ਅੱਜ ਦਿੱਲੀ ਦੌਰੇ ’ਤੇ ਮੁੱਖ ਮੰਤਰੀ ਚੰਨੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨਗੇ ਮੁਲਾਕਾਤ
Friday, Oct 01, 2021 - 11:25 AM (IST)
ਚੰਡੀਗੜ੍ਹ (ਬਿਊਰੋ) - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੁਪਹਿਰ 12.00 ਵਜੇ ਦੇ ਕਰੀਬ ਦਿੱਲੀ ਲਈ ਰਵਾਨਾ ਹੋ ਰਹੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਨੀ 4 ਵਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਸਕਦੇ ਹਨ। ਮੰਨਿਆ ਜਾ ਰਿਹਾ ਹੈ ਕਿ ਪੰਜਾਬ ’ਚ ਝੋਨੇ ਦੀ ਸਰਕਾਰੀ ਖ਼ਰੀਦ ਨੂੰ ਲੈ ਕੇ ਮੁੱਖ ਮੰਤਰੀ ਚੰਨੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਨ ਲਈ ਦਿੱਲੀ ਜਾ ਰਹੇ ਹਨ।
ਪੜ੍ਹੋ ਇਹ ਵੀ ਖ਼ਬਰ - ਕਾਂਗਰਸ ’ਚ ਚੱਲ ਰਹੇ ਕਲਾਈਮੈਕਸ ’ਚ ਦੋਆਬਾ ਦੇ 2 ਕੈਬਨਿਟ ਮੰਤਰੀਆਂ ’ਚ ਖਿੱਚੀਆਂ ਜਾ ਸਕਦੀਆਂ ਨੇ ਤਲਵਾਰਾਂ!
ਜ਼ਿਕਰਯੋਗ ਹੈ ਕਿ ਪੰਜਾਬ ’ਚ ਪਹਿਲਾਂ ਝੋਨੇ ਦੀ ਖ਼ਰੀਦ 1 ਅਕਤੂਬਰ ਯਾਨੀ ਕਿ ਅੱਜ ਤੋਂ ਸ਼ੁਰੂ ਹੋਣੀ ਸੀ ਪਰ ਬੀਤੇ ਦਿਨ ਦੇਰ ਸ਼ਾਮ ਕੇਂਦਰ ਸਰਕਾਰ ਵਲੋਂ ਹੁਕਮ ਜਾਰੀ ਕਰ ਦਿੱਤਾ ਗਿਆ ਕਿ ਪੰਜਾਬ ’ਚ ਭਾਰੀ ਮੀਂਹ ਪੈਣ ਕਾਰਨ ਝੋਨੇ ਦੀ ਖ਼ਰੀਦ 1 ਅਕਤੂਬਰ ਦੀ ਥਾਂ 11 ਅਕਤੂਬਰ ਤੋਂ ਹੋਵੇਗੀ। ਦੂਜੇ ਪਾਸੇ ਮੰਡੀਆਂ ’ਚ ਝੋਨੇ ਦੀ ਫ਼ਸਲ ਆਉਣੀ ਸ਼ੁਰੂ ਹੋ ਚੁੱਕੀ ਹੈ। ਅਜਿਹੇ ’ਚ ਮੁੱਖ ਮੰਤਰੀ ਚੰਨੀ ਕਿਸਾਨਾਂ ਨਾਲ ਕਿਸੇ ਵਾਦ-ਵਿਵਾਦ ਤੋਂ ਬਚਣ ਲਈ ਕੇਂਦਰ ਸਰਕਾਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਤੁਰੰਤ ਸ਼ੁਰੂ ਕਰਨ ਦੇ ਸਬੰਧ ’ਚ ਗੱਲਬਾਤ ਕਰਨ ਲਈ ਦਿੱਲੀ ਜਾ ਰਹੇ ਹਨ।
ਪੜ੍ਹੋ ਇਹ ਵੀ ਖ਼ਬਰ - ਨਸ਼ੇ ਦੀ ਓਵਰਡੋਜ਼ ਨੇ ਨਿਗਲਿਆ ਮਾਂ ਦਾ 26 ਸਾਲਾ ਪੁੱਤ, ਉਜੜਿਆ ਹੱਸਦਾ-ਵਸਦਾ ਪਰਿਵਾਰ
