ਦਿੱਲੀ ਧਮਾਕੇ ਤੋਂ ਬਾਅਦ ਪੰਜਾਬ ਵਿਚ ਚਾਰ ਨੌਜਵਾਨ ਗ੍ਰਿਫ਼ਤਾਰ, ਤਿੰਨ ਬੰਬ ਬਰਾਮਦ
Thursday, Nov 13, 2025 - 06:26 PM (IST)
ਮੋਗਾ (ਕਸ਼ਿਸ਼ ਸਿੰਗਲਾ) : ਦਿੱਲੀ ਵਿਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਮੋਗਾ ਪੁਲਸ ਵੱਲੋਂ ਵੱਖ-ਵੱਖ ਥਾਵਾਂ 'ਤੇ ਰੂਟੀਨ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦਰਮਿਆਨ ਪੁਲਸ ਵੱਲੋਂ ਦੋ ਮੋਟਰਸਾਈਕਲ ਸਵਾਰ ਚਾਰ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਕੋਲੋਂ ਤਿੰਨ ਪੈਟਰੋਲ ਬੰਬ ਬਰਾਮਦ ਹੋਏ ਹਨ, ਜੋ ਬੀਅਰ ਦੀਆਂ ਬੋਤਲਾਂ ਵਿਚ ਬਣਾਏ ਗਏ ਸਨ। ਇੱਥੇ ਇਹ ਦੱਸਣਾ ਬਣਦਾ ਹੈ ਕਿ ਨੌਜਵਾਨਾਂ ਕੋਲੋਂ ਮਾਚਿਸ ਅਤੇ ਹੋਰ ਸਮਾਨ ਵੀ ਬਰਾਮਦ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਇਹ 4 ਨੌਜਵਾਨ ਫਰੀਦਕੋਟ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।
ਇਹ ਵੀ ਪੜ੍ਹੋ : ਪਾਵਰਕਾਮ ਨੇ ਆਖਿਰ ਚੁੱਕ ਲਿਆ ਵੱਡਾ ਕਦਮ, ਇਨ੍ਹਾਂ ਬਿਜਲੀ ਕੁਨੈਕਸ਼ਨਾਂ ਵਾਲਿਆਂ 'ਤੇ ਸ਼ੁਰੂ ਹੋਈ ਕਾਰਵਾਈ
ਜ਼ਿਕਰਯੋਗ ਇਹ ਹੈ ਕਿ ਕੁਝ ਮਹੀਨੇ ਪਹਿਲਾਂ ਹੀ ਮੋਗਾ ਦੇ ਕਸਬਾ ਬਾਘਾ ਪੁਰਾਣਾ ਦੇ ਪਿੰਡ ਮਾੜੀ ਮੁਸਤਫਾ ਵਿਚ ਇਕ ਦੁਕਾਨ ਉੱਪਰ ਪੈਟਰੋਲ ਬੰਬ ਨੌਜਵਾਨਾਂ ਵੱਲੋਂ ਸੁੱਟਿਆ ਗਿਆ ਸੀ ਅਤੇ ਉਹ ਵੀ ਫਰੀਦਕੋਟ ਦੇ ਹੀ ਰਹਿਣ ਵਾਲੇ ਦੱਸੇ ਜਾ ਰਹੇ ਸਨ। ਫਿਲਹਾਲ ਪੁਲਸ ਵਲੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਪੁੱਛਗਿੱਛ ਦੌਰਾਨ ਮੁਲਜ਼ਮਾਂ ਤੋਂ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵਿੱਛਣ ਜਾ ਰਹੀ ਇਕ ਹੋਰ ਰੇਲਵੇ ਲਾਈਨ, ਇਨ੍ਹਾਂ ਜ਼ਿਲ੍ਹਿਆਂ ਦੇ ਪਿੰਡਾਂ ਦੀ ਜ਼ਮੀਨ ਹੋਵੇਗੀ ਐਕਵਾਇਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
