5 ਮੈਂਬਰੀ ਕਮੇਟੀ ਵੱਲੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ, ਆਖ਼ੀਆਂ ਵੱਡੀਆਂ ਗੱਲਾਂ (ਵੀਡੀਓ)
Sunday, Feb 23, 2025 - 03:13 PM (IST)

ਅੰਮ੍ਰਿਤਸਰ (ਗੁਰਪ੍ਰੀਤ ਸਿੰਘ): ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਭਰਤੀ ਪ੍ਰਕੀਰਿਆ 'ਤੇ ਨਿਗਾਹ ਰੱਖਣ ਲਈ ਬਣਾਈ ਗਈ ਕਮੇਟੀ ਦੇ ਮੈਂਬਰਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਗਈ। ਦੱਸ ਦਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਸ ਕੰਮ ਲਈ 7 7 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ। ਇਨ੍ਹਾਂ ਵਿਚੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਕਿਰਪਾਲ ਸਿੰਘ ਬਡੂੰਗਰ ਵੱਲੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ ਤੇ ਬਾਕੀ 5 ਮੈਂਬਰ ਅੱਜ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 7 ਜ਼ਿਲ੍ਹਿਆਂ ਨੂੰ ਮਿਲੀ ਖ਼ਾਸ ਸੌਗਾਤ, CM ਮਾਨ ਨੇ ਦਿੱਤਾ ਕਰੋੜਾਂ ਦਾ ਤੋਹਫ਼ਾ
ਅੱਜ ਇਸ ਕਮੇਟੀ ਦੇ ਮੈਂਬਰ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਸਤਵੰਤ ਕੌਰ, ਇਕਬਾਲ ਸਿੰਘ ਝੂੰਦਾ, ਮਨਪ੍ਰੀਤ ਸਿੰਘ ਇਆਲੀ, ਸੰਤਾ ਸਿੰਘ ਉਮੈਦਪੂਰੀ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ। ਮੁਲਾਕਾਤ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਕਬਾਲ ਸਿੰਘ ਝੂੰਦਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਨਵੇਂ ਸਿਰੇ ਤੋਂ ਮਜ਼ਬੂਤ ਕਰਨ ਲਈ ਭਰਤੀ ਪ੍ਰਕੀਰਿਆ ਵਾਸਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 7 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ। ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਿਖਤੀ ਰਿਪੋਰਟ ਸੌਂਪ ਦਿੱਤੀ ਗਈ ਸੀ ਤੇ ਹੁਣ ਮਿਲ ਕੇ ਵੀ ਸਾਰੇ ਹਾਲਾਤ ਦੱਸ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਨੇ ਭਰੋਸਾ ਦਿੱਤਾ ਹੈ ਕਿ 2 ਦਸੰਬਰ ਨੂੰ ਜੋ ਫਸੀਲ ਤੋਂ ਹੋਏ ਹੁਕਮਨਾਮਾ ਸਾਹਿਬ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇਗਾ। ਕਮੇਟੀ ਨੇ ਵੀ ਭਰੋਸਾ ਦਿੱਤਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਇੰਨ-ਬਿੰਨ ਲਾਗੂ ਕਰਨ ਲਈ ਦ੍ਰਿੜ ਹਨ। ਉਨ੍ਹਾਂ ਕਿਹਾ ਕਿ ਜਥੇਦਾਰ ਸਾਹਿਬ ਨੂੰ ਮੌਜੂਦਾ ਸਥਿਤੀ ਬਾਰੇ ਦੱਸ ਦਿੱਤਾ ਗਿਆ ਹੈ ਤੇ ਉਨ੍ਹਾਂ ਵੱਲੋਂ ਜੋ ਵੀ ਆਦੇਸ਼ ਵੀ ਹੁੰਦੇ ਹਨ, ਅਸੀਂ ਉਨ੍ਹਾਂ 'ਤੇ ਇੰਨ-ਬਿੰਨ ਪਹਿਰਾ ਦੇਵਾਂਗੇ। ਸਿੰਘ ਸਾਹਿਬ ਦੇ ਹੁਕਮਾਂ ਤੋਂ ਬਾਅਦ ਅਗਲੀ ਮੀਟਿੰਗ ਕੀਤੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ - Punjab: ਕਿਸਾਨ ਦੇ Account 'ਚ ਸੀ ਕਰੋੜਾਂ ਰੁਪਏ, ਇਕ ਗਲਤੀ ਨਾਲ ਹੋ ਗਿਆ ਖ਼ਾਲੀ
