ਦਿੱਲੀ ’ਚ ਤਾਂ ਕੁਝ ਸੰਵਾਰ ਨਹੀਂ ਸਕੀ, ਪੰਜਾਬ ’ਚ ਕੀ ਸੰਵਾਰੇਗੀ ‘ਆਪ’ : ਸੁਖਜਿੰਦਰ ਰੰਧਾਵਾ
Monday, Feb 07, 2022 - 09:18 AM (IST)
ਜਲੰਧਰ (ਧਵਨ) - ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਆਮ ਆਦਮੀ ਪਾਰਟੀ ’ਤੇ ਸਿੱਧਾ ਸਿਆਸੀ ਹਮਲਾ ਕੀਤਾ ਹੈ। ਰੰਧਾਵਾ ਨੇ ਕਿਹਾ ਕਿ ਦਿੱਲੀ ’ਚ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਕੁਝ ਵੀ ਸੰਵਾਰਨ ’ਚ ਅਸਫਲ ਰਹੀ ਹੈ। ਅਜਿਹੀ ਹਾਲਤ ’ਚ ਆਮ ਆਦਮੀ ਪਾਰਟੀ ਤੋਂ ਪੰਜਾਬ ’ਚ ਕੁਝ ਸੰਵਾਰਨ ਦੀ ਉਮੀਦ ਕਿਵੇਂ ਕੀਤੀ ਜਾ ਸਕਦੀ ਹੈ।
ਪੜ੍ਹੋ ਇਹ ਵੀ ਖ਼ਬਰ - ਨਵਜੋਤ ਸਿੱਧੂ, CM ਚੰਨੀ ਤੇ ਜਾਖੜ ਦੀ ਤਾਰੀਫ਼ ਕਰ ਬੋਲੇ ਰਾਹੁਲ ਗਾਂਧੀ, ਕਿਹਾ-ਇਹ ਹਨ ‘ਕਾਂਗਰਸ ਦੇ ਹੀਰੇ’
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਸ਼ਹਿਰਾਂ ਤੇ ਪਿੰਡਾਂ ’ਚ ਚੰਗੀ ਸਹੂਲਤਾਂ ਦੇਣ ਦੇ ਕੀਤੇ ਜਾ ਰਹੇ ਵਾਅਦਿਆਂ ’ਤੇ ਟਿੱਪਣੀ ਕਰਦੇ ਹੋਏ ਉਪ ਮੁੱਖ ਮੰਤਰੀ ਰੰਧਾਵਾ ਨੇ ਕਿਹਾ ਕਿ ਕੇਜਰੀਵਾਲ ਨੂੰ ਪਹਿਲਾਂ ਦਿੱਲੀ ’ਚ ਆਪਣੀ ਪ੍ਰਫਾਰਮੈਂਸ ਦਿਖਾਉਣੀ ਚਾਹੀਦੀ ਹੈ, ਉਸ ਤੋਂ ਬਾਅਦ ਉਸ ਨੂੰ ਹੋਰ ਸੂਬਿਆਂ ’ਚ ਜਾ ਕੇ ਲੋਕਾਂ ਤੋਂ ਵੋਟਾਂ ਮੰਗਣ ਦਾ ਅਧਿਕਾਰ ਹੈ। ਜੇਕਰ ‘ਆਪ’ ਦਿੱਲੀ ਦੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਨਹੀਂ ਦੇ ਸਕੀ ਤਾਂ ਫਿਰ ਉਹ ਪੰਜਾਬ ’ਚ ਕੀ ਕਾਰਗੁਜ਼ਾਰੀ ਵਿਖਾ ਸਕਦੀ ਹੈ, ਇਸ ’ਤੇ ਸਵਾਲੀਆ ਨਿਸ਼ਾਨ ਖਡ਼੍ਹਾ ਹੋ ਜਾਂਦਾ ਹੈ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਪੰਜਾਬ ਦੇ ਇਸ ਹਲਕੇ ’ਚੋਂ ਦੋ ਕਾਂਗਰਸੀ ਉਮੀਦਵਾਰਾਂ ਨੇ ਭਰਿਆ ਨਾਮਜ਼ਦਗੀ ਪੱਤਰ (ਵੀਡੀਓ)
ਉਪ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਦੀ ਗਿਣਤੀ ਅੱਜ ਸਭ ਤੋਂ ਜ਼ਿਆਦਾ ਪ੍ਰਦੂਸ਼ਿਤ ਸ਼ਹਿਰਾਂ ’ਚ ਹੁੰਦੀ ਹੈ। ਦਿੱਲੀ ’ਚ ਅੱਜ ਕੋਈ ਵੀ ਪੰਜਾਬੀ ਜਾ ਕੇ ਰਹਿਣਾ ਨਹੀਂ ਚਾਹੁੰਦਾ ਹੈ। ਦਿੱਲੀ ਦੇ ਲੋਕਾਂ ਤੋਂ ਜੇਕਰ ਅੱਜ ਜਾ ਕੇ ਪੁੱਛਿਆ ਜਾਵੇ ਕਿ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਖੁਸ਼ ਹਨ ਤਾਂ ਨਾਂਹ-ਪੱਖੀ ਜਵਾਬ ਹੀ ਮਿਲੇਗਾ। ਉਨ੍ਹਾਂ ਦਾਅਵਾ ਕੀਤਾ ਕਿ ਅੱਜ ਵੀ ਪੰਜਾਬ ਦੇ ਸ਼ਹਿਰ ਅਤੇ ਪਿੰਡ ਦਿੱਲੀ ਦੀ ਤੁਲਨਾ ’ਚ ਕਾਫ਼ੀ ਬਿਹਤਰ ਹਨ, ਜਿੱਥੇ ਲੋਕਾਂ ਨੂੰ ਰਹਿਣ ਲਈ ਸਰਕਾਰ ਨੇ ਬਿਹਤਰ ਨਾਗਰਿਕ ਸਹੂਲਤਾਂ ਉਪਲਬਧ ਕਰਵਾਈਆਂ ਹਨ ਅਤੇ ਨਾਲ ਹੀ ਪੰਜਾਬ ਦਾ ਜਲਵਾਯੂ ਤੇ ਮਾਹੌਲ ਵੀ ਦਿੱਲੀ ਦੀ ਤੁਲਨਾ ’ਚ ਕਾਫ਼ੀ ਚੰਗਾ ਹੈ।
ਪੜ੍ਹੋ ਇਹ ਵੀ ਖ਼ਬਰ - ਸ਼ਰਮਨਾਕ : ਟੌਫੀ ਦੇਣ ਦੇ ਬਹਾਨੇ 5 ਸਾਲਾ ਬੱਚੇ ਨੂੰ ਕੁਆਰਟਰ ’ਚ ਲਿਜਾ ਕੀਤਾ ਕੁਕਰਮ
ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