ਦਿੱਲੀ ਧਰਨੇ ਵਿੱਚ ਸ਼ਾਮਲ ਹੋਣ ਲਈ ਪਿੰਡਾਂ ਵਿਚੋਂ ਲਗਾਤਾਰ ਜਾ ਰਹੇ ਹਨ ਕਿਸਾਨਾਂ ਦੇ ਜਥੇ

02/23/2021 11:51:33 AM

ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ਪਵਨ ਤਨੇਜਾ) - ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਕਿਸਾਨ ਵਿਰੋਧੀ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਦੇ ਵੱਖ-ਵੱਖ ਬਾਰਡਰਾਂ ’ਤੇ ਧਰਨੇ ਲਗਾਏ ਗਏ ਹਨ। ਬਾਰਡਰਾਂ ’ਤੇ ਲਗਾਏ ਗਏ ਧਰਨਿਆਂ ਵਿੱਚ ਸ਼ਮੂਲੀਅਤ ਕਰਨ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ਵਿਚੋਂ ਲਗਾਤਾਰ ਕਿਸਾਨਾਂ ਦੇ ਜਥੇ ਪਹੁੰਚ ਰਹੇ ਹਨ। ਬੀਤੇ ਦਿਨੀਂ ਪਿੰਡ ਖੂਨਣ ਖੁਰਦ ਤੋਂ ਕਿਸਾਨਾਂ ਦਾ ਚੋਥਾ ਜਥਾ ਦਿੱਲੀ ਜਾਣ ਲਈ ਰਵਾਨਾ ਹੋਇਆ। 

ਪੜ੍ਹੋ ਇਹ ਵੀ ਖ਼ਬਰ - ਪੰਜਾਬ ਦੇ ਨੌਜਵਾਨ ਦੀ ਇਟਲੀ ’ਚ ਭੇਤਭਰੇ ਹਾਲਾਤਾਂ ’ਚ ਮੌਤ, ਭੁੱਬਾਂ ਮਾਰ ਰੋਇਆ ਪਰਿਵਾਰ

ਮਿਲੀ ਜਾਣਕਾਰੀ ਅਨੁਸਾਰ ਪਿੰਡ ਭਾਗਸਰ ਤੋਂ 60 ਦੇ ਕਰੀਬ ਕਿਸਾਨਾਂ ਦੇ ਜਥੇ ਦਿੱਲੀ ਜਾ ਚੁੱਕੇ ਹਨ ਅਤੇ ਹਰ ਹਫ਼ਤੇ ਲਿਸਟਾਂ ਮੁਤਾਬਕ ਕਿਸਾਨ ਆਪਣੀ ਵਾਰੀ ਨੂੰ ਜ਼ਿੰਮੇਵਾਰੀ ਸਮਝਦੇ ਹੋਏ ਧਰਨੇ ’ਚ ਸ਼ਾਮਲ ਹੋਣ ਲਈ ਜਾ ਰਹੇ ਹਨ। ਪਿੰਡ ਰਾਮਗੜ੍ਹ ਚੂੰਘਾਂ ਦੇ ਕਿਸਾਨ ਵੀ ਕਿਸਾਨੀ ਸੰਘਰਸ਼ ਨੂੰ ਹੁਲਾਰਾ ਦੇਣ ਲਈ ਦਿੱਲੀ ਧਰਨਿਆਂ ਵਿੱਚ ਪਹੁੰਚ ਰਹੇ ਹਨ। ਇਸੇ ਤਰ੍ਹਾਂ ਪਿੰਡ ਭੰਗੇਵਾਲਾ ਦੇ ਕਿਸਾਨ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਜਥੇ ਦਿੱਲੀ ਜਾ ਰਹੇ ਹਨ। ਗੰਧੜ ਪਿੰਡ ਤੋਂ ਪ੍ਰਗਟ ਸਿੰਘ ਸਰਾਂ ਦੀ ਅਗਵਾਈ ਹੇਠ ਕਿਸਾਨ ਦਿੱਲੀ ਗਏ ਹਨ। ਪਿੰਡ ਨੰਦਗੜ੍ਹ ਦੇ ਕਿਸਾਨ ਲਗਾਤਾਰ ਦਿੱਲੀ ਜਾ ਕੇ ਆਪਣੀ ਹਾਜ਼ਰੀ ਲਵਾ ਰਹੇ ਹਨ।  