'ਦਿੱਲੀ ਦੇ ਤਖ਼ਤ ਤੋਂ ਉੱਪਰ ਹੈ ਸ੍ਰੀ ਅਕਾਲ ਤਖ਼ਤ ਸਾਹਿਬ'
ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਅਕਾਲ ਦਾ ਤਖ਼ਤ ਹੈ ਤੇ ਇਹ ਸਦਾ ਵਾਸਤੇ ਕਾਇਮ ਰਹਿਣ ਵਾਲਾ ਤਖ਼ਤ ਹੈ। ਉਨ੍ਹਾਂ ਕਿਹਾ ਕਿ ਇਸ ਵਿਚ 1925 ਵਾਲੇ ਆਲ ਇੰਡੀਆ ਐਕਟ ਦਾ ਕੋਈ ਦਖ਼ਲ ਨਹੀਂ ਹੈ, ਇਸ ਦਾ ਗਿਆਨ ਸਾਰੇ ਪੰਥ ਨੂੰ ਹੈ। ਉਨ੍ਹਾਂ ਕਿਹਾ ਕਿ 1925 ਦਾ ਐਕਟ ਗੁਰੂ ਘਰਾਂ ਦੀ ਸੇਵਾ ਸੰਭਾਲ ਵਾਸਤੇ ਬਣਿਆ ਹੈ ਤੇ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਫ਼ਰਜ਼ ਵੀ ਹੈ। ਪਰ ਅਕਾਲ ਤਖ਼ਤ ਸਾਹਿਬ ਉਸ ਦੇ ਥੱਲੇ ਨਹੀਂ ਆਉਂਦੇ। SGPC ਦੀ ਅੰਤ੍ਰਿਗ ਕਮੇਟੀ ਦੇ ਮੈਂਬਰਾਂ ਨੇ ਜੋ ਸਿੰਘ ਸਾਹਿਬਾਨ ਨੂੰ ਆ ਕੇ ਕਿਹਾ ਕਿ ਤੁਸੀਂ ਸਾਡੇ ਦਾਇਰੇ ਵਿਚ ਰਹਿ ਕੇ ਫ਼ੈਸਲੇ ਲੈ ਸਕਦੇ ਹੋ, ਉਹ ਬਹੁਤ ਗਲਤ ਗੱਲ ਹੈ। ਇਸ ਤਖ਼ਤ ਤੋਂ ਵੱਡੇ-ਵੱਡੇ ਸਿੱਖਾਂ ਦੇ ਨਾਲ-ਨਾਲ ਹੋਰ ਧਰਮਾਂ ਦੇ ਫ਼ੈਸਲੇ ਵੀ ਹੁੰਦੇ ਰਹੇ ਹਨ। ਇੱਥੋਂ ਗੁਰਮਤਾ ਕਰ ਕੇ ਸਿੱਖ ਪੰਥ ਨੇ ਵੱਡੀਆਂ ਵੱਡੀਆਂ ਜੰਗਾਂ ਜਿੱਤੀਆਂ ਹਨ। ਇਹ ਦਿੱਲੀ ਦੇ ਤਖ਼ਤ ਤੋਂ ਉੱਚਾ ਹੈ। ਇਸ ਨੂੰ ਕੋਈ ਨੀਵਾਂ ਨਹੀਂ ਦਿਖਾ ਸਕਦਾ। SGPC ਦੀ ਅੰਤ੍ਰਿਗ ਕਮੇਟੀ ਦੇ ਜਿਹੜੇ ਮੈਂਬਰਾਂ ਨੇ ਇੰਨੀ ਗੱਲ ਕਹੀ ਹੈ, ਉਨ੍ਹਾਂ ਸਾਰਿਆਂ ਨੇ ਸਿੱਖਾਂ ਦੇ ਨਾਲ ਬੇਦਾਵਾ ਕੀਤਾ ਹੈ ਤੇ ਸਿੱਖ ਪੰਥ ਦੇ ਫਲਸਫੇ ਨਾਲ ਟਕਰਾਅ ਕੀਤਾ ਹੈ। ਅਕਾਲ ਤਖ਼ਤ ਸਾਹਿਬ ਦਾ ਆਦੇਸ਼ ਸਾਰਾ ਪੰਥ ਮੰਨਦਾ ਹੈ। ਅਕਾਲ ਤਖ਼ਤ ਸਾਹਿਬ ਸਾਰੇ ਪੰਥ ਦਾ ਹੈ, ਇਕੱਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਨਹੀਂ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਹੋਵੇਗੀ ਛੁੱਟੀ! ਜਾਰੀ ਹੋ ਗਏ ਸਖ਼ਤ ਹੁਕਮ
ਐਡਵੋਕੇਟ ਧਾਮੀ ਦੀ ਅਗਵਾਈ ਦੀ ਲੋੜ - ਵਡਾਲਾ
ਐਡਵੋਕਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਬਾਰੇ ਪੁੱਛੇ ਜਾਣ 'ਤੇ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਇਸ ਵੇਲੇ ਧਾਮੀ ਸਾਹਿਬ ਦੀ ਅਗਵਾਈ ਦੀ ਲੋੜ ਹੈ। ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵੀ ਅਗਵਾਈ ਕਰਨੀ ਚਾਹੀਦੀ ਹੈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਗਈ 7 ਮੈਂਬਰੀ ਕਮੇਟੀ ਦੀ ਸੇਵਾ ਵੀ ਨਿਭਾਉਣੀ ਚਾਹੀਦੀ ਹੈ। ਜਥੇਦਾਰ ਸਾਹਿਬ ਵੱਲੋਂ ਵੀ ਉਨ੍ਹਾਂ ਨੂੰ ਅਸਤੀਫ਼ਾ ਵਾਪਸ ਲੈਣ ਦੀ ਅਪੀਲ ਕੀਤੀ ਜਾ ਚੁੱਕੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8