ਅੰਮ੍ਰਿਤਸਰ ਤੋਂ ਟਿਕਟ ਮਿਲਦੇ ਹੀ ਬਾਗੋਬਾਗ ਹੋਏ ਗੁਰਜੀਤ ਔਜਲਾ (ਵੀਡੀਓ)

Wednesday, Apr 03, 2019 - 12:38 PM (IST)

ਦਿੱਲੀ/ਅੰਮ੍ਰਿਤਸਰ (ਕਮਲ) : 19 ਮਈ ਨੂੰ ਪੰਜਾਬ 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਵਲੋਂ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੂੰ ਮੁੜ ਟਿਕਟ ਦੇਣ ਨਾਲ ਕਾਂਗਰਸੀ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਔਜਲਾ ਨੇ ਵੀ ਟਿਕਟ ਮਿਲਣ ਦੀ ਖੁਸ਼ੀ ਵਿਚ ਲੱਡੂ ਵੰਡ ਕੇ ਮਨਾਇਆ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਪ੍ਰਧਾਨ ਰਾਹੁਲ ਗਾਂਧੀ ਸਮੇਤ ਸਮੁੱਚੀ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਉਨ੍ਹਾਂ ਉੱਪਰ ਵਿਸ਼ਵਾਸ ਕਰਕੇ ਮੁੜ ਅੰਮ੍ਰਿਤਸਰ ਤੋਂ ਚੋਣ ਲੜਨ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਮੇਰੇ 'ਤੇ ਭਰੋਸਾ ਦਿਖਾਇਆ ਹੈ ਉਸ 'ਤੇ ਮੈਂ ਖਰਾ ਉਤਰਾਂਗਾ।

ਭਾਜਪਾ ਵੱਲੋਂ ਅੰਮ੍ਰਿਤਸਰ ਸੀਟ ਤੋਂ ਕਿਸੇ ਸੈਲੀਬ੍ਰਿਟੀ ਨੂੰ ਉਤਾਰਨ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ ਔਜਲਾ ਨੇ ਕਿਹਾ ਕਿ ਭਾਜਪਾ ਮੇਰੇ ਸਾਹਮਣੇ ਜਿਸ ਨੂੰ ਮਰਜ਼ੀ ਲੈ ਆਵੇ ਪਰ ਅੰਮ੍ਰਿਤਸਰੀਆਂ ਦੇ ਮਨ ਵਿਚ ਹੈ ਕਿ ਉਨ੍ਹਾਂ ਨੂੰ ਲੋਕਲ ਬੰਦਾ ਚਾਹੀਦਾ ਹੈ ਅਤੇ ਕੰਮ ਕਰਨ ਵਾਲਾ ਚਾਹੀਦਾ ਹੈ। ਬਾਕੀ ਪਾਰਟੀ ਜਿਸ ਨੂੰ ਵੀ ਲੈ ਕੇ ਆਏਗੀ ਅਸੀਂ ਉਸ ਦਾ ਸਵਾਗਤ ਕਰਦੇ ਹਾਂ। ਉਨ੍ਹਾਂ ਕਿਹਾ ਕਿ ਇਸ ਵਾਰ ਮੁੱਖ ਮੁੱਦੇ ਐਜੂਕੇਸ਼ਨ, ਵਪਾਰ ਅਤੇ ਅੰਮ੍ਰਿਤਸਰ ਏਅਰਪੋਰਟ ਦੇ ਹੋਣਗੇ ਅਤੇ ਪੰਜ ਸਾਲਾਂ 'ਚ ਇੰਨਾਂ ਕੰਮ ਕਰਾਂਗੇ, ਅੱਗੇ ਤੋਂ ਪ੍ਰਚਾਰ ਕਰਨ ਦੀ ਲੋੜ ਹੀ ਨਹੀਂ ਪਏਗੀ।


author

cherry

Content Editor

Related News