ਦਿੱਲੀ ਕ੍ਰਾਈਮ ਬ੍ਰਾਂਚ ਨੂੰ ਲੋੜੀਂਦਾ ਸੁਰਿੰਦਰ ਸਿੰਘ ਅੰਮ੍ਰਿਤਸਰ ਏਅਰਪੋਰਟ ਤੋਂ ਗ੍ਰਿਫਤਾਰ

01/05/2019 2:06:37 PM

ਅੰਮ੍ਰਿਤਸਰ (ਇੰਦਰਜੀਤ) : ਦਿੱਲੀ ਕ੍ਰਾਈਮ ਬ੍ਰਾਂਚ ਨੂੰ ਪਿਛਲੇ ਲੰਮੇ ਸਮੇਂ ਤੋਂ ਲੋੜੀਂਦੇ ਸੁਰਿੰਦਰ ਸਿੰਘ ਨੂੰ ਅੰਮ੍ਰਿਤਸਰ ਏਅਰਪੋਰਟ ਤੋਂ ਕਾਬੂ ਕਰ ਲਿਆ ਗਿਆ ਹੈ। ਸੁਰਿੰਦਰ ਸਿੰਘ ਕਤਰ ਏਅਰਲਾਈਨ ਦੀ ਉਡਾਨ ਰਾਹੀਂ ਅੰਮ੍ਰਿਤਸਰ ਆਇਆ ਸੀ, ਜਿਸ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ। 
ਜਾਣਕਾਰੀ ਮੁਤਾਬਕ ਅੰਮ੍ਰਿਤਸਰ ਏਅਰਪੋਰਟ 'ਤੇ ਇਮੀਗ੍ਰੇਸ਼ਨ ਅਫਸਰ ਦੋਹਾ ਤੋਂ ਆਈ ਕਤਰ ਏਅਰਵੇਜ਼ ਦੀ ਉਡਾਨ ਦੇ ਯਾਤਰੀਆਂ ਦੀ ਚੈਕਿੰਗ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਪੰਜਾਬ ਦੇ ਫਿਰੋਜ਼ਪੁਰ ਇਲਾਕੇ ਦੇ ਪਿੰਡ ਨਿਜ਼ਾਮਪੁਰਾ ਦਾ ਰਹਿਣ ਵਾਲਾ ਸੁਰਿੰਦਰ ਸਿੰਘ ਪੁੱਤਰ ਸੁੱਚਾ ਸਿੰਘ ਐੱਲ. ਓ. ਸੀ. ਸਬਜੈਕਟ 'ਚ ਦਿੱਲੀ ਦੀ ਕ੍ਰਾਈਮ ਬ੍ਰਾਂਚ ਨੂੰ ਲੋੜੀਂਦਾ ਹੈ। ਜਾਂਚ 'ਚ ਪਤਾ ਲੱਗਾ ਕਿ ਉਸ 'ਤੇ ਧੋਖਾਧੜੀ ਦਾ ਮਾਮਲਾ ਪਿਛਲੇ 12 ਸਾਲਾਂ ਤੋਂ ਚੱਲ ਰਿਹਾ ਹੈ। ਇਮੀਗ੍ਰੇਸ਼ਨ ਅਫਸਰ ਮੁਰਲੀ ਯਾਦਵ ਦੇ ਹੁਕਮਾਂ 'ਤੇ ਇਸ ਦੀ ਸੂਚਨਾ ਦਿੱਲੀ ਦੀ ਕ੍ਰਾਈਮ ਬ੍ਰਾਂਚ ਨੂੰ ਦੇ ਦਿੱਤੀ ਗਈ ਹੈ। ਫਿਲਹਾਲ ਗ੍ਰਿਫਤਾਰ ਕੀਤਾ ਗਿਆ ਵਿਅਕਤੀ ਅੰਮ੍ਰਿਤਸਰ ਪੁਲਸ ਦੀ ਹਿਰਾਸਤ ਵਿਚ ਹੈ।


Gurminder Singh

Content Editor

Related News