ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ
Thursday, Aug 07, 2025 - 02:58 PM (IST)

ਅੰਮ੍ਰਿਤਸਰ- ਦਿੱਲੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ, ਜਿਥੇ ਉਨ੍ਹਾਂ ਨੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਉਹ ਅੱਜ 350 ਸਾਲਾ ਸ਼ਹੀਦੀ ਸਮਾਗਮ ਮਣਾਉਣ ਸੰਬਧੀ ਸ਼੍ਰੋਮਣੀ ਕਮੇਟੀ ਨਾਲ ਮੀਟਿੰਗ ਕਰਨ ਪਹੁੰਚੇ ਹਨ ਅਤੇ ਇਹ ਸ਼ਤਾਬਦੀ ਸਮਾਰੋਹ ਲਾਲ ਕਿਲਾ ਵਿਚ ਤਿੰਨ ਦਿਨ 23,24,25 ਅਤੇ ਚਾਂਦਨੀ ਚੌਂਕ ਵਿਚ ਮਨਾਏ ਜਾਣਗੇ।
ਇਹ ਵੀ ਪੜ੍ਹੋ-ਜਾਅਲੀ ਦਸਤਾਵੇਜ਼ਾਂ 'ਤੇ ਪੰਜਾਬ ਪੁਲਸ 'ਚ ਭਰਤੀ ਹੋਇਆ ASI, ਰਿਟਾਇਰਡ ਹੋਣ ਮਗਰੋਂ ਵੱਡੇ ਖੁਲਾਸੇ
ਇਸ ਮੌਕੇ ਗੱਲਬਾਤ ਕਰਦਿਆਂ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ 350 ਸਾਲ ਪੂਰੇ ਹੋਣ ਦੀ ਯਾਦ ਵਿਚ ਆਉਣ ਵਾਲੀ ਸ਼ਤਾਬਦੀ ਨੂੰ ਮਨਾਉਣ ਲਈ ਪੂਰੇ ਸਿੱਖ ਪੰਥ 'ਚ ਜ਼ੋਰਸ਼ੋਰ ਨਾਲ ਤਿਆਰੀਆਂ ਜਾਰੀ ਹਨ। ਇਨ੍ਹਾਂ ਤਿਆਰੀਆਂ ਦੀ ਸ਼ੁਰੂਆਤ ਅੰਮ੍ਰਿਤਸਰ ਵਿਖੇ ਗੁਰੂ ਸਾਹਿਬ ਨੂੰ ਨਤਮਸਤਕ ਹੋਣ ਨਾਲ ਹੋਈ, ਜਿੱਥੇ ਵੱਖ-ਵੱਖ ਸੰਪਰਦਾਵਾਂ, ਨਿਹੰਗ ਸਿੰਘ ਜਥੇਬੰਦੀਆਂ ਅਤੇ ਗੁਰਦੁਆਰਾ ਪ੍ਰਬੰਧਕ ਸੰਸਥਾਵਾਂ ਦੀ ਵਿਸ਼ੇਸ਼ ਮੀਟਿੰਗ ਰੱਖੀ ਗਈ।
ਇਹ ਵੀ ਪੜ੍ਹੋ-ਰੇਲ ਮੰਤਰਾਲੇ ਵੱਲੋਂ ਯਾਤਰੀਆਂ ਲਈ ਵੱਡਾ ਤੋਹਫ਼ਾ, 10 ਅਗਸਤ ਤੋਂ ਸ਼ੁਰੂ ਹੋਵੇਗੀ ਇਹ ਟਰੇਨ
ਇਹ ਮੀਟਿੰਗ ਆਉਣ ਵਾਲੇ ਨਵੰਬਰ ਮਹੀਨੇ 'ਚ ਹੋਣ ਵਾਲੇ ਸ਼ਤਾਬਦੀ ਸਮਾਗਮਾਂ ਦੀ ਰੂਪਰੇਖਾ ਬਣਾਉਣ ਅਤੇ ਡਿਊਟੀਆਂ ਨਿਰਧਾਰਤ ਕਰਨ ਲਈ ਬੁਲਾਈ ਗਈ ਸੀ। ਵਿਸ਼ੇਸ਼ ਤੌਰ 'ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਨੰਦਪੁਰ ਸਾਹਿਬ ਤੋਂ ਦਿੱਲੀ ਤੱਕ ਨਗਰ ਕੀਰਤਨ ਕੱਢਣ ਦੀ ਯੋਜਨਾ ਤਹਿਤ ਸਾਰੀ ਲੋਜਿਸਟਿਕਸ ਅਤੇ ਸਹਿਯੋਗੀ ਜਥੇਬੰਦੀਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਹੁਣ ਨਹੀਂ ਬਖ਼ਸ਼ਦੀ ਪੰਜਾਬ ਪੁਲਸ, ਖੜ੍ਹੇ ਵਾਹਨਾਂ ਦੇ ਕੱਟ'ਤੇ ‘ਈ ਚਲਾਨ’
ਇਸ ਤੋਂ ਇਲਾਵਾ ਜਗਦੀਪ ਸਿੰਘ ਕਾਹਲੋ ਜਰਨਲ ਸਕੱਤਰ ਦਿੱਲੀ ਕਮੇਟੀ ਨੇ ਦੱਸਿਆ ਕਿ ਕੰਕਾਰ ਧਾਰੀ ਵਿਦਿਆਰਥੀਆਂ ਦੇ ਪੇਪਰਾਂ ਬਾਰੇ ਨਿਰੰਤਰ ਸਰਕਾਰ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਅਤੇ ਤਰਨਤਾਰਨ ਦੀ ਗੁਰਪ੍ਰੀਤ ਕੌਰ ਦੀ ਰਾਜਸਥਾਨ ਸਿਵਲ ਜਜ ਪ੍ਰੀਖਿਆ ਸੰਬਧੀ ਸਰਕਾਰ ਨਾਲ ਗੱਲਬਾਤ ਕਰ ਪੇਪਰ ਦਿਵਾਇਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8