ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਿੰਡ ਦਿਆਲ ਭੱਟੀ ’ਚ ਲਾਇਆ ਮੈਡੀਕਲ ਕੈਂਪ
Tuesday, Sep 09, 2025 - 09:15 AM (IST)

ਅੰਮ੍ਰਿਤਸਰ (ਸਰਬਜੀਤ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਜਨਾਲਾ ਦੇ ਪਿੰਡ ਦਿਆਲ ਭੱਟੀ ਵਿਚ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ ਜਿਸ ਵਿਚ ਐੱਸ. ਕੇ. ਐੱਸ. ਹਸਪਤਾਲ ਦੇ ਸਹਿਯੋਗ ਨਾਲ ਡਾਕਟਰਾਂ ਨੇ ਮਰੀਜ਼ਾਂ ਦਾ ਮੁਫਤ ਚੈਕਅਪ ਅਤੇ ਦਵਾਈਆਂ ਵੰਡੀਆਂ। ਇਸ ਮੌਕੇ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਕਮੇਟੀ ਵੱਲੋਂ ਦੋ ਥਾਵਾਂ ’ਤੇ ਮੁਫਤ ਮੈਡੀਕਲ ਕੈਂਪ ਲਗਾਏ ਗਏ ਸਨ ਤੇ ਇਹ ਦਿਆਲ ਭੱਟੀ ਤੀਜਾ ਪਿੰਡ ਹੈ ਜਿਥੇ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ ਹੈ। ਇਸ ਉਪਰੰਤ ਪਿੰਡ ਗੁਲਾਬ, ਗੱਗੋਮਾਲ ਵਿਚ ਵੀ ਮੁਫਤ ਮੈਡੀਕਲ ਕੈਂਪ ਲਗਾਏ ਜਾਣਗੇ।
ਇਹ ਵੀ ਪੜ੍ਹੋ : ਵੱਡਾ ਹਾਦਸਾ: ਟ੍ਰੇਨ ਨੇ ਡਬਲ ਡੈਕਰ ਬੱਸ ਦੇ ਉਡਾਏ ਪਰਖੱਚੇ, 8 ਲੋਕਾਂ ਦੀ ਮੌਤ, 45 ਜ਼ਖਮੀ
ਉਹਨਾਂ ਦੱਸਿਆ ਕਿ ਇਹਨਾਂ ਕੈਂਪਾਂ ਵਿਚ ਮੁਫਤ ਚੈਕਅਪ ਤੇ ਮੁਫਤ ਦਵਾਈਆਂ ਦੇਣ ਤੋਂ ਇਲਾਵਾ ਖੂਨ, ਪਿਸ਼ਾਬ ਨਾਲ ਸਬੰਧਤ ਬਿਮਾਰੀਆਂ ਦੇ ਟੈਸਟ ਵੀ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਜਦੋਂ ਤੱਕ ਇਹ ਇਲਾਕਾ ਪੂਰਨ ਤੌਰ ’ਤੇ ਬਿਮਾਰੀਆਂ ਮੁਕਤ ਨਹੀਂ ਹੋ ਜਾਂਦਾ, ਕਮੇਟੀ ਦੀਆਂ ਮੈਡੀਕਲ ਟੀਮਾਂ ਇਹਨਾਂ ਇਲਾਕਿਆਂ ਵਿਚ ਸੇਵਾਵਾਂ ਦਿੰਦੀਆਂ ਰਹਿਣਗੀਆਂ। ਇਸ ਮੌਕੇ ਮੈਂਬਰ ਭੁਪਿੰਦਰ ਸਿੰਘ ਗਿਨੀ, ਰਾਜਿੰਦਰ ਸਿੰਘ ਖਿਆਲਾ ਅਤੇ ਮਨਜੀਤ ਸਿੰਘ ਭੋਮਾ ਵੀ ਹਾਜ਼ਰ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8