ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦਾ ਉਚ ਪੱਧਰੀ ਵਫ਼ਦ ਅੱਜ ਰਾਜਪਾਲ ਨੂੰ ਮਿਲੇਗਾ
Sunday, Jun 14, 2026 - 10:23 AM (IST)
ਚੰਡੀਗੜ੍ਹ (ਅੰਕੁਰ) : ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸੀਨੀਅਰ ਆਗੂਆਂ ਦਾ ਉਚ ਪੱਧਰੀ ਵਫ਼ਦ ਐਤਵਾਰ ਸਵੇਰੇ 11 ਵਜੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲੇਗਾ। ਇਹ ਜਾਣਕਾਰੀ ਪਾਰਟੀ ਦੇ ਦਫ਼ਤਰ ਸਕੱਤਰ ਜਗਜੀਤ ਸਿੰਘ ਕੋਹਲੀ ਨੇ ਪ੍ਰੈੱਸ ਬਿਆਨ ਰਾਹੀਂ ਦਿੱਤੀ। ਕੋਹਲੀ ਮੁਤਾਬਕ 1-2 ਜੂਨ ਨੂੰ ਡਿਪਟੀ ਕਮਿਸ਼ਨਰਾਂ ਰਾਹੀਂ ਰਾਜਪਾਲ ਦੇ ਨਾਮ 10 ਬਹੁਤ ਜ਼ਰੂਰੀ ਮਸਲਿਆਂ ਬਾਰੇ ਚਾਰਟਰ ਸੌਂਪਿਆ ਗਿਆ ਸੀ।
ਵਫ਼ਦ ਇਸ ਚਾਰਟਰ ਨਾਲ ਸਬੰਧਿਤ ਮਸਲਿਆਂ ’ਤੇ ਰਾਜਪਾਲ ਨਾਲ ਵਿਚਾਰ-ਵਟਾਂਦਰਾ ਕਰੇਗਾ ਤੇ ਇਸ ਚਾਰਟਰ ’ਤੇ ਸਰਕਾਰ ਦੇ ਰਵੱਈਏ ਬਾਰੇ ਜਾਣਕਾਰੀ ਲਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥ ਪੰਜਾਬ ਦੀ ਲੜਾਈ ਲੜਨ ਵਾਲੀ ਵਾਹਦ ਪਾਰਟੀ ਹੈ, ਜੋ ਪੰਜਾਬ ਦੇ ਲੰਬੇ ਸਮੇਂ ਤੋਂ ਲਟਕ ਰਹੇ ਮਸਲਿਆਂ ਨੂੰ ਹਰ ਮੰਚ ’ਤੇ ਉਠਾਉਣ ਲਈ ਦ੍ਰਿੜ੍ਹ ਸੰਕਲਪ ਹੈ।