ਪੜ੍ਹੋ ਇਹ ਵੀ ਖ਼ਬਰ - ਸਿੰਘੂ ਬਾਰਡਰ ਤੋਂ ਲੱਭਿਆ ਰਿਟਾਇਰਡ ਲੈਫਟੀਨੈਂਟ ਕਰਨਲ ਦਾ ਲਾਪਤਾ ਪੁੱਤ, ਕੈਪਟਨ ਨੇ ਦਿੱਤੇ ਸੀ ਭਾਲ ਕਰਨ ਦੇ ਸੰਦੇਸ਼

ਦੱਸ ਦੇਈਏ ਕਿ ਪਿੰਡ ਦਾ ਕਿਸਾਨ ਜਸਵਿੰਦਰ ਸਿੰਘ ਸਿਵੀਆ ਪਹਿਲੇ ਦਿਨ ਤੋਂ ਹੀ ਦਿੱਲੀ ਦੇ ਟਿਕਰੀ ਬਾਰਡਰ ’ਤੇ ਡਟਿਆ ਬੈਠਾ ਹੋਇਆ ਹੈ, ਜੋ ਅਜੇ ਤੱਕ ਆਪਣੇ ਪਿੰਡ ਵਾਪਸ ਨਹੀਂ ਆਇਆ। ਇਸ ਖ਼ੇਤਰ ਦੇ ਸਾਰੇ ਪਿੰਡਾਂ ਵਿੱਚ ਕਿਸਾਨਾਂ ਦੀਆਂ ਲਿਸਟਾਂ ਤਿਆਰ ਕੀਤੀਆਂ ਜਾ ਰਹੀਆਂ ਹਨ, ਜਿਸ ਪਰਿਵਾਰ ਦਾ ਮੈਂਬਰ ਦਿੱਲੀ ਨਹੀਂ ਜਾ ਸਕਦਾ, ਉਸ ਕੋਲੋਂ ਫੰਡ ਲਿਆ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਇਸ ਸੰਘਰਸ਼ ਵਿੱਚ ਆਪਣਾ ਬਣਦਾ ਯੋਗਦਾਨ ਪਾਉਣਗੇ ਤੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਨੀਤੀਆਂ ਦਾ ਜ਼ੋਰਦਾਰ ਵਿਰੋਧ ਕਰਨਗੇ। ਜਿੰਨਾ ਚਿਰ ਖੇਤੀ ਵਿਰੋਧੀ ਬਿੱਲਾਂ ਨੂੰ ਰੱਦ ਨਹੀਂ ਕੀਤਾ ਜਾਂਦਾ, ਉਨਾਂ ਚਿਰ ਸੰਘਰਸ਼ ਜਾਰੀ ਰੱਖਿਆ ਜਾਵੇਗਾ ।

ਪੜ੍ਹੋ ਇਹ ਵੀ ਖ਼ਬਰ - ਕਿਰਾਏ ਦੇ ਮਕਾਨ ’ਚ ਰਹਿੰਦੀ ਜਨਾਨੀ ਨੇ ਇਲਾਕੇ ’ਚ ਫੈਲਾਈ ਦਹਿਸ਼ਤ, ਧਮਕੀ ਦੇ ਕੇ ਕਹਿੰਦੀ ‘ਮੈਂ ਨੀ ਡਰਦੀ'

ਨੋਟ - ਇਸ ਖ਼ਬਰ ਦੇ ਸਬੰਧ ’ਚ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਕਰਕੇ ਦਿਓ ਜਵਾਬ?


rajwinder kaur

Content Editor

Related News