ਦਿੱਲੀ ਵਿਖੇ ਮੈਟਰੋ ਸਟੇਸ਼ਨ ’ਤੇ ਸਿੱਖ ਨੌਜਵਾਨ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣਾ ਨਿੰਦਾਯੋਗ : ਐਡਵੋਕੇਟ ਧਾਮੀ

Saturday, Apr 02, 2022 - 09:48 AM (IST)

ਦਿੱਲੀ ਵਿਖੇ ਮੈਟਰੋ ਸਟੇਸ਼ਨ ’ਤੇ ਸਿੱਖ ਨੌਜਵਾਨ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣਾ ਨਿੰਦਾਯੋਗ : ਐਡਵੋਕੇਟ ਧਾਮੀ

ਅੰਮ੍ਰਿਤਸਰ (ਦੀਪਕ) - ਦਿੱਲੀ ਵਿਖੇ ਮੈਟਰੋ ਸਟੇਸ਼ਨ ’ਤੇ ਇਕ ਅੰਮ੍ਰਿਤਧਾਰੀ ਗੁਰਸਿੱਖ ਨੌਜਵਾਨ ਨੂੰ ਕਿਰਪਾਨ ਸਮੇਤ ਅੰਦਰ ਜਾਣ ਤੋਂ ਰੋਕਣ ਦੀ ਘਟਨਾ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ। ਅਜਿਹਾ ਕਰਨ ਵਾਲੇ ਕਰਮਚਾਰੀ ’ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਪ੍ਰੈੱਸ ਬਿਆਨ ਰਾਹੀਂ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਦੇ ਵਾਰ-ਵਾਰ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਦੁੱਖ ਦੀ ਗਲ ਹੈ ਕਿ ਸਰਕਾਰਾਂ ਅਜਿਹਾ ਕਰਨ ਵਾਲਿਆਂ ਤੇ ਕੋਈ ਮਿਸਾਲੀ ਕਾਰਵਾਈ ਨਹੀਂ ਕਰ ਰਹੀਆਂ। 

ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ

ਉਨ੍ਹਾਂ ਕਿਹਾ ਕਿ ਭਾਰਤ ਦੇ ਸੰਵਿਧਾਨ ਅੰਦਰ ਦੇਸ਼ ਦੇ ਹਰ ਨਾਗਰਿਕ ਨੂੰ ਆਪਣੀਆਂ ਧਾਰਮਿਕ ਮਾਨਤਾਵਾਂ ’ਤੇ ਪਹਿਰਾ ਦੇਣ ਦੀ ਖੁੱਲ ਹੈ। ਇਸ ਦੇ ਬਾਵਜੂਦ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ’ਤੇ ਸਵਾਲ ਉਠਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਨਾਗਰਿਕ ਹਵਾਬਾਜ਼ੀ ਮੰਤਰਾਲੇ ਵੱਲੋਂ ਹਵਾਈ ਅੱਡਿਆਂ ’ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਣ ਕੇ ਜਾਣ ’ਤੇ ਪਾਬੰਦੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਜਿਸ ਨੂੰ ਸ਼੍ਰੋਮਣੀ ਕਮੇਟੀ ਦੇ ਵਿਰੋਧ ਮਗਰੋਂ ਮੰਤਰਾਲੇ ਨੇ ਵਾਪਸ ਲਿਆ ਸੀ। 

ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ: ਅੰਮ੍ਰਿਤਸਰ ਏਅਰਪੋਰਟ ਪੁੱਜੀਆਂ 2 ਨੌਜਵਾਨਾਂ ਦੀਆਂ ਲਾਸ਼ਾਂ, 25 ਦਿਨ ਪਹਿਲਾਂ ਦੁਬਈ ’ਚ ਹੋਈ ਸੀ ਮੌਤ

ਉਨ੍ਹਾਂ ਕਿਹਾ ਕਿ ਹੁਣ ਦਿੱਲੀ ਦੇ ਇਕ ਮੈਟਰੋ ਸਟੇਸ਼ਨ ’ਤੇ ਅੰਮ੍ਰਿਤਧਾਰੀ ਨੌਜਵਾਨ ਨੂੰ ਇਕ ਪੁਲਸ ਮੁਲਾਜ਼ਮ ਕਿਰਪਾਨ ਉਤਾਰ ਕੇ ਸਾਈਜ਼ ਚੈੱਕ ਕਰਵਾਉਣ ਲਈ ਮਜਬੂਰ ਕਰ ਰਿਹਾ ਹੈ। ਦਿੱਲੀ ਵਿਖੇ ਵੱਡੀ ਗਿਣਤੀ ਵਿਚ ਸਿੱਖ ਵਸਦੇ ਹਨ ਅਤੇ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ਬਾਰੇ ਰਾਜਧਾਨੀ ਦੇ ਕਿਸੇ ਬਸ਼ਿੰਦੇ ਨੂੰ ਭੁਲੇਖਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਜਾਣਬੁਝ ਕੇ ਕੀਤੀ ਗਈ ਹੈ, ਜਿਸ ਦੇ ਦੋਸ਼ੀ ਪੁਲਸ ਮੁਲਾਜ਼ਮ ’ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਗ੍ਰਹਿ ਮੰਤਰਾਲੇ ਅਤੇ ਦਿੱਲੀ ਸਰਕਾਰ ਨੂੰ ਪੱਤਰ ਲਿਖਿਆ ਜਾਵੇਗਾ ਤਾਂ ਜੋ ਅੱਗੇ ਤੋਂ ਕੋਈ ਵੀ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ’ਤੇ ਸਵਾਲ ਨਾ ਚੁੱਕ ਸਕੇ।

ਪੜ੍ਹੋ ਇਹ ਵੀ ਖ਼ਬਰ - ਰਾਜਾਸਾਂਸੀ ’ਚ ਸ਼ਰਮਸਾਰ ਘਟਨਾ: ਨਵਜਨਮੀ ਬੱਚੀ ਦਾ ਕਤਲ ਕਰ ਨਾਲੀ ’ਚ ਸੁੱਟਿਆ, ਫੈਲੀ ਸਨਸਨੀ

 


author

rajwinder kaur

Content Editor

Related News