ਦਿੱਲੀ ਏਅਰਪੋਰਟ ''ਤੇ ਰੋਕੇ ਜਾਣ ਦੀ ਘਟਨਾ ਤੋਂ ਬਾਅਦ CM ਮਾਨ ਦਾ ਵੱਡਾ ਬਿਆਨ
Friday, Oct 23, 2026 - 07:28 PM (IST)
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਦੋਸ਼ ਲਗਾਇਆ ਕਿ ਪੈਰਿਸ ਤੋਂ ਵਾਪਸੀ 'ਤੇ ਉਨ੍ਹਾਂ ਨੂੰ ਦਿੱਲੀ ਦੇ ਹਵਾਈ ਅੱਡੇ 'ਤੇ ਕਸਟਮ ਵਿਭਾਗ ਵੱਲੋਂ ਕਰੀਬ ਦੋ ਘੰਟੇ ਤੱਕ ਪਰੇਸ਼ਾਨ ਕੀਤਾ ਗਿਆ। ਉਨ੍ਹਾਂ ਨੇ ਇਸ ਘਟਨਾ ਨੂੰ ਆਮ ਆਦਮੀ ਪਾਰਟੀ ਵੱਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨਾਲ ਜੋੜਿਆ ਹੈ। ਮੁੱਖ ਮੰਤਰੀ ਨੇ ਦੋਸ਼ ਲਗਾਇਆ ਕਿ ਇਹ ਕਾਰਵਾਈ ਗਿਆਨੇਸ਼ ਕੁਮਾਰ ਵਿਰੁੱਧ 'ਆਪ' ਦੇ ਰੁਖ਼ ਦੇ ਬਦਲੇ ਵਜੋਂ ਕੀਤੀ ਗਈ ਹੈ। ਉਨ੍ਹਾਂ ਨੇ ਸੀਨੀਅਰ ਕਸਟਮ ਅਧਿਕਾਰੀ ਮਨੀਸ਼ ਕੁਮਾਰ ਦਾ ਜ਼ਿਕਰ ਕੀਤਾ, ਮੁੱਖ ਮੰਤਰੀ ਨੇ ਕਿਹਾ ਕਿ ਇਹ ਅਧਿਕਾਰੀ ਗਿਆਨੇਸ਼ ਕੁਮਾਰ ਦਾ ਭਰਾ ਹੈ।
ਇਹ ਵੀ ਪੜ੍ਹੋ : ਨਾਕੇ 'ਤੇ ਖੜ੍ਹੀ ਪੰਜਾਬ ਪੁਲਸ 'ਤੇ ਅੰਨ੍ਹੇਵਾਹ ਫਾਇਰਿੰਗ, ਦੋਵਾਂ ਪਾਸਿਓਂ ਚੱਲੀਆਂ ਗੋਲੀਆਂ
ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਮੁੱਖ ਮੰਤਰੀ ਦੀ ਪੈਰਿਸ ਫੇਰੀ ਤੋਂ ਵਾਪਸੀ ਸਮੇਂ ਜੁੜਿਆ। ਦਾਅਵਾ ਕੀਤਾ ਗਿਆ ਕਿ ਕਸਟਮ ਅਧਿਕਾਰੀਆਂ ਨੇ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਦੇ ਸਾਮਾਨ ਦੀ ਚੈਕਿੰਗ ਕੀਤੀ ਅਤੇ ਬਾਅਦ ਵਿਚ 50,000 ਰੁਪਏ ਦਾ ਜੁਰਮਾਨਾ ਲਗਾਇਆ ਗਿਆ। 'ਆਪ' ਨੇ ਦੋਸ਼ ਲਗਾਇਆ ਕਿ ਮਾਨ ਨੂੰ ਬਾਹਰ ਜਾਣ ਦੀ ਇਜਾਜ਼ਤ ਮਿਲਣ ਤੋਂ ਪਹਿਲਾਂ ਹਵਾਈ ਅੱਡੇ 'ਤੇ ਦੋ ਘੰਟੇ ਤੋਂ ਵੱਧ ਸਮਾਂ ਇੰਤਜ਼ਾਰ ਕਰਨਾ ਪਿਆ। ਇਸ ਘਟਨਾ ਕਾਰਨ 'ਆਪ' ਅਤੇ ਭਾਜਪਾ ਵਿਚਕਾਰ ਸਿਆਸੀ ਬਿਆਨਬਾਜ਼ੀ ਸ਼ੁਰੂ ਹੋ ਗਈ ਹੈ।