ਦੱਸ ਦੇਈਏ ਕਿ ਦਿੱਲੀ ਦੌਰੇ ’ਤੇ ਜਾ ਰਹੇ ਮੁੱਖ ਮੰਤਰੀ ਚੰਨੀ ’ਤੇ ਸਭ ਆਪਣੀਆਂ ਨਜ਼ਰਾਂ ਟਿਕਾ ਕੇ ਬੈਠੇ ਹੋਏ ਹਨ ਕਿ ਉਥੇ ਜਾ ਕੇ ਕੀ ਹੋਵੇਗਾ? ਕਿਹੜਾ ਫ਼ੈਸਲਾ ਲਿਆ ਜਾਵੇਗਾ? ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਚੰਨੀ ਦਿੱਲੀ ਵਿਖੇ ਹਾਈਕਮਾਨ ਨਾਲ ਮੁਲਾਕਾਤ ਕਰਕੇ ਪੰਜਾਬ ’ਚ ਚੱਲ ਰਹੇ ਕਲੇਸ਼ ਨੂੰ ਖ਼ਤਮ ਕਰਨ ਦੇ ਸਬੰਧ ’ਚ ਗੱਲਬਾਤ ਜ਼ਰੂਰ ਕਰ ਸਕਦੇ ਹਨ। ਇਸ ਤੋਂ ਇਲਾਵਾ ਚੰਨੀ ਝੋਨੇ ਦੀ ਖਰੀਦ ਦੇ ਸਬੰਧ ’ਚ ਵੀ ਖ਼ਾਸ ਗੱਲਬਾਤ ਕਰ ਸਕਦੇ ਹਨ।
ਪੜ੍ਹੋ ਇਹ ਵੀ ਖ਼ਬਰ - ਕੈਪਟਨ ਦਾ ਨਵਜੋਤ ਸਿੱਧੂ ’ਤੇ ਵੱਡਾ ਹਮਲਾ, ਕਿਹਾ ‘ਕਦੇ ਵੀ ਜਿੱਤਣ ਨਹੀਂ ਦੇਵਾਂਗਾ’
ਜ਼ਿਕਰਯੋਗ ਹੈ ਕਿ ਬੀਤੇ ਦਿਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਦਰਮਿਆਨ ਤਕਰੀਬਨ ਦੋ ਘੰਟੇ ਮੁਲਾਕਾਤ ਹੋਈ ਸੀ। ਮੀਟਿੰਗ ’ਚ ਸਿੱਧੂ ਦੇ ਮਾਮਲੇ ’ਚ ਕੀ ਫ਼ੈਸਲਾ ਲਿਆ ਜਾਂਦਾ ਹੈ, ਇਹ ਅਜੇ ਰਹੱਸ ਬਣਿਆ ਹੋਇਆ ਹੈ। ਸਿੱਧੂ ਨੇ ਚੰਨੀ ਸਰਕਾਰ ਵੱਲੋਂ ਕੁਝ ਮੰਤਰੀਆਂ ਅਤੇ ਅਧਿਕਾਰੀਆਂ ਦੀ ਨਿਯੁਕਤੀ ਦੇ ਫ਼ੈਸਲੇ ਤੋਂ ਨਿਰਾਸ਼ ਹੋ ਕੇ ਆਪਣੇ ਕਾਂਗਰਸ ਮੁਖੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਪਰ ਹਾਈਕਮਾਨ ਨੇ ਸਿੱਧੂ ਦਾ ਅਸਤੀਫ਼ਾ ਰੱਦ ਕਰ ਦਿੱਤਾ ਅਤੇ ਚੰਨੀ ਸਰਕਾਰ ਨੂੰ ਸਿੱਧੂ ਨੂੰ ਮਨਾਉਣ ਦੀ ਜ਼ਿੰਮੇਵਾਰੀ ਸੌਂਪ ਦਿੱਤੀ ਸੀ। ਇਨ੍ਹਾਂ ਯਤਨਾਂ ਸਦਕਾ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਿੱਧੂ ਦੇ ਇਤਰਾਜ਼ ਨੂੰ ਜਾਣਨ ਅਤੇ ਉਨ੍ਹਾਂ ਨੂੰ ਮਨਾਉਣ ਲਈ ਚੰਡੀਗੜ੍ਹ ਬੁਲਾਇਆ ਗਿਆ ਸੀ।
ਪੜ੍ਹੋ ਇਹ ਵੀ ਖ਼ਬਰ - CM ਚੰਨੀ ਦੇ ਨਵੇਂ ਫ਼ੈਸਲਿਆਂ ਤੋਂ ਨਵਜੋਤ ਸਿੱਧੂ ਹੀ ਨਹੀਂ ਸਗੋਂ ਮਾਝਾ ਬ੍ਰਿਗੇਡ ਵੀ ਖੁਸ਼ ਨਹੀਂ, ਜਾਣੋ ਕੀ ਹੈ ਕਾਰਨ