ਦਿੱਲੀ ਕਮੇਟੀ ਨੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ

12/09/2021 2:04:00 PM

ਜਲੰਧਰ/ਨਵੀਂ ਦਿੱਲੀ (ਚਾਵਲਾ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 9ਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 346ਵਾਂ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਕਮੇਟੀ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਵਿਚ ਧਾਰਮਿਕ ਦੀਵਾਨ ਸਜਾਏ ਗਏ ਅਤੇ ਗੁਰਮਤਿ ਸਮਾਗਮ ਆਯੋਜਿਤ ਕੀਤੇ ਗਏ। ਮੁੱਖ ਸਮਾਗਮ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ’ਚ ਹੋਇਆ। ਇਥੇ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸਿੱਖ ਕੌਮ ਦੁਨੀਆ ਦੀ ਇਕਲੌਤੀ ਕੌਮ ਹੈ ਜਿਸਨੁੰ ਸ਼ਹਾਦਤਾਂ ਗੁਰੂ ਸਾਹਿਬਾਨ ਵੱਲੋਂ ਵਿਰਸੇ ਵਿਚ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਅਰਜਨ ਦੇਵ ਜੀ ਨੇ ਆਪਣੀ ਸ਼ਹੀਦੀ ਦੇ ਕੇ ਇਸਦੀ ਸ਼ੁਰੂਆਤ ਕੀਤੀ ਸੀ ਤੇ ਗੁਰੂ ਤੇਗ ਬਹਾਦਰ ਸਾਹਿਬ ਨੇ ਆਪਣੀ ਸ਼ਹਾਦਤ ਦੇ ਕੇ ਮਨੁੱਖਤਾ ਦੀ ਰਾਖੀ ਕੀਤੀ।

PunjabKesari

ਕਾਲਕਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਮੰਨ ਚੁੱਕੇ ਹਨ ਕਿ ਜੇਕਰ ਗੁਰੂ ਤੇਗ ਬਹਾਦਰ ਸਾਹਿਬ ਨੇ ਸ਼ਹਾਦਤ ਨਾ ਦਿੱਤੀ ਹੁੰਦੀ ਤਾਂ ਅੱਜ ਦੇਸ਼ ਦਾ ਸਰੂਪ ਕੁਝ ਹੋਰ ਹੀ ਹੁੰਦਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਦਾ ਦਿਹਾੜਾ ਅਗਲੇ ਸਾਲ ਹੋਰ ਵੱਡੀ ਪੱਧਰ ’ਤੇ ਮਨਾਇਆ ਜਾਵੇਗਾ ਤੇ ਇਸ ਅਧੀਨ ਗੁਰਦੁਆਰਾ ਸੀਸਗੰਜ ਸਾਹਿਬ ’ਤੇ ਨੌਵੇਂ ਮਹੱਲੇ ਦੀ ਸੰਪੂਰਨ ਵਿਆਖਿਆ ਕਰ ਕੇ ਇਹ ਦਿਹਾੜਾ ਮਨਾਇਆ ਜਾਵੇਗਾ।

PunjabKesari

ਸੰਗਤਾਂ ਨੂੰ ਅਪੀਲ ਕਰਦਿਆਂ ਸਰਦਾਰ ਕਾਲਕਾ ਨੇ ਦਿੱਲੀ ਕਮੇਟੀ ਵੱਲੋਂ ਪੰਥ ਦੀ ਸੇਵਾ ਵਾਸਤੇ ਜੋ ਕਾਰਜ ਕੀਤੇ ਜਾ ਰਹੇ ਹਨ, ਉਸ ਵਿਚ ਸੰਗਤ ਦਾ ਯੋਗਦਾਨ ਬਹੁਤ ਅਹਿਮੀਅਤ ਰੱਖਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੇ ਨਾਲ ਭਾਈ ਸਤੀ ਦਾਸ, ਭਾਈ ਮਤੀ ਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਵੀ ਕਦੇ ਭੁੱਲੀ ਨਹੀਂ ਜਾ ਸਕਦੀ ਜਿਨ੍ਹਾਂ ਨੇ ਗੁਰੁ ਸਾਹਿਬ ਤੋਂ ਪਹਿਲਾ ਸ਼ਹਾਦਤਾਂ ਦਿੱਤੀਆਂ।

PunjabKesariPunjabKesari


Anuradha

Content Editor

Related News