ਇਹ ਵੀ ਪੜ੍ਹੋ : 7 ਰੁਪਏ ਨੇ ਬਣਾ 'ਤਾ ਕਰੋੜਪਤੀ, ਫਰੀਦਕੋਟ ਦੇ ਗਰੀਬ ਪਰਿਵਾਰ ਦੀ ਕਿਸਮਤ ਨੇ ਮਾਰੀ ਪਲਟੀ
ਭਾਜਪਾ ਨੇ ਕਿਹਾ ਕਿ ਜੁਰਮਾਨੇ ਦੀ ਰਸੀਦ ਜਨਤਕ ਕਰੋ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਾਏ ਗਏ ਦੋਸ਼ਾਂ 'ਤੇ ਪਲਟਵਾਰ ਕਰਦਿਆਂ ਪੰਜਾਬ ਭਾਜਪਾ ਨੇ ਮੁੱਖ ਮੰਤਰੀ ਤੋਂ ਕਸਟਮ ਵਿਭਾਗ ਵੱਲੋਂ ਲਾਏ ਗਏ ਕਥਿਤ ਜੁਰਮਾਨੇ ਦੀ ਰਸੀਦ ਜਨਤਕ ਕਰਨ ਦੀ ਮੰਗ ਕੀਤੀ ਹੈ। ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਵਿਭਾਗ ਨੇ ਉਨ੍ਹਾਂ ਨੂੰ 50,000 ਰੁਪਏ ਦਾ ਜੁਰਮਾਨਾ ਕਿਉਂ ਲਗਾਇਆ ਹੈ ਅਤੇ ਉਹ ਵਿਦੇਸ਼ ਤੋਂ ਅਜਿਹਾ ਕੀ ਲੈ ਕੇ ਆਏ ਸਨ ਜਿਸ ਕਾਰਨ ਕਸਟਮ ਵਿਭਾਗ ਨੂੰ ਇਹ ਕਾਰਵਾਈ ਕਰਨੀ ਪਈ। ਚੰਡੀਗੜ੍ਹ ਵਿਚ ਸ਼ੁੱਕਰਵਾਰ ਨੂੰ ਮੀਡੀਆ ਨਾਲ ਗੱਲਬਾਤ ਕਰਦਿਆਂ ਸਰੀਨ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਇਹ ਦਾਅਵਾ ਕਰਕੇ ਆਪਣੀ ਜਵਾਬਦੇਹੀ ਤੋਂ ਨਹੀਂ ਬਚ ਸਕਦੇ ਕਿ ਦਿੱਲੀ ਏਅਰਪੋਰਟ 'ਤੇ ਕਸਟਮ ਵਿਭਾਗ ਦਾ ਮੁਖੀ ਮੁੱਖ ਚੋਣ ਕਮਿਸ਼ਨਰ ਦਾ ਭਰਾ ਹੈ। ਉਨ੍ਹਾਂ ਨੇ ਮਾਨ ਦੇ ਇਸ ਦਾਅਵੇ ਨੂੰ ਬੇਤੁਕਾ ਦੱਸਦਿਆਂ ਰੱਦ ਕਰ ਦਿੱਤਾ ਅਤੇ ਕਸਟਮ ਵਿਭਾਗ ਵੱਲੋਂ ਲਾਏ ਗਏ ਕਥਿਤ ਜੁਰਮਾਨੇ ਦੀ ਰਸੀਦ ਜਨਤਕ ਕਰਨ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਪਰਵਿੰਦਰ ਝੋਟਾ ਦੇ ਕਤਲ ਮਗਰੋਂ ਇਕ ਹੋਰ ਮੈਡੀਕਲ ਸਟੋਰ ਹੋਇਆ ਸੀਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
