ਅਮਰਨਾਥ ਯਾਤਰਾ ਦੌਰਾਨ ਸਮੱਸਿਆਵਾਂ ਨੂੰ ਲੈ ਕੇ ਵਫ਼ਦ ਉਪ ਰਾਜਪਾਲ ਨੂੰ ਮਿਲਿਆ
Tuesday, Feb 18, 2025 - 06:27 AM (IST)

ਬੁਢਲਾਡਾ (ਬਾਂਸਲ) : ਸ਼੍ਰੀ ਅਮਰਨਾਥ ਜੀ ਯਾਤਰਾ ਭੰਡਾਰਾ ਸੰਗਠਨ (ਸੈਬੋ) ਦੇ ਇੱਕ ਵਫ਼ਦ ਨੇ ਸੋਮਵਾਰ ਨੂੰ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਮੁਲਾਕਾਤ ਕੀਤੀ। ਇਸ ਸਬੰਧੀ ਸ਼ਿਵ ਸ਼ਕਤੀ ਸੇਵਾ ਮੰਡਲ ਦੇ ਪ੍ਰਧਾਨ ਵਿਜੇ ਕੁਮਾਰ ਜੈਨ, ਸ਼੍ਰੀ ਸ਼ਿਵ ਸ਼ਕਤੀ ਦੇ ਪ੍ਰਧਾਨ ਕਰਮਜੀਤ ਸਿੰਘ ਮਾਘੀ ਬੁਢਲਾਡਾ ਨੇ ਦੱਸਿਆ ਕਿ ਵਫ਼ਦ ਨੇ ਉਪ ਰਾਜਪਾਲ ਨੂੰ ਮੈਂਬਰਾਂ ਲਈ ਤਸਦੀਕ ਪ੍ਰਕਿਰਿਆ ਨੂੰ ਤੇਜ਼ ਕਰਨ ਦੇ ਨਾਲ ਸਬੰਧਤ ਵੱਖ-ਵੱਖ ਮਹੱਤਵਪੂਰਨ ਮਾਮਲਿਆਂ ਬਾਰੇ ਵੀ ਜਾਣੂ ਕਰਵਾਇਆ।
ਇਹ ਵੀ ਪੜ੍ਹੋ : ਅਮਰੀਕਾ ਤੋਂ ਡਿਪੋਰਟ ਹੋ ਕੇ ਪੰਜਾਬ ਪਹੁੰਚਦਿਆਂ ਹੀ ਗ੍ਰਿਫ਼ਤਾਰ ਹੋਇਆ ਪੁਲਸ ਮੁਲਾਜ਼ਮ ਦਾ ਪੁੱਤ
ਉਨ੍ਹਾਂ ਦੱਸਿਆ ਕਿ ਲੰਗਰ ਦੌਰਾਨ ਯਾਤਰੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਸਬੰਧੀ ਵੀ ਜਾਣੂ ਕਰਵਾਇਆ ਗਿਆ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਦੁਨੀਆ ਭਰ ਤੋਂ ਹਜ਼ਾਰਾਂ ਸ਼ਰਧਾਲੂ ਅਮਰਨਾਥ ਯਾਤਰਾ ਦੌਰਾਨ ਬਾਲਟਾਲ, ਪਹਿਲਗਾਮ ਵਿੱਚ ਪਹੁੰਚਦੇ ਹਨ ਅਤੇ ਯਾਤਰਾ ਦੌਰਾਨ ਜੋ ਸਮੱਸਿਆਵਾਂ ਦਰਪੇਸ਼ ਆਉਂਦੀਆਂ ਹਨ, ਉਨ੍ਹਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਆਗਾਮੀ ਸ਼੍ਰੀ ਅਮਰਨਾਥ ਯਾਤਰਾ 2025 ਦੌਰਾਨ ਲੰਗਰ ਸੰਸਥਾਵਾਂ, ਮੋਬਾਈਲ ਕਨੈਕਟੀਵਿਟੀ ਵਿੱਚ ਸੁਧਾਰ ਅਤੇ ਭੰਡਾਰਿਆਂ ਦੇ ਸੁਚਾਰੂ ਸੰਚਾਲਨ ਨਾਲ ਸਬੰਧਤ ਹੋਰ ਮੁੱਦੇ ਸ਼ਾਮਲ ਸਨ। ਉਪ ਰਾਜਪਾਲ ਨੇ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ ਤੁਹਾਡੇ ਵੱਲੋਂ ਦੱਸੇ ਗਏ ਮੁੱਦਿਆਂ ਨੂੰ ਗੰਭੀਰਤਾ ਨਾਲ ਸੋਚ ਵਿਚਾਰ ਕਰਕੇ ਹੱਲ ਲਈ ਢੁਕਵੀਂ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਦੌਰਾਨ ਪ੍ਰਧਾਨ ਰਾਜਨ ਕਪੂਰ, ਸ਼੍ਰੀ ਅਮਰਨਾਥ ਜੀ ਸ਼ਰਾਈਨ ਬੋਰਡ ਦੇ ਸੀਈਓ ਡਾ. ਮਨਦੀਪ ਕੇ ਭੰਡਾਰੀ ਵੀ ਮੌਜੂਦ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8