ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਭਾਜਪਾ ਸਿੱਖ ਆਗੂਆਂ ਦਾ ਵਫ਼ਦ ਘੱਟਗਿਣਤੀ ਕਮਿਸ਼ਨ ਦੇ ਮੰਤਰੀ ਬਾਰਲਾ ਨੂੰ ਮਿਲਿਆ

05/12/2022 10:02:50 PM

ਨੈਸ਼ਨਲ ਡੈਸਕ : ਅੱਜ ਪੰਜਾਬ ਦੇ ਭਾਰਤੀ ਜਨਤਾ ਪਾਰਟੀ ਦੇ ਸਿੱਖ ਆਗੂਆਂ ਨੇ ਦਿੱਲੀ ’ਚ ਭਾਰਤ ਦੇ ਕਾਰਜ ਰਾਜ ਮੰਤਰੀ ਜੌਹਨ ਬਾਰਲਾ, ਭਾਰਤ ਸਰਕਾਰ ਦੇ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ਇਹ ਮੰਗ ਪੱਤਰ ਦਿੱਤਾ ਕਿ ਜਿਹੜੇ ਸਿੱਖ ਭਾਈਚਾਰੇ ਅਤੇ ਬਾਕੀ ਘੱਟਗਿਣਤੀਆਂ ਦੇ ਕੈਦੀਆਂ ਨੇ ਸਜ਼ਾ ਪੂਰੀ ਕਰ ਲਈ ਹੈ ਅਤੇ ਉਨ੍ਹਾਂ ਦੀ ਸਜ਼ਾ ਦੇ ਦਰਮਿਆਨ ਉਨ੍ਹਾਂ ਦਾ ਅਨੁਸ਼ਾਸਨ ਬਿਲਕੁਲ ਠੀਕ ਰਿਹਾ ਹੈ ਤਾਂ ਉਨ੍ਹਾਂ ਦੀ ਰਿਹਾਈ ਤਰਜੀਹ ਦੇ ਅਾਧਾਰ ’ਤੇ ਕੀਤੀ ਜਾਵੇ।

ਇਹ ਵੀ ਪੜ੍ਹੋ : ਤਰਨਤਾਰਨ ’ਚ ਵਾਪਰੀ ਵੱਡੀ ਵਾਰਦਾਤ, ਨੂੰਹ ਨੇ ਕੁੱਟ-ਕੁੱਟ ਕੀਤਾ ਸੱਸ ਦਾ ਕਤਲ

ਭਾਰਤੀ ਜਨਤਾ ਪਾਰਟੀ ਦੇ ਆਗੂਆਂਨੇ ਬੇਨਤੀ ਕੀਤੀ ਹੈ ਕਿ ਇਹ ਮੰਗ ਪੱਤਰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੱਕ ਪਹੁੰਚਾਇਆ ਜਾਵੇ। ਇਸ ਉਪਰੰਤ ਮੰਤਰੀ ਜੌਨ ਬਾਰਲਾ ਨੇ ਵਿਸ਼ਵਾਸ ਦੁਆਇਆ ਹੈ ਕਿ ਭਾਰਤ ਸਰਕਾਰ ਦੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੱਕ ਕਰੋੜਾਂ ਸਿੱਖਾਂ ਦੀ ਇਸ ਮੰਗ ਨੂੰ ਪਹੁੰਚਾਇਆ ਜਾਵੇਗਾ ਅਤੇ ਇਸ ਮੰਗ ਪੱਤਰ ਨੂੰ ਤਰਜੀਹ ਦੇ ਤੌਰ ’ਤੇ ਵਿਚਾਰਿਆ ਜਾਵੇਗਾ। ਇਸ ਮੌਕੇ ਰਾਜ ਸਭਾ ਮੈਂਬਰ ਦੁਸ਼ਯੰਤ ਗੌਤਮ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਮਹਾਰਾਸ਼ਟਰ ’ਚ ਧਰਮ ਪਰਿਵਰਤਨ ਖ਼ਿਲਾਫ਼ ਸਿੱਖ ਭਾਈਚਾਰੇ ਨੇ ਰਾਜਪਾਲ ਨੂੰ ਦਿੱਤਾ ਮੰਗ-ਪੱਤਰ, ਕੀਤੀ ਇਹ ਮੰਗ

ਇਸ ਮੌਕੇ ਸਮਾਜ ਸੇਵੀ "ਪਹਿਲਾਂ ਇਨਸਾਨੀਅਤ" ਸੰਸਥਾ ਦੇ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ, ਜੱਸੀ ਜਸਰਾਜ, ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਸਾਬਕਾ ਐੱਮ. ਐੱਲ. ਏ. ਸ਼ਮਸ਼ੇਰ ਸਿੰਘ ਰਾਏ, ਸਾਬਕਾ ਐੱਮ. ਐੱਲ. ਏ. ਫਤਹਿਜੰਗ ਸਿੰਘ ਬਾਜਵਾ, ਬਲਵਿੰਦਰ ਸਿੰਘ ਲਾਡੀ ਸਾਬਕਾ ਵਿਧਾਇਕ, ਡਾ. ਹਰਜੋਤ ਕਮਲ ਸਾਬਕਾ ਵਿਧਾਇਕ, ਹਰਿੰਦਰ ਸਿੰਘ ਕਾਹਲੋਂ, ਕੁਲਦੀਪ ਸਿੰਘ ਕਾਹਲੋਂ, ਧਰਮਵੀਰ ਸਰੀਨ, ਪ੍ਰਦੀਪ ਸਿੰਘ ਭੁੱਲਰ, ਮਜੀਠਾ ਕਮਲ ਬਖਸ਼ੀ, ਬਲਜਿੰਦਰ ਸਿੰਘ, ਕੁੰਵਰ ਵੀਰ ਸਿੰਘ, ਸਾਬਕਾ ਡੀ. ਜੀ. ਪੀ. ਐੱਸ. ਐੱਸ. ਵਿਰਕ, ਬਲਵਿੰਦਰ ਸਿੰਘ ਗਿੱਲ, ਜਸਬੀਰ ਸਿੰਘ ਗਿੱਲ, ਸੁਖਬੀਰ ਸਿੰਘ ਸੈਣੀ, ਅਮਨ ਕਾਬਰਵਾਲ, ਗੁਰਕੀਰਤ ਸਿੰਘ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ : ਝੋਨੇ ਦੀ ਸਿੱਧੀ ਬੀਜਾਈ ਨੂੰ ਲੈ ਕੇ ਕਿਸਾਨਾਂ ਦੀ ਸਰਕਾਰ ਅੱਗੇ ਵੱਡੀ ਸ਼ਰਤ


Manoj

Content Editor

Related News