ਭਲਕੇ ਦਿੱਲੀ ਜਾਣਗੇ CM ਭਗਵੰਤ ਮਾਨ, ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦਾ ਕਰਨਗੇ ਦੌਰਾ

Sunday, Apr 24, 2022 - 05:24 PM (IST)

ਭਲਕੇ ਦਿੱਲੀ ਜਾਣਗੇ CM ਭਗਵੰਤ ਮਾਨ, ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦਾ ਕਰਨਗੇ ਦੌਰਾ

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਭਲਕੇ ਦਿੱਲੀ ਦੌਰੇ ’ਤੇ ਜਾ ਰਹੇ ਹਨ। ਦਿੱਲੀ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਦਿੱਲੀ ਦੇ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਰਨਗੇ। ਸੂਤਰਾਂ ਅਨੁਸਾਰ ਮੁੱਖ ਮੰਤਰੀ ਦਿੱਲੀ ਦੇ ਇਕ ਹਸਪਤਾਲ ਦਾ ਦੌਰਾ ਵੀ ਕਰਨਗੇ।  

ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ ’ਚ ਵੱਡੀ ਵਾਰਦਾਤ: ਕੈਨੇਡਾ ਤੋਂ ਆਏ ਮਾਪਿਆਂ ਦੇ ਇਕਲੌਤੇ ਪੁੱਤ ਦਾ ਗੋਲੀਆਂ ਮਾਰ ਕੀਤਾ ਕਤਲ

ਸੂਤਰਾਂ ਅਨੁਸਾਰ ਸੀ. ਐੱਮ. ਭਗਵੰਤ ਮਾਨ ਦੇ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਸਿਹਤ ਮੰਤਰੀ ਵਿਜੇ ਸਿੰਗਲਾ ਵੀ ਦਿੱਲੀ ਦੌਰੇ 'ਤੇ ਜਾ ਸਕਦੇ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਦਿੱਲੀ ਦੇ ਸਕੂਲਾਂ ਤੇ ਮੁਹੱਲਾ ਕਲੀਨਿਕਾਂ ਦਾ ਇਹ ਦੌਰਾ ਦਿੱਲੀ ਦੀ ਤਰਜ਼ 'ਤੇ ਪੰਜਾਬ ਦੇ ਸਕੂਲਾਂ ਤੇ ਹਸਪਤਾਲਾਂ ਦੀ ਹਾਲਤ ਨੂੰ ਸੁਧਾਰਨ ਲਈ ਕੀਤਾ ਜਾਣਾ ਹੈ। ਪੰਜਾਬ ਦੇ ਸਕੂਲ ਤੇ ਹਸਪਤਾਲ ਵੀ ਦਿੱਲੀ ਵਾਂਗ ਬਿਹਤਰ ਬਣਾਏ ਜਾਣਗੇ। 

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਸਕੂਲੋਂ ਬੰਕ ਮਾਰ ਕੇ ਨਹਿਰ ’ਚ ਨਹਾਉਣ ਗਏ 2 ਬੱਚੇ ਡੁੱਬੇ, ਤੀਜੇ ਨੂੰ ਲੋਕਾਂ ਨੇ ਬਚਾਇਆ

ਦੱਸ ਦੇਈਏ ਕਿ ਬੀਤੇ ਦਿਨੀਂ ਮੁੱਖ ਮੰਤਰੀ 18 ਅਪ੍ਰੈਲ ਨੂੰ ਦਿੱਲੀ ਦੌਰੇ ’ਤੇ ਜਾਣ ਵਾਲੇ ਸਨ ਪਰ ਉਨ੍ਹਾਂ ਦਾ ਇਹ ਦੌਰਾ ਕੁਝ ਦਿਨਾਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ। ਇਹ ਦੌਰਾ ਕਿਸੇ ਨਿੱਜੀ ਕਾਰਨਾਂ ਕਰਕੇ ਮੁਲਤਵੀ ਹੋਇਆ ਹੈ।
 


author

rajwinder kaur

Content Editor

Related News