਨੌਜਵਾਨ ਨੇ 5 ਭਾਸ਼ਾਵਾਂ 'ਚ 'ਕੇਸਰੀਆ' ਗਾਣਾ ਗਾ ਕੇ ਪਾਈ ਧੱਕ, PM ਮੋਦੀ ਤੇ ਆਨੰਦ ਮਹਿੰਦਰਾ ਵੀ ਹੋਏ ਮੁਰੀਦ

ਇਸ ਦੌਰਾਨ ਡੈਲੀਗੇਟਸ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਲੰਗਰ ਪ੍ਰਬੰਧ ਅਤੇ ਚੱਲ ਰਹੀਆਂ ਸੇਵਾਵਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਇਥੇ ਪੁੱਜਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੈਲੀਗੇਟਸ ਦਾ ਸਵਾਗਤ ਕੀਤਾ। ਇਸੇ ਦੌਰਾਨ ਡੈਲੀਗੇਟਸ ਨੇ ਪਲਾਜ਼ਾ ਦੇ ਜ਼ਮੀਨਦੋਜ ਹਿੱਸੇ ਵਿਚ ਬਣੇ ਵਿਆਖਿਆ ਕੇਂਦਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸਿੱਖ ਇਤਿਹਾਸ ਸਬੰਧੀ ਜਾਣਕਾਰੀ ਹਾਸਲ ਕੀਤੀ।ੋ

ਇਹ ਖ਼ਬਰ ਵੀ ਪੜ੍ਹੋ - ਦਿੱਲੀ ਪੁਲਸ ਨੇ ਰਾਹੁਲ ਗਾਂਧੀ ਨੂੰ ਭੇਜਿਆ ਨੋਟਿਸ, 'ਭਾਰਤ ਜੋੜੋ ਯਾਤਰਾ' ਦੌਰਾਨ ਕਹੀ ਗੱਲ ਦਾ ਮੰਗਿਆ ਬਿਓਰਾ

ਸ਼੍ਰੋਮਣੀ ਕਮੇਟੀ ਵੱਲੋਂ ਪਲਾਜ਼ਾ ਦੇ ਹੀ ਇਕ ਵਿਸ਼ੇਸ਼ ਹਾਲ ਵਿਚ ਜੀ-20 ਡੈਲੀਗੇਟਸ ਦੇ ਸਨਮਾਨ ਲਈ ਵਿਸ਼ੇਸ਼ ਸਮਾਗਮ ਕੀਤਾ ਗਿਆ, ਜਿਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਥੇ ਡੈਲੀਗੇਟਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੀ-20 ਡੈਲੀਗੇਟਸ ਨੂੰ ਸ੍ਰੀ ਦਰਬਾਰ ਸਾਹਿਬ ਦੀ ਮਹੱਤਤਾ, ਮਰਿਅਾਦਾ ਅਤੇ ਸਿਧਾਂਤ ਬਾਰੇ ਦੱਸਦਿਆਂ ਕਿਹਾ ਕਿ ਇਹ ਅਸਥਾਨ ਸਮੁੱਚੀ ਮਾਨਵਤਾ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦਿੰਦਾ ਹੈ, ਜਿਥੇ ਦੁਨੀਆ ਭਰ ਤੋਂ ਲੱਖਾਂ ਸ਼ਰਧਾਲੂ ਰੋਜ਼ਾਨਾ ਨਤਮਸਤਕ ਹੋਣ ਲਈ ਪੁੱਜਦੇ ਹਨ।

ਇਹ ਖ਼ਬਰ ਵੀ ਪੜ੍ਹੋ - SYL ਵਿਵਾਦ 'ਤੇ ਸੁਪਰੀਮ ਕੋਰਟ 'ਚ ਅੱਜ ਨਹੀਂ ਹੋ ਸਕੀ ਸੁਣਵਾਈ, ਪੜ੍ਹੋ ਵਜ੍ਹਾ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

Anmol Tagra

This news is Content Editor Anmol Tagra