ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਪੂਰੀ ਕੈਬਨਿਟ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ
Monday, Dec 08, 2025 - 11:59 AM (IST)
ਅੰਮ੍ਰਿਤਸਰ- ਦਿੱਲੀ ਦੀ ਮੁੱਖ ਮੰਤਰੀ, ਰੇਖਾ ਗੁਪਤਾ, ਅੱਜ ਆਪਣੇ ਕੈਬਨਿਟ ਮੰਤਰੀਆਂ ਸਮੇਤ ਅੰਮ੍ਰਿਤਸਰ ਪਹੁੰਚੇ। ਇਸ ਦੌਰੇ ਦੌਰਾਨ, ਮੁੱਖ ਮੰਤਰੀ ਅਤੇ ਉਨ੍ਹਾਂ ਦੇ ਕੈਬਨਿਟ ਸਾਥੀਆਂ ਨੇ ਸ੍ਰੀ ਹਰਿਮੰਦਰ ਸਾਹਿਬ (ਦਰਬਾਰ ਸਾਹਿਬ) ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨੇ ਦੇਸ਼ ਅਤੇ ਸਭ ਦੇ ਭਲੇ ਲਈ ਅਰਦਾਸ ਕੀਤੀ। ਇਸ ਦੌਰੇ ਨੂੰ ਧਾਰਮਿਕ ਅਤੇ ਸੱਭਿਆਚਾਰਕ ਤੌਰ 'ਤੇ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਦੱਸ ਦੇਈਏ ਕਿ ਮੁੱਖ ਮੰਤਰੀ ਦਾ ਕਾਫ਼ਲਾ ਪਹਿਲਾਂ ਰਾਜਾਸਾਂਸੀ ਹਵਾਈ ਅੱਡੇ 'ਤੇ ਪਹੁੰਚਿਆ, ਜਿੱਥੇ ਪ੍ਰਸ਼ਾਸਨਿਕ ਅਧਿਕਾਰੀ ਅਤੇ ਸਥਾਨਕ ਨੁਮਾਇੰਦੇ ਉਨ੍ਹਾਂ ਦਾ ਸਵਾਗਤ ਕੀਤਾ। ਹਵਾਈ ਅੱਡੇ ਤੋਂ,ਕਾਫਲਾ ਸਿੱਧਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ।
ਇਹ ਵੀ ਪੜ੍ਹੋ- ਪੰਜਾਬ 'ਚ ਚੋਣਾਂ ਤੋਂ ਪਹਿਲਾਂ ਮਘੀ ਸਿਆਸਤ, ਕਾਂਗਰਸ ਵੱਲੋਂ ਇਨ੍ਹਾਂ ਹਲਕਿਆਂ 'ਚ ਚੋਣਾਂ ਦਾ ਮੁਕੰਮਲ ਬਾਈਕਾਟ
ਜਾਣਕਾਰੀ ਮੁਤਾਬਕ ਇਸ ਤੋਂ ਬਾਅਦ, ਮੁੱਖ ਮੰਤਰੀ ਦਾ ਅਗਲਾ ਪੜਾਅ ਸ਼੍ਰੀ ਦੁਰਗਿਆਣਾ ਤੀਰਥ ਜਾਵੇਗਾ। ਦੌਰੇ ਦਾ ਤੀਜਾ ਅਤੇ ਅੰਤਿਮ ਧਾਰਮਿਕ ਸਥਾਨ ਸ਼੍ਰੀ ਵਾਲਮੀਕਿ ਤੀਰਥ ਹੈ, ਜਿਸ ਨੂੰ ਰਾਮਤੀਰਥ ਵੀ ਕਿਹਾ ਜਾਂਦਾ ਹੈ। ਇਹ ਸਥਾਨ ਰਿਸ਼ੀ ਵਾਲਮੀਕਿ ਅਤੇ ਮਾਤਾ ਸੀਤਾ ਨਾਲ ਜੁੜੇ ਇਤਿਹਾਸਕ ਅਤੇ ਮਿਥਿਹਾਸਕ ਮਹੱਤਵ ਕਾਰਨ ਵਿਸ਼ੇਸ਼ ਸ਼ਰਧਾ ਦਾ ਕੇਂਦਰ ਹੈ। ਸਾਰੇ ਧਾਰਮਿਕ 'ਤੇ ਨਤਮਸਤਕ ਹੋਣ ਤੋਂ ਬਾਅਦ, ਮੁੱਖ ਮੰਤਰੀ ਦਾ ਪ੍ਰਤੀਨਿਧੀ ਮੰਡਲ ਦੁਬਾਰਾ ਰਾਜਾਸਾਂਸੀ ਹਵਾਈ ਅੱਡੇ ਤੋਂ ਦਿੱਲੀ ਲਈ ਰਵਾਨਾ ਹੋ ਜਾਵੇਗਾ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਥਾਣੇ 'ਚ ਨੌਜਵਾਨ ਦੀ ਮੌਤ, ਰੋਂਦੀ ਮਾਂ ਬੋਲੀ- 'ਮੇਰਾ ਪੁੱਤ ਕੁੱਟ-ਕੁੱਟ ਮਾਰਿਆ', ਹਾਈਵੇਅ ਕੀਤਾ ਜਾਮ
