ਦਿੱਲੀ ਏਅਰਪੋਰਟ ਜਾਣ ਵਾਲੇ NRI ਪੰਜਾਬੀਆਂ ਨੂੰ ਪੰਜਾਬ ਸਰਕਾਰ ਦੀ ਸੌਗਾਤ, ਹੁਣ ਨਹੀਂ ਹੋਣਾ ਪਵੇਗਾ ਖੱਜਲ
Thursday, Aug 08, 2024 - 01:40 PM (IST)
ਨਵੀਂ ਦਿੱਲੀ/ਚੰਡੀਗੜ੍ਹ : ਪੰਜਾਬ ਸਰਕਾਰ ਨੇ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਏਅਰਪੋਰਟ 'ਤੇ ਆਉਣ ਜਾਣ ਵਾਲੇ ਐੱਨ. ਆਰ. ਆਈ. ਪੰਜਾਬੀਆਂ ਦੀ ਸਹੂਲਤ ਲਈ ਸਹਾਇਤਾ ਕੇਂਦਰ ਸਥਾਪਤ ਕੀਤਾ ਹੈ। ਲੋਕਾਂ ਦੀ ਸਹੂਲਤ ਲਈ ਇੱਥੇ 24 ਘੰਟੇ ਕਰਮਚਾਰੀ ਤਾਇਨਾਤ ਰਹਿਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਸ ਦਾ ਉਦਘਾਟਨ ਕਰ ਦਿੱਤਾ ਹੈ। ਇਸ ਪ੍ਰੋਜੈਕਟ ਲਈ ਪੰਜਾਬ ਸਰਕਾਰ ਨੇ ਇਕ ਨਿੱਜੀ ਕੰਪਨੀ ਨਾਲ ਸਮਝੌਤਾ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਬੈਠ ਕੇ ਅਮਰੀਕਾ ਵਿਚ ਮਾਰੀ ਜਾਂਦੀ ਸੀ ਠੱਗੀ, ਫੜੀ ਗਈ ਗੈਂਗ ਦਾ ਕਾਰਨਾਮਾ ਸੁਣ ਨਹੀਂ ਹੋਵੇਗਾ ਯਕੀਨ
ਜਾਣਕਾਰੀ ਮੁਤਾਬਕ ਇਹ ਸੁਵਿਧਾ ਕੇਂਦਰ ਦਿੱਲੀ ਦੇ ਹਵਾਈ ਅੱਡੇ ’ਤੇ ਟਰਮੀਨਲ ਤਿੰਨ ਕੋਲ ਬਣਾਇਆ ਗਿਆ ਹੈ। ਇਹ ਕੇਂਦਰ ਪਰਵਾਸੀ ਪੰਜਾਬੀਆਂ ਨੂੰ ਖੱਜਲ-ਖ਼ੁਆਰੀ ਤੋਂ ਬਚਾਉਣ ਲਈ ਬਣਾਇਆ ਗਿਆ ਹੈ। ਪੰਜਾਬ ਸਰਕਾਰ ਇਸ ਕੇਂਦਰ ਵਿਚ ਆਪਣੇ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਤਾਇਨਾਤੀ ਕਰੇਗੀ। ਪਰਵਾਸੀ ਪੰਜਾਬੀਆਂ ਨੂੰ ਇੱਥੇ ਪੰਜਾਬ ਭਵਨ ਜਾਂ ਨਜ਼ਦੀਕੀ ਥਾਵਾਂ ’ਤੇ ਛੱਡਣ ਲਈ ਕੇਂਦਰ ਵਿਚ ਦੋ ਇਨੋਵਾ ਵਾਹਨ ਵੀ ਤਾਇਨਾਤ ਕੀਤੇ ਜਾਣਗੇ। ਹੰਗਾਮੀ ਹਾਲਤ ਵਿਚ ਮਹਿਮਾਨਾਂ ਨੂੰ ਪੰਜਾਬ ਭਵਨ ਵਿਚ ਕਮਰਿਆਂ ਦੀ ਸਹੂਲਤ ਵੀ ਦਿੱਤੀ ਜਾਵੇਗੀ। ਪੰਜਾਬ ਸਰਕਾਰ ਨੇ ਸੁਵਿਧਾ ਕੇਂਦਰ ਦਾ ਹੈਲਪ ਨੰਬਰ 011-61232182 ਜਾਰੀ ਕੀਤਾ ਹੈ।
ਇਹ ਵੀ ਪੜ੍ਹੋ : ਵਿਦਿਆਰਥੀਆਂ ਲਈ ਅਹਿਮ ਖ਼ਬਰ, ਸ਼ਾਨਦਾਰ ਕਦਮ ਚੁੱਕਣ ਦੀ ਤਿਆਰੀ ਵਿਚ ਪੰਜਾਬ ਸਕੂਲ ਸਿੱਖਿਆ ਵਿਭਾਗ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8