ਪੰਜਾਬ ''ਚ ਧਮਾਕੇ ਮਗਰੋਂ ਦਿੱਲੀ ਜਾਣ ਵਾਲੀਆਂ ਟਰੇਨਾਂ ਰੱਦ! ਰੇਲਵੇ ਨੇ ਲਿਆ ਅਹਿਮ ਫ਼ੈਸਲਾ

Tuesday, Apr 28, 2026 - 09:32 AM (IST)

ਪੰਜਾਬ ''ਚ ਧਮਾਕੇ ਮਗਰੋਂ ਦਿੱਲੀ ਜਾਣ ਵਾਲੀਆਂ ਟਰੇਨਾਂ ਰੱਦ! ਰੇਲਵੇ ਨੇ ਲਿਆ ਅਹਿਮ ਫ਼ੈਸਲਾ

ਪਟਿਆਲਾ/ਚੰਡੀਗੜ੍ਹ : ਪਟਿਆਲਾ ਸਥਿਤ ਸ਼ੰਭੂ ਵਿਖੇ ਰੇਲਵੇ ਟਰੈਕ ਨੇੜੇ ਜ਼ੋਰਦਾਰ ਧਮਾਕੇ ਤੋਂ ਬਾਅਦ ਪੰਜਾਬ ਤੋਂ ਦਿੱਲੀ ਜਾਣ ਵਾਲੀਆਂ ਟਰੇਨਾਂ 'ਤੇ ਵੱਡਾ ਅਸਰ ਪਿਆ ਹੈ। ਸੂਤਰਾਂ ਦੇ ਮੁਤਾਬਕ ਪਤਾ ਲੱਗਿਆ ਹੈ ਕਿ ਸੁਰੱਖਿਆ ਕਾਰਨਾਂ ਕਰਕੇ ਰੇਲਵੇ ਪ੍ਰਸ਼ਾਸਨ ਨੇ ਕਈ ਟਰੇਨਾਂ ਨੂੰ ਰੱਦ ਕਰ ਦਿੱਤਾ ਹੈ, ਜਦੋਂ ਕਿ ਕੁੱਝ ਟਰੇਨਾਂ ਦੇ ਰੂਟਾਂ 'ਚ ਬਦਲਾਅ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਰੇਲਵੇ ਅਧਿਕਾਰੀਆਂ ਮੁਤਾਬਕ ਯਾਤਰੀਆਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਇਹ ਫ਼ੈਸਲਾ ਲਿਆ ਗਿਆ ਹੈ। ਮੌਕੇ 'ਤੇ ਰੇਲਵੇ ਪੁਲਸ, ਆਰ. ਪੀ. ਐੱਫ. ਅਤੇ ਫਾਰੈਂਸਿਕ ਟੀਮ ਜਾਂਚ 'ਚ ਜੁੱਟੀ ਹੋਈ ਹੈ। ਫਿਲਹਾਲ ਟਰੈਕ ਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...

ਅਧਿਕਾਰੀਆਂ ਦਾ ਕਹਿਣਾ ਹੈ ਕਿ ਹਾਲਾਤ ਆਮ ਹੋਣ ਤੋਂ ਬਾਅਦ ਹੀ ਟਰੇਨਾਂ ਦਾ ਸੰਚਾਲਨ ਦੁਬਾਰਾ ਸ਼ੁਰੂ ਕੀਤਾ ਜਾਵੇਗਾ। ਯਾਤਰੀਆਂ ਨੂੰ ਸਲਾਹ ਦਿੱਤੀ ਗਈ ਹੈ ਉਹ ਯਾਤਰਾ ਤੋਂ ਪਹਿਲਾਂ ਆਪਣੀ ਟਰੇਨ ਦੀ ਸਥਿਤੀ ਜ਼ਰੂਰੀ ਜਾਂਚ ਲੈਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e


 


author

Babita

Content Editor

Related News