ਸ੍ਰੀ ਹਰਿਮੰਦਰ ਸਾਹਿਬ ਵਿਖੇ ਸੀਸ ਨਿਵਾਉਣ ਆਵੇਗੀ ਪੂਰੀ ਦਿੱਲੀ ਕੈਬਨਿਟ, CM ਰੇਖਾ ਗੁਪਤਾ ਨੇ ਕੀਤਾ ਐਲਾਨ
Saturday, Dec 06, 2025 - 08:37 PM (IST)
ਨਵੀਂ ਦਿੱਲੀ/ਅੰਮ੍ਰਿਤਸਰ: ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਤੇ ਹੋਰ ਕੈਬਨਿਟ ਮੰਤਰੀ 8 ਦਸੰਬਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੀਸ ਨਿਵਾਉਣ ਲਈ ਆ ਰਹੇ ਹਨ। ਇਸ ਦਾ ਐਲਾਨ ਮੁੱਖ ਮੰਤਰੀ ਰੇਖਾ ਗੁਪਤਾ ਨੇ ਸੋਸ਼ਲ ਮੀਡੀਆ ਰਾਹੀਂ ਕੀਤਾ ਹੈ।
ਉਨ੍ਹਾਂ ਕਿਹਾ ਕਿ ਵਾਹਿਗੁਰੂ ਜੀ ਦੀ ਅਪਾਰ ਕਿਰਪਾ ਅਤੇ ਰਹਿਮਤ ਸਦਕਾ, ਦਿੱਲੀ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ 'ਤੇ ਆਯੋਜਿਤ ਤਿੰਨ-ਦਿਨਾ ਸਮਾਗਮ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਸੰਪੰਨ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਸਮਾਗਮ ਸਿਰਫ਼ ਇਕ ਪ੍ਰੋਗਰਾਮ ਨਹੀਂ ਸੀ, ਸਗੋਂ ਦਿੱਲੀ ਵੱਲੋਂ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਦੇਣ ਦਾ ਇਕ ਨਿਮਰ ਪ੍ਰਣ ਸੀ। ਗੁਰੂ ਸਾਹਿਬ ਦੇ ਸੱਚ, ਕੁਰਬਾਨੀ ਅਤੇ ਮਨੁੱਖਤਾ ਦੇ ਸੰਦੇਸ਼ ਨੇ ਸਾਡੇ ਸਾਰਿਆਂ ਦੇ ਦਿਲਾਂ ਨੂੰ ਛੂਹ ਲਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਇਸ ਸ਼ੁਕਰਗੁਜ਼ਾਰੀ ਅਤੇ ਸੇਵਾ ਦੀ ਭਾਵਨਾ ਤੋਂ ਪ੍ਰੇਰਿਤ ਹੋ ਕੇ ਉਹ ਪੂਰੀ ਦਿੱਲੀ ਕੈਬਨਿਟ ਸਮੇਤ 8 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਮੱਥਾ ਟੇਕਣ ਲਈ ਆਉਣਗੇ ਜਾਵਾਂਗੇ, ਤਾਂ ਜੋ ਅਸੀਂ ਸਾਰੇ ਇਸ ਸ਼ੁਭ ਮੌਕੇ 'ਤੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਜਾ ਸਕੇ। ਉਨ੍ਹਾਂ ਅਰਦਾਸ ਕੀਤੀ ਕਿ ਗੁਰੂ ਸਾਹਿਬ ਦੀ ਰਹਿਮਤ ਅਤੇ ਕਿਰਪਾ ਦਿੱਲੀ 'ਤੇ ਹਮੇਸ਼ਾ ਬਣੀ ਰਹੇ, ਸਾਨੂੰ ਸੱਚ ਦੇ ਮਾਰਗ 'ਤੇ ਚੱਲਣ ਦੀ ਬੁੱਧੀ ਪ੍ਰਦਾਨ ਕਰੇ, ਅਤੇ ਰਾਸ਼ਟਰ ਦੀ ਸੇਵਾ ਦੇ ਮਾਰਗ ਵਿਚ ਅਟੁੱਟ ਹਿੰਮਤ ਅਤੇ ਰੌਸ਼ਨੀ ਪ੍ਰਦਾਨ ਕਰੇ।
