ਮ੍ਰਿਤਕ ਕਿਸਾਨ ਦੇ ਮੁੰਡੇ ਨੂੰ ਨੌਕਰੀ ਅਤੇ ਮੁਜ਼ਾਵਜ਼ਾ ਦਿਵਾਉਣ ਲਈ ਡੀ. ਸੀ. ਦਫ਼ਤਰ ਸਾਹਮਣੇ ਬਣਾਇਆ ‘ਘਰ’
Monday, May 31, 2021 - 10:42 AM (IST)
ਬਠਿੰਡਾ (ਜ.ਬ.) - ਜੈਤੋ ਧਰਨੇ ਦੌਰਾਨ ਜਾਨ ਗਵਾਉਣ ਵਾਲੇ ਇਕ ਕਿਸਾਨ ਦੇ ਮੁੰਡੇ ਨੂੰ ਨੌਕਰੀ ਦਿਵਾਉਣ ਲਈ ਪਿਛਲੇ 9 ਮਹੀਨਿਆਂ ਤੋਂ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੀ ਅਗਵਾਈ ਵਿੱਚ ਧਰਨੇ ’ਤੇ ਕਿਸਾਨ ਬੈਠੇ ਹੋਏ ਹਨ। ਧਰਨੇ ’ਤੇ ਬੈਠੇ ਕਿਸਾਨਾਂ ਵੱਲੋਂ ਦਿੱਲੀ ਮੋਰਚੇ ਦੀ ਤਰਜ਼ ’ਤੇ ਇਕ ‘ਘਰ’ ਦਾ ਨਿਰਮਾਣ ਕੀਤਾ ਗਿਆ ਹੈ। ਦੱਸ ਦੇਈਏ ਕਿ ਪਹਿਲਾਂ ਕਿਸਾਨ ਟੈਂਟ ਲਗਾਕੇ ਇਸ ਜਗ੍ਹਾਂ ’ਤੇ ਬੈਠੇ ਹੋਏ ਸਨ ਪਰ ਹੁਣ ਉਨ੍ਹਾਂ ਨੇ ਬਾਂਸ ਅਤੇ ਹੋਰ ਸਾਮਾਨ ਨਾਲ ਉਕਤ ਜਗ੍ਹਾਂ ’ਤੇ ਕਮਰਾ ਤਿਆਰ ਕਰ ਲਿਆ ਹੈ।
ਪੜ੍ਹੋ ਇਹ ਵੀ ਖਬਰ - 2 ਬੱਚਿਆਂ ਦੀ ਮਾਂ ਨਾਲ ਕਰਾਉਣਾ ਚਾਹੁੰਦਾ ਸੀ ਵਿਆਹ, ਇੰਝ ਕੀਤੀ ਆਪਣੀ ਜੀਵਨ ਲੀਲਾ ਖ਼ਤਮ
ਇਸ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਕਿਸਾਨ ਨੇਤਾਵਾਂ ਮਹਿਮਾ ਸਿੰਘ ਤਲਵੰਡੀ ਸਾਬੋ, ਜਸਵੀਰ ਸਿੰਘ ਆਦਿ ਨੇ ਦੱਸਿਆ ਕਿ ਜਿਸ ਤਰ੍ਹਾਂ ਦਿੱਲੀ ਵਿੱਚ ਕਿਸਾਨਾਂ ਨੇ ਘਰ ਅਤੇ ਕਮਰੇ ਬਣਾ ਦਿੱਤੇ ਹਨ, ਉਸੇ ਤਰ੍ਹਾਂ 9 ਮਹੀਨੇ ਤੋਂ ਧਰਨੇ ’ਤੇ ਬੈਠੇ ਕਿਸਾਨਾਂ ਨੇ ਵੀ ‘ਘਰ’ ਬਣਾ ਲਿਆ ਹੈ। ਘਰ ਬਣਾਉਣ ਨਾਲ ਕਿਸਾਨਾਂ ਨੂੰ ਧਰਨੇ ਦੌਰਾਨ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਨਹੀਂ ਆਵੇਗੀ।
ਪੜ੍ਹੋ ਇਹ ਵੀ ਖਬਰ - Breaking: ਤਰਨਤਾਰਨ ’ਚ ਗੈਂਗਵਾਰ, 2 ਨੌਜਵਾਨਾਂ ਨੂੰ ਗੋਲੀਆਂ ਨਾਲ ਭੁਨ੍ਹਿਆ, ਇਕ ਹੋਰ ਦੀ ਹਾਲਤ ਗੰਭੀਰ (ਤਸਵੀਰਾਂ)
ਜ਼ਿਕਰਯੋਗ ਹੈ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਨੂੰ ਲੈ ਕੇ ਗਰਮੀ, ਸਰਦੀ ਅਤੇ ਬਾਰਿਸ਼ਾਂ ਦੇ ਮੌਸਮ ’ਚ ਧਰਨੇ ’ਤੇ ਬੈਠੇ ਰਹੇ ਹਨ, ਜਿਸ ਕਾਰਨ ਹੁਣ ਉਨ੍ਹਾਂ ਨੇ ਸਥਾਈ ਠਿਕਾਣਾ ਬਣਾਇਆ ਹੈ। ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਕਿਸਾਨ ਜਗਸੀਰ ਸਿੰਘ ਜੱਗਾ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਦੇ ਮੁੰਡੇ ਨੂੰ ਨੌਕਰੀ ਦਿਵਾਉਣ ਅਤੇ ਮੁਆਵਜ਼ਾ ਦਿਵਾਉਣ ਲਈ ਉਨ੍ਹਾਂ ਵਲੋਂ ਉਕਤ ਧਰਨਾ ਲਗਾਇਆ ਗਿਆ ਹੈ, ਜੋ ਮੰਗਾਂ ਪੂਰੀਆਂ ਹੋਣ ਤੋਂ ਬਾਅਦ ਹੀ ਹਟਾਇਆ ਜਾਵੇਗਾ।
ਪੜ੍ਹੋ ਇਹ ਵੀ ਖਬਰ - ਜਿਸ ਮਾਂ ਨੇ ਆਪਣੀ ਛਾਤੀ ਨਾਲ ਲਗਾ ਦਿਨ-ਰਾਤ ਕੀਤਾ ਪਿਆਰ, ਉਸੇ ਦੀ ਛਾਤੀ ’ਚ ਪੁੱਤ ਨੇ ਮਾਰੀ ਗੋਲੀ (ਤਸਵੀਰਾਂ)