ਹੁਣ ਦਿੱਲੀ ਏਅਰਪੋਰਟ ਤੱਕ ਜਾਣਗੀਆਂ ਪੰਜਾਬ ਦੀਆਂ ਬੱਸਾਂ, ਮਨਜ਼ੂਰੀ ਲਈ ਅਫ਼ਸਰਾਂ ਕੋਲ ਪੁੱਜੀਆਂ ਫਾਈਲਾਂ

06/01/2022 5:27:50 PM

ਜਲੰਧਰ— ਪੰਜਾਬ ਰੋਡਵੇਜ਼ ਦੀਆਂ ਬੱਸਾਂ ਨਵੀਂ ਦਿੱਲੀ ਤੱਕ ਚੱਲਣ ਨੂੰ ਲੈ ਕੇ ਵੋਲਵੋ ਦੀਆਂ ਫਾਈਲਾਂ ਏਅਰਪੋਰਟ ਅਧਿਕਾਰੀਆਂ ਕੋਲ ਪਹੁੰਚ ਚੁੱਕੀਆਂ ਹਨ। ਦਿੱਲੀ ਸਰਕਾਰ ਦੇ ਟਰਾਂਸਪੋਰਟ ਮੰਤਰਾਲਾ ਨੇ ਆਪਣੀ ਮਨਜ਼ੂਰੀ ਦੇ ਦਿੱਤੀ ਹੈ ਅਤੇ ਰੈਸੀਪ੍ਰੋਕਲ ਐਗਰੀਮੈਂਟ ਵੀ ਸਾਈਨ ਕੀਤਾ ਜਾ ਚੁੱਕਿਆ ਹੈ ਪਰ ਏਅਰਪੋਰਟ ਤੱਕ ਚੱਲਣ ਵਾਲੀਆਂ ਬੱਸਾਂ ਨੂੰ ਅੰਤਿਮ ਮਨਜ਼ੂਰੀ ਏਅਰਪੋਰਟ ਅਧਿਕਾਰੀਆਂ ਨੇ ਦੇਣੀ ਹੈ। ਪੰਜਾਬ ਟਰਾਂਸਪੋਰਟ ਮਹਿਕਮੇ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਵਾਲਵੋ ਨੂੰ ਮਨਜ਼ੂਰੀ ਦਾ ਪ੍ਰੋਸੀਜ਼ਰ ਅੰਤਿਮ ਪੜ੍ਹਾਅ ’ਚ ਚੱਲ ਰਿਹਾ ਹੈ।

ਇਹ ਵੀ ਪੜ੍ਹੋ: ਮਾਮਲਾ ਗੰਨਮੈਨ ਵੱਲੋਂ ਕੀਤੀ ਗਈ ਖ਼ੁਦਕੁਸ਼ੀ ਦਾ, ਲਾਸ਼ ਬਣੇ ਪਿਓ ਨੂੰ ਵੇਖ ਧਾਹਾਂ ਮਾਰ ਰੋਈਆਂ ਕੈਨੇਡਾ ਤੋਂ ਪਰਤੀਆਂ ਧੀਆਂ

ਉਮੀਦ ਹੈ ਕਿ ਜਲਦੀ ਹੀ ਫਾਈਲਾਂ ਨੂੰ ਸਾਈਨ ਹੋਣ ਤੋਂ ਬਾਅਦ ਦਿੱਲੀ ਏਅਰਪੋਰਟ ਤੱਕ ਪੰਜਾਬ ਰੋਡਵੇਜ਼ ਦੀ ਵੋਲਵੋ ਦੀ ਸਰਵਿਸ ਸ਼ੁਰੂ ਹੋ ਜਾਵੇਗੀ। ਵਾਲਵੋ ਬੱਸਾਂ ਨੂੰ ਦਿੱਲੀ ਏਅਰਪੋਰਟ ਤੱਕ ਚਲਵਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਕੋਸ਼ਿਸ਼ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਟਰਾਂਸਪੋਰਟ ਮਹਿਕਮੇ ਦੇ ਸੀਨੀਅਰ ਅਧਿਕਾਰੀ ਦੋ ਦਿਨ ਲਈ ਦਿੱਲੀ ਟਰਾਂਸਪੋਰਟ ਮੰਤਰਾਲਾ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਪਹੁੰਚੇ ਸਨ,ਜਿਸ ’ਚ ਬੱਸਾਂ ਨੂੰ ਚਲਾਉਣ ਦੀ ਮਨਜ਼ੂਰੀ ਮਿਲ ਚੁੱਕੀ ਹੈ। ਹੁਣ ਏਅਰਪੋਰਟ ਅਥਾਰਿਟੀ ਦੀ ਅਪਰੂਵਲ ਮਿਲਣ ਦਾ ਇੰਤਜ਼ਾਰ ਹੈ। 

ਇਹ ਵੀ ਪੜ੍ਹੋ: 25 ਲੱਖ ਖ਼ਰਚ ਕੇ ਕੈਨੇਡਾ ਭੇਜੀ ਪਤਨੀ ਨੇ ਦਿੱਤਾ ਧੋਖਾ, ਸਾਹਮਣੇ ਆਈ ਸੱਚਾਈ ਨੂੰ ਜਾਣ ਪਰਿਵਾਰ ਦੇ ਉੱਡੇ ਹੋਸ਼

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News