ਦਿੱਲੀ ਤੋਂ ਪਰਤੇ ਕਿਸਾਨ ਆਗੂ ਨੇ ਦਮ ਤੋੜਿਆ

Sunday, May 23, 2021 - 06:08 PM (IST)

ਦਿੱਲੀ ਤੋਂ ਪਰਤੇ ਕਿਸਾਨ ਆਗੂ ਨੇ ਦਮ ਤੋੜਿਆ

ਗੁਰਦਾਸਪੁਰ (ਹਰਮਨ) : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਜ਼ੋਨ ਬਾਬਾ ਮਸਤੂ ਜੀ ਦੇ ਪਿੰਡ ਤੁੰਗ ਦੇ ਕਿਸਾਨ ਆਗੂ ਤਜਿੰਦਰ ਸਿੰਘ ਦੀ ਦਿੱਲੀ ਤੋਂ ਵਾਪਸ ਪਰਤਣ ਦੇ ਬਾਅਦ ਮੌਤ ਹੋ ਗਈ ਹੈ। ਉਕਤ ਕਿਸਾਨ 9 ਦਿਨਾਂ ਤੋਂ ਬੀਮਾਰ ਸੀ, ਜਿਸ ਨੂੰ ਇਲਾਜ ਲਈ ਅੰਮ੍ਰਿਤਸਰ ਲਿਜਾਇਆ ਗਿਆ ਸੀ ਪਰ ਅੱਜ ਉਹ ਸਦੀਵੀ ਵਿਛੋੜਾ ਦੇ ਗਏ।

ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਅਤੇ ਜ਼ਿਲ੍ਹਾ ਕਮੇਟੀ ਗੁਰਦਾਸਪੁਰ ਦੇ ਮੀਤ ਪ੍ਰਧਾਨ ਅਨੋਖ ਸਿੰਘ ਸੁਲਤਾਨੀ, ਬਖਸ਼ੀਸ਼ ਸਿੰਘ ਸੁਲਤਾਨੀ, ਕੁਲਜੀਤ ਸਿੰਘ ਹਯਾਤਨਗਰ, ਸੁਖਦੇਵ ਸਿੰਘ ਅੱਲੜ ਪਿੰਡੀ, ਸੋਹਣ ਸਿੰਘ ਗਿੱਲ, ਗੁਰਪ੍ਰੀਤ ਸਿੰਘ ਕਾਲਾ ਨੰਗਲ, ਸੁਖਵਿੰਦਰ ਸਿੰਘ ਦਾਖਲਾ ਆਦਿ ਨੇ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਮੰਗ ਕੀਤੀ ਕਿ ਕਿਸਾਨ ਆਗੂ ਦੇ ਪਰਿਵਾਰ ਦੀ ਆਰਥਿਕ ਸਹਾਇਤਾ ਲਈ ਬਣਦੀ ਰਾਸ਼ੀ ਜਾਰੀ ਕੀਤੀ ਜਾਵੇ।


author

Gurminder Singh

Content Editor

Related News