ਕਿਸਾਨੀ ਮਸਲੇ ’ਤੇ ਭਲਕੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਮਿਲੇਗਾ ਐੱਚ. ਐੱਸ. ਜੀ. ਪੀ. ਸੀ ਦਾ ਵਫ਼ਦ

Monday, Jun 21, 2021 - 04:20 PM (IST)

ਕਿਸਾਨੀ ਮਸਲੇ ’ਤੇ ਭਲਕੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਮਿਲੇਗਾ ਐੱਚ. ਐੱਸ. ਜੀ. ਪੀ. ਸੀ ਦਾ ਵਫ਼ਦ

ਤਲਵੰਡੀ ਸਾਬੋ (ਮਨੀਸ਼) : ਹਰਿਆਣਾ ਕਮੇਟੀ ਦੇ ਸਕੱਤਰ ਭਾਈ ਸਰਬਜੀਤ ਸਿੰਘ ਜੀ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪੂਰੇ ਦੇਸ਼ ਅੰਦਰ ਕਿਸਾਨ ਅੰਦੋਲਨ ਚੱਲ ਰਿਹਾ ਹੈ, ਜਿਸ ’ਚ ਸੈਂਕੜੇ ਕਿਸਾਨਾਂ ਦੀਆਂ ਜਾਨਾਂ ਜਾ ਚੁੱਕੀਆਂ ਹਨ ਅਤੇ ਸੈਂਕੜੇ ਮੁਕੱਦਮੇ ਕਿਸਾਨਾਂ ’ਤੇ ਦਰਜ ਹੋ ਚੁੱਕੇ ਹਨ ਪਰ ਕੋਈ ਹੱਲ ਨਹੀ ਨਿਕਲ ਰਿਹਾ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਮਤਾ ਪਾਸ ਕੀਤਾ ਗਿਆ ਸੀ ਕਿ ਤਿੰਨ ਖ਼ੇਤੀ ਕਾਨੂੰਨਾਂ ਦੇ ਸਬੰਧ ’ਚ ਪੂਰੇ ਭਾਰਤ ਦੇ ਕਿਸਾਨਾਂ ਨੇ ਦਿੱਲੀ ਦੇ ਬਾਰਡਰਾਂ ’ਤੇ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਮੋਰਚਾ ਲਾਇਆ ਹੋਇਆ ਹੈ, ਜਿਸਦੇ ਹੱਲ ਲਈ ਕੇਂਦਰ ਨਾਲ ਕਈ ਵਾਰ ਕਿਸਾਨਾਂ ਦੀ ਗੱਲਬਾਤ ਚੱਲ ਚੁੱਕੀ ਹੈ ਪਰ 26 ਜਨਵਰੀ ਤੋਂ ਬਾਅਦ ਇਹ ਗੱਲਬਾਤ ਰੁਕ ਗਈ ਸੀ।

ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ ’ਚ ਵੱਡਾ ਧਮਾਕਾ, ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ ਕੁੰਵਰ ਵਿਜੇ ਪ੍ਰਤਾਪ

ਕਿਸਾਨਾਂ ਅਤੇ ਕੇਂਦਰ ਵਿਚਾਲੇ ਤਿੰਨ ਖੇਤੀ ਕਾਨੂੰਨਾਂ ’ਤੇ ਗੱਲਬਾਤ ਨੂੰ ਮੁੜ ਸ਼ੁਰੂ ਕਰਾਉਣ ਵਾਸਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦਾ ਇੱਕ ਵਫ਼ਦ ਕਮੇਟੀ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਦੀ ਅਗਵਾਈ ’ਚ 20 ਜੂਨ ਨੂੰ ਹਰਿਆਣਾ ਦੇ ਮੁੱਖ ਮੰਤਰੀ ਦੇ ਨਿਵਾਸ ਚੰਡੀਗੜ੍ਹ ਵਿਖੇ ਮਨੋਹਰ ਲਾਲ ਖੱਟੜ ਨਾਲ ਮੁਲਾਕਾਤ ਕਰੇਗਾ। ਉਨ੍ਹਾਂ ਨੂੰ ਅਪੀਲ ਕੀਤੀ ਜਾਵੇਗੀ ਕਿ ਉਹ ਕਿਸਾਨਾਂ ਅਤੇ ਕੇਂਦਰ ਵਿਚਾਲੇ ਵਿਚੋਲਗੀ ਕਰ ਕੇ ਰੁਕੀ ਹੋਈ ਗੱਲਬਾਤ ਨੂੰ ਮੁੜ ਸ਼ੁਰੂ ਕਰਵਾਉਣ ਤਾਂ ਕਿ ਸਾਰਥਕ ਹੱਲ ਨਿਕਲੇ ਅਤੇ ਕਿਸਾਨ ਮਜ਼ਦੂਰ ਮੋਰਚਾ ਫਤਹਿ ਕਰਕੇ ਆਪੋ ਆਪਣੇ ਘਰਾਂ ਨੂੰ ਪਰਤਣ।

 ਇਹ ਵੀ ਪੜ੍ਹੋ : ਕੋਵਿਡ ਦੀ ਤੀਜੀ ਸੰਭਾਵੀ ਲਹਿਰ ਨਾਲ ਨਜਿੱਠਣ ਲਈ 75 ਪੀ. ਐੱਸ. ਏ. ਪਲਾਂਟ ਲਾਏ ਜਾਣਗੇ : ਮੁੱਖ ਸਕੱਤਰ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

 


author

Anuradha

Content Editor

Related News