ਦੁਖ਼ਦਾਇਕ ਖ਼ਬਰ: ਦਿੱਲੀ ਕਿਸਾਨ ਸੰਘਰਸ਼ ਤੋਂ ਪਰਤੇ ਕਿਸਾਨ ਦੀ ਮੌਤ

Friday, Aug 20, 2021 - 12:27 PM (IST)

ਸ਼ੇਰਪੁਰ/ਸੰਗਰੂਰ (ਸਿੰਗਲਾ): ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਦਿੱਲੀ ਵਿਖੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਕਿਸਾਨੀ ਸੰਘਰਸ਼ ’ਚ ਸ਼ਾਮਲ ਹੋਏ ਪਿੰਡ ਕਾਂਝਲਾ ਦੇ ਕਿਸਾਨ ਸੋਹਣ ਲਾਲ ਸ਼ਰਮਾ ਦੀ ਅੱਜ ਮੌਤ ਹੋ ਜਾਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ।

ਇਹ ਵੀ ਪੜ੍ਹੋ : ਬਿਜਲੀ ਮੁਲਾਜ਼ਮ ਦੀ ਸ਼ੱਕੀ ਹਾਲਾਤ ’ਚ ਦਰੱਖਤ ਨਾਲ ਲਟਕਦੀ ਮਿਲੀ ਲਾਸ਼, ਫ਼ੈਲੀ ਸਨਸਨੀ

ਜਾਣਕਾਰੀ ਦਿੰਦਿਆਂ ਨੌਜਵਾਨ ਆਗੂ ਮਨਪ੍ਰੀਤ ਸਿੰਘ ਕਾਲਾ ਅਤੇ ਨੰਬਰਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਸੋਹਣ ਲਾਲ ਪੁੱਤਰ ਬਚਨਾ ਰਾਮ ਵਾਸੀ ਕਾਂਝਲਾ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦਾ ਸਰਗਰਮ ਵਰਕਰ ਸੀ , ਉਹ ਦੋ ਏਕੜ ਜ਼ਮੀਨ ਵਾਲਾ ਛੋਟਾ ਕਿਸਾਨ ਪਰਿਵਾਰ ਨਾਲ ਸਬੰਧ ਰੱਖਦਾ ਸੀ ਅਤੇ ਉਹ ਕਿਸਾਨੀ ਸੰਘਰਸ਼ ’ਚ 7 ਅਗਸਤ ਨੂੰ ਪਿੰਡ ਦੇ ਜਥੇ ਨਾਲ ਸ਼ਾਮਲ ਹੋਇਆ ਸੀ ਅਤੇ ਟਿਕਰੀ ਬਾਰਡਰ ’ਤੇ ਸੋਹਨ ਲਾਲ ਸ਼ਰਮਾ ਮਿਤੀ 16 ਅਗਸਤ ਨੂੰ ਬੀਮਾਰ ਹੋਣ ਕਰਕੇ ਉਸ ਨੂੰ ਮੁੱਢਲੀ ਸਹਾਇਤਾ ਲਈ ਟਿਕਰੀ ਬਾਰਡਰ ਨੇੜੇ ਸਰਕਾਰੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਅਤੇ ਦੋ ਦਿਨ ਪਹਿਲਾਂ ਉਸ ਨੂੰ ਸੰਗਰੂਰ ਵਿਖੇ ਸਰਕਾਰੀ ਹਸਪਤਾਲ ’ਚ ਦਾਖ਼ਲ ਕਰਵਾ ਦਿੱਤਾ ਸੀ। ਸੋਹਨ ਲਾਲ ਦੀ ਹਾਲਤ ’ਚ ਸੁਧਾਰ ਨਾ ਹੋਣ ਕਰਕੇ ਅੱਜ ਉਨ੍ਹਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਜਦੋਂ ਕਿਸਾਨਾਂ ਨੇ ਘੇਰੀ ਰਾਜਾ ਵੜਿੰਗ ਦੀ ਪਤਨੀ, ਤਾਂ ਗੁੱਸੇ ’ਚ ਆਏ ਵਿਧਾਇਕ ਨੇ ਲਾਈਵ ਹੋ ਕੇ ਕੱਢੀ ਭੜਾਸ (ਵੀਡੀਓ)

ਮ੍ਰਿਤਕ ਸੋਹਣ ਲਾਲ ਸ਼ਰਮਾ ਦਾ ਮ੍ਰਿਤਕ ਸਰੀਰ ਪਿੰਡ ਕਾਂਝਲਾ ਵਿਖੇ ਲਿਆਂਦਾ ਗਿਆ, ਜਿਥੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਜਨਰਲ ਸਕੱਤਰ ਨਰੰਜਣ ਸਿੰਘ ਦੋਹਲਾ, ਪ੍ਰੀਤਮ ਸਿੰਘ ਬਾਦਸ਼ਾਹਪੁਰ, ਹਰਜੀਤ ਸਿੰਘ ਮੰਗਵਾਲ ,ਰੋਹੀ ਸਿੰਘ ਮੰਗਵਾਲ ਅਤੇ ਹੋਰ ਸੂਬਾਈ ਆਗੂਆਂ ਦੀ ਅਗਵਾਈ ਹੇਠ ਕਿਸਾਨੀ ਝੰਡਾ ਪਾ ਕੇ ਕਿਸਾਨੀ ਸੰਘਰਸ਼ ਦੀ ਸਫ਼ਲਤਾ ਲਈ ਆਕਾਸ਼ ਗੂੰਜਦੇ ਨਾਅਰੇ ਲਾਏ ਗਏ ਅਤੇ ਸ਼ਹੀਦ ਸੋਹਣ ਲਾਲ ਸ਼ਰਮਾ ਦੀ ਸ਼ਹਾਦਤ ਨੂੰ ਹਮੇਸ਼ਾ ਯਾਦ ਰੱਖਣ ਦਾ ਅਹਿਦ ਲਿਆ ਗਿਆ। ਮ੍ਰਿਤਕ ਸੋਹਣ ਲਾਲ ਸ਼ਰਮਾ ਤੇ ਇਕ ਮੁੰਡਾ ਅਤੇ ਦੋ ਕੁੜੀਆਂ ਹਨ।ਇਸ ਮੌਕੇ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਦੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ, ਕਰਜ਼ਾ ਮੁਆਫ਼ ਕੀਤਾ ਜਾਵੇ ਅਤੇ ਪਰਿਵਾਰ ਦੀ ਆਰਥਿਕ ਹਾਲਤ ਸੁਧਾਰਨ ਲਈ 50 ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾਵੇ।

ਇਹ ਵੀ ਪੜ੍ਹੋ :  ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼, ਸੰਚਾਲਕਾਂ ਸਮੇਤ ਇਤਰਾਜ਼ਯੋਗ ਹਾਲਤ ’ਚ ਜੋੜਾ ਕਾਬੂ


Shyna

Content Editor

Related News